10 ਗ੍ਰਾਮ ਹੈਰੋਈਨ ਸਮੇਤ ਦੋ ਕਾਬੂ

ਐਸ ਏ ਐਸ ਨਗਰ, 7 ਮਈ- ਮੁਹਾਲੀ ਪੁਲੀਸ ਵਲੋਂ ਠੱਗਾਂ, ਚੋਰਾਂ, ਲੁਟੇਰਿਆਂ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ।

ਐਸ ਏ ਐਸ ਨਗਰ, 7 ਮਈ- ਮੁਹਾਲੀ ਪੁਲੀਸ ਵਲੋਂ ਠੱਗਾਂ, ਚੋਰਾਂ, ਲੁਟੇਰਿਆਂ ਅਤੇ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ 1 ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ ਐਸ ਪੀ ਸਿਟੀ 2 ਸ੍ਰੀ ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕਿ ਐਸ ਐਸ ਪੀ ਸ੍ਰੀ ਦੀਪਕ ਪਾਰੀਕ ਦੇ ਆਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਮੁਹਿੰਮ ਦੌਰਾਨ ਇੰਸਪੈਕਟਰ ਅਮਨ ਦੀ ਨਿਗਰਾਨੀ ਹੇਠ ਚਲਾਈ ਮੁਹਿੰਮ ਦੌਰਾਨ ਬਲਰਾਜ ਸਿੰਘ ਅਤੇ ਜੁਗਰਾਜ ਸਿੰਘ ਵਾਸੀਆਨ ਪਿੰਡ ਖਾਪਰਖੇੜੀ, ਥਾਣਾ ਘਰਿੰਡਾ ਜਿਲ੍ਹਾ ਅੰਮ੍ਰਿਤਸਰ ਨੂੰ ਗ੍ਰਿਫਤਾਰ ਕਰਕੇ 10.03 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਉਹਨਾਂ ਨੂੰ 2 ਦਿਨਾਂ ਦੇ ਰਿਮਾਂਡ ਤੇ ਭੇਜਿਆ ਗਿਆ ਹੈ।