ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਸਰਕਾਰੀ ਹਾਈ ਸਮਾਰਟ ਸਕੂਲ, ਮਾਣਕਪੁਰ ਸ਼ਰੀਫ਼ ਵਿਖੇ ਮਨਾਇਆ ਵਿਸ਼ਵ ਰੈਡ ਕਰਾਸ ਦਿਵਸ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ: ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ, ਮਾਣਕਪੁਰ ਸ਼ਰੀਫ਼ ਵਿਖੇ ਸ੍ਰੀਮਤੀ ਕੋਮਲ ਮਿੱਤਲ ਆਈ.ਏ.ਐਸ. ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਦੀ ਰਹਿਨੁਮਾਈ ਹੇਠ ਵਿਸ਼ਵ ਰੈਡ ਕਰਾਸ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ੍ਰੀ ਸੰਦੀਪ ਸਿੰਘ ਲੈਕਚਰਾਰ ਵੱਲੋਂ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮਾਣਕਪੁਰ ਸ਼ਰੀਫ਼ ਦੇ ਅਧਿਆਪਕਾਂ ਅਤੇ ਬੱਚਿਆਂ ਨੂੰ ਫਸਟ ਏਡ ਟ੍ਰੇਨਿੰਗ ਦਿੱਤੀ ਗਈ।

ਸ. ਹਰਬੰਸ ਸਿੰਘ ਸਕੱਤਰ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਜ਼ਿਲ੍ਹੇ ਵਿਚ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਦੱਸਿਆ ਗਿਆ। ਸ੍ਰੀਮਤੀ ਸੁਖਵਿੰਦਰ ਕੌਰ ਪੰਜਾਬੀ-ਮਿਸਟ੍ਰੈਸ ਵੱਲੋਂ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਗਿਆ ਅਤੇ ਸ੍ਰੀ ਵਿਸ਼ਾਲ ਕੁਮਾਰ ਮੁੱਖ ਅਧਿਆਪਕ ਵੱਲੋਂ ਸਾਰਿਆਂ ਦਾ ਧੰਨਵਾਦ ਕੀਤਾ ਗਿਆ। ਇਸ ਸਮਾਗਮ ਵਿਚ ਲਗਭਗ 400 ਬੱਚਿਆਂ ਅਤੇ ਅਧਿਆਪਕਾਂ ਵੱਲੋਂ ਹਿੱਸਾ ਲਿਆ ਗਿਆ।