ਬਲੈਕਆਊਟ ਦੇ ਮੱਦੇਨਜ਼ਰ ਬਿਜਲੀ ਬੰਦ ਹੋਣ ਕਾਰਨ ਵਾਟਰ ਸਪਲਾਈ ਦੀ ਸਮਾਂ ਸਾਰਣੀ ਕੀਤੀ ਤਬਦੀਲ : ਮੇਅਰ ਸੁਰਿੰਦਰ ਕੁਮਾਰ
ਹੁਸ਼ਿਆਰਪੁਰ- ਮੇਅਰ ਨਗਰ ਨਿਗਮ ਸੁਰਿੰਦਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਅਤੇ ਪਾਕਿਸਤਾਨ ਵਿਚ ਚੱਲ ਰਹੇ ਤਣਾਅ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬੱਚਣ ਲਈ ਰਾਤ ਦੇ ਸਮੇਂ ਬਲੈਕਆਊਟ ਦੇ ਮੱਦੇਨਜ਼ਰ ਬਿਜਲੀ ਬੰਦ ਕੀਤੀ ਜਾਂਦੀ ਹੈ, ਜਿਸ ਕਾਰਨ ਆਮ ਪਬਲਿਕ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਆਉਂਦੀ ਹੈ।

ਇਸ ਲਈ ਪਬਲਿਕ ਦੀ ਸਹੂਲਤ ਲਈ ਨਗਰ ਨਿਗਮ ਵੱਲੋਂ ਵਾਟਰ ਸਪਲਾਈ ਦੇ ਸਮੇਂ ਵਿਚ ਤਬਦੀਲੀ ਕੀਤੀ ਗਈ ਹੈ ਹੁਣ ਸ਼ਹਿਰ ਅੰਦਰ ਸਵੇਰੇ 05:00 ਵਜੇ ਤੋਂ 09:00 ਵਜੇ ਤੱਕ ਅਤੇ ਸ਼ਾਮ 04:00 ਵਜੇ ਤੋਂ ਰਾਤ 08:00 ਵਜੇ ਤੱਕ ਪਾਣੀ ਦੀ ਸਪਲਾਈ ਨਿਰਵਿਘਨ ਦਿੱਤੀ ਜਾਵੇਗੀ।
ਉਨ੍ਹਾਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਕਿਉਂਜੋ ਗਰਮੀ ਦੇ ਮੌਸਮ ਵਿਚ ਪਾਣੀ ਦੀ ਮੰਗ ਬਹੁਤ ਜ਼ਿਆਦਾ ਵੱਧ ਜਾਂਦੀ ਹੈ, ਇਸ ਲਈ ਪੀਣ ਵਾਲੇ ਪਾਣੀ ਦੀ ਵਰਤੋਂ ਸੰਜਮ ਨਾਲ ਕੀਤੀ ਜਾਵੇ ਪੀਣ ਵਾਲੇ ਪਾਣੀ ਨਾਲ ਆਪਣੇ ਘਰ ਦੇ ਵਿਹੜੇ, ਥੜੇ ਅਤੇ ਵਹੀਕਲ ਨਾ ਧੋਤੇ ਜਾਣ। ਉਨ੍ਹਾਂ ਕਿਹਾ ਕਿ ਪਾਣੀ ਇਕ ਵੱਡਮੁੱਲੀ ਦਾਤ ਹੈ, ਇਸ ਲਈ ਇਸ ਦੀ ਦੁਰਵਰਤੋਂ ਨਾ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਭਾਰਤ ਪਾਕਿਸਤਾਨ ਵਿਚਾਲੇ ਮੱਤਭੇਦ ਚੱਲ ਰਹੇ ਹਨ। ਇਸ ਲਈ ਐਮਰਜੈਂਸੀ ਸਥਿਤੀ ਵਿਚ ਪਾਣੀ ਦੀ ਸਪਲਾਈ ਵਿਚ ਰੁਕਾਵਟ ਹੋ ਸਕਦੀ ਹੈ। ਇਸ ਲਈ ਸ਼ਹਿਰ ਵਾਸੀ ਉਚਿਤ ਮਾਤਰਾ ਵਿਚ ਪਾਣੀ ਸਟੋਰ ਕਰਕੇ ਰੱਖਣ ਤਾਂ ਜੋ ਪਾਣੀ ਦੀ ਸਪਲਾਈ ਨਾ ਆਵੇ ਤਾਂ ਕਿ ਉਨ੍ਹਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਸ਼ਹਿਰ ਵਾਸੀਆਂ ਦੇ ਧਿਆਨ ਵਿਚ ਲਿਆਂਦਾ ਕਿ ਜਦੋਂ ਤੱਕ ਬਲੈਕਆਊਟ ਨਹੀਂ ਹੋ ਜਾਂਦਾ, ਟਿਊਬਵੈੱਲ ਉਦੋਂ ਤੱਕ ਚਾਲੂ ਰਹਿਣਗੇ।