ਜ਼ਿਲ੍ਹਾ ਪੱਧਰੀ ਦੇਸ਼ ਪ੍ਰੇਮ ਵਲੰਟੀਅਰਜ਼ ਜਾਗਰੂਕਤਾ ਸੈਮੀਨਾਰ ਕੱਲ੍ਹ ਸ਼ਨੀਵਾਰ ਨੂੰ ਆਈ ਟੀ ਆਈ ਗਰਾਂਊਂਡ ਨਵਾਂਸ਼ਹਿਰ ਵਿਖੇ ਕਰਵਾਇਆ ਜਾਵੇਗਾ।

ਸ਼ਹੀਦ ਭਗਤ ਸਿੰਘ ਨਗਰ- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀਆਂ ਹਦਾਇਤਾਂ ’ਤੇ ਦੇਸ਼ ਪ੍ਰੇਮ ਜਾਗਰੂਕਤਾ ਦੇ ਵਲੰਟੀਅਰਜ਼ ਵੱਲੋਂ ਜ਼ਿਲ੍ਹਾ ਪੱਧਰੀ ਦੇਸ਼ ਪ੍ਰੇਮ ਜਾਗਰੂਕਤਾ ਸੈਮੀਨਾਰ ਕੱਲ੍ਹ 10 ਮਈ ਨੂੰ ਸਵੇਰੇ 10:00 ਵਜੇ ਆਈ. ਟੀ.ਆਈ. ਗਰਾਂਊਂਡ ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ ਨੇ ਅੱਜ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੈਮੀਨਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਰਕਾਰੀ, ਅਰਧ ਸਰਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵਲੰਟੀਅਰ ਨੂੰ ਸੈਮੀਨਾਰ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।

ਸ਼ਹੀਦ ਭਗਤ ਸਿੰਘ ਨਗਰ- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੀਆਂ ਹਦਾਇਤਾਂ ’ਤੇ ਦੇਸ਼ ਪ੍ਰੇਮ ਜਾਗਰੂਕਤਾ ਦੇ ਵਲੰਟੀਅਰਜ਼ ਵੱਲੋਂ ਜ਼ਿਲ੍ਹਾ ਪੱਧਰੀ ਦੇਸ਼ ਪ੍ਰੇਮ ਜਾਗਰੂਕਤਾ ਸੈਮੀਨਾਰ ਕੱਲ੍ਹ 10 ਮਈ ਨੂੰ ਸਵੇਰੇ 10:00 ਵਜੇ ਆਈ. ਟੀ.ਆਈ. ਗਰਾਂਊਂਡ ਨਵਾਂਸ਼ਹਿਰ ਵਿਖੇ ਕਰਵਾਇਆ ਜਾ ਰਿਹਾ ਹੈ।
ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਵਨੀਤ ਕੌਰ ਨੇ ਅੱਜ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸੈਮੀਨਾਰ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਰਕਾਰੀ, ਅਰਧ ਸਰਕਾਰੀ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਵਲੰਟੀਅਰ ਨੂੰ ਸੈਮੀਨਾਰ ਵਿੱਚ ਵੱਧ-ਚੜ੍ਹ ਕੇ ਸ਼ਾਮਲ ਹੋਣ ਦੀ ਅਪੀਲ ਕੀਤੀ।
ਜ਼ਿਲਾ ਖੇਡ ਅਫ਼ਸਰ ਵੰਦਨਾ ਚੌਹਾਨ, ਜਿਨ੍ਹਾਂ ਨੂੰ ਇਸ ਵਿਸ਼ੇਸ਼ ਸੈਮੀਨਾਰ ਸੰਬੰਧੀ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਮੀਨਾਰ ਦਾ ਮੁੱਖ ਉਦੇਸ਼ ਮੌਜੂਦਾ ਤਣਾਅਪੂਰਨ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਾਰੇ ਨਾਗਰਿਕਾਂ ਨੂੰ ਹੰਗਾਮੀ ਹਾਲਾਤ ਲਈ ਆਪ ਮੁਹਾਰੇ ਵਲੰਟੀਅਰ ਵਜੋਂ ਤਿਆਰ ਕਰਨਾ ਹੈ। ਉਨ੍ਹਾਂ ਕਿਹਾ ਕਿ ਹਰ ਸ਼ਹਿਰ, ਕਸਬੇ, ਮੁਹੱਲੇ ਵਿੱਚ ਵਲੰਟੀਅਰਜ਼ ਦਾ ਨੈੱਟਵਰਕ ਕਾਇਮ ਕਰਨ ਉਪਰੰਤ ਲੋੜ ਪੈਣ ’ਤੇ ਬਿਨ੍ਹਾਂ ਕਿਸੇ ਦੇਰੀ ਦੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਿੱਧੀ ਅਤੇ ਸੰਖੇਪ ਸੂਚਨਾ ਮਿਲ ਸਕੇਗੀ ਜੋ ਮੌਕੇ ’ਤੇ ਲੋੜੀਂਦੀ ਅਤੇ ਯੋਗ ਕਾਰਵਾਈ ਲਈ ਸਹਾਈ ਹੋਵੇਗਾ ।
ਸੈਮੀਨਾਰ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਖੇਡ ਅਫ਼ਸਰ ਵੰਦਨਾ ਚੌਹਾਨ (80542-86074), ਕੋਆਰਡੀਨੇਟਰ ਅਸ਼ਵਨੀ ਜੋਸ਼ੀ (98550-66710), ਇੰਦਰਪਾਲ ਡਲ (97801-06427), ਬਹਾਦਰ ਚੰਦ (98554-20831) ਅਤੇ ਪ੍ਰਿੰਸੀਪਲ ਆਈ.ਟੀ.ਆਈ. ਨਵਾਂ ਸ਼ਹਿਰ (98143-12128) ਨਾਲ ਸੰਪਰਕ ਕੀਤਾ ਜਾ ਸਕਦਾ ਹੈ।