ਮਨਜੀਤ ਸਿੰਘ ਮਾਨ ਦੀ ਪਤਨੀ ਬੀਬੀ ਕੁਲਬੀਰ ਕੌਰ ਨੂੰ ਅੰਤਿਮ ਵਿਦਾਇਗੀ

ਐਸ.ਏ.ਐਸ. ਨਗਰ, 9 ਮਈ- ਰਾਮਗੜ੍ਹੀਆ ਸਭਾ ਮੁਹਾਲੀ ਦੇ ਸਾਬਕਾ ਪ੍ਰਧਾਨ, ਦਸ਼ਮੇਸ਼ ਵੈਲਫੇਅਰ ਕੌਂਸਲ ਮੁਹਾਲੀ ਦੇ ਪ੍ਰਧਾਨ ਅਤੇ ਗੁਰਦੁਆਰਾ ਤਾਲਮੇਲ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਮਨਜੀਤ ਸਿੰਘ ਮਾਨ ਦੀ ਪਤਨੀ ਬੀਬੀ ਕੁਲਬੀਰ ਕੌਰ (ਜੋ ਬੀਤੇ ਦਿਨ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਸਨ) ਦਾ ਅੰਤਿਮ ਸੰਸਕਾਰ ਅੱਜ ਮੁਹਾਲੀ ਦੇ ਸ਼ਮਸ਼ਾਨ ਘਾਟ (ਨੇੜੇ ਬਲੌਂਗੀ) ਵਿਖੇ ਹੋਇਆ। ਇਸ ਮੌਕੇ ਭਾਰੀ ਗਿਣਤੀ ਵਿੱਚ ਪਤਵੰਤੇ ਸੱਜਣ ਹਾਜ਼ਰ ਹੋਏ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਸ਼ਹਿਰ ਦੇ ਪਤਵੰਤਿਆਂ, ਨਜ਼ਦੀਕੀ ਰਿਸ਼ਤੇਦਾਰਾਂ ਅਤੇ ਪਰਿਵਾਰਕ ਮੈਂਬਰਾਂ ਵਲੋਂ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ।

ਇਸ ਮੌਕੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ, ਮੇਅਰ ਸ. ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਸ. ਕੁਲਜੀਤ ਸਿੰਘ ਬੇਦੀ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸ੍ਰੀ ਸੰਜੀਵ ਵਸ਼ਿਸ਼ਟ, ਅਕਾਲੀ ਦਲ ਦੇ ਹਲਕਾ ਇੰਚਾਰਜ ਸ. ਪਰਮਿੰਦਰ ਸਿੰਘ ਸੋਹਾਣਾ, ਅਕਾਲੀ ਆਗੂ ਸ. ਪਰਮਜੀਤ ਸਿੰਘ ਕਾਹਲੋਂ, ਰਮਨਦੀਪ ਸਿੰਘ ਬਾਵਾ, ਸਾਬਕਾ ਕੌਂਸਲਰ ਗੁਰਮੁਖ ਸਿੰਘ ਸੋਹਲ, ਕੰਵਲਜੀਤ ਸਿੰਘ ਰੂਬੀ, ਰਾਮਗੜ੍ਹੀਆ ਸਭਾ ਦੇ ਪ੍ਰਧਾਨ ਸੂਰਤ ਸਿੰਘ ਕਲਸੀ, ਜਨਰਲ ਸਕੱਤਰ ਬਿਕਰਮਜੀਤ ਸਿੰਘ ਹੂੰਝਣ, ਸਾਬਕਾ ਪ੍ਰਧਾਨ ਦਰਸ਼ਨ ਸਿੰਘ ਕਲਸੀ, ਜਸਵੰਤ ਸਿੰਘ ਭੁੱਲਰ, ਨਿਰਮਲ ਸਿੰਘ ਸੰਭਰਵਾਲ, ਕਰਮ ਸਿੰਘ ਬਬਰਾ, ਦੀ ਭਾਈ ਲਾਲੋ ਕੋਆਪਰੇਟਿਵ ਸੋਸਾਇਟੀ ਮੁਹਾਲੀ ਦੇ ਪ੍ਰਧਾਨ ਪਰਦੀਪ ਸਿੰਘ ਭਾਰਜ, ਪ੍ਰਾਈਵੇਟ ਕੰਟਰੈਕਟਰ ਲੇਬਰ ਕੰਟਰੈਕਟਰਜ਼ ਯੂਨੀਅਨ ਦੇ ਪ੍ਰਧਾਨ ਦੀਦਾਰ ਸਿੰਘ ਕਲਸੀ, ਸਲਾਹਕਾਰ ਨਰਿੰਦਰ ਸਿੰਘ ਸੰਧੂ, ਰਾਜਾ ਕੰਵਰਜੋਤ ਸਿੰਘ, ਰਜਿੰਦਰ ਸਿੰਘ ਰਾਜਾ, ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਜੋਗਿੰਦਰ ਸਿੰਘ ਸੌਂਧੀ, ਮੁਹਾਲੀ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਪ੍ਰਧਾਨ ਅਮਰਜੀਤ ਸਿੰਘ ਪਾਹਵਾ, ਸੂਰਜੀਤ ਸਿੰਘ ਮਠਾੜੂ, ਬਲਵਿੰਦਰ ਸਿੰਘ, ਹਰਜੀਤ ਸਿੰਘ, ਜਗਦੀਸ਼ ਸਿੰਘ, ਹਰਜੀਤ ਸਿੰਘ, ਇੰਦਰਜੀਤ ਸਿੰਘ, ਸਰਬਜੀਤ ਸਿੰਘ ਬਾਜਵਾ, ਹਰਦੀਪ ਸਿੰਘ, ਮਨਜੀਤ ਸਿੰਘ, ਰਾਮਗੜ੍ਹੀਆ ਸਭਾ ਮੁਹਾਲੀ ਦੇ ਪ੍ਰਬੰਧਕ ਕਮੇਟੀ ਮੈਂਬਰ ਗੁਰਚਰਨ ਸਿੰਘ ਨੰਬਰਦਾਰ, ਮੇਜਰ ਸਿੰਘ ਭੁੱਲਰ, ਬਲਵਿੰਦਰ ਸਿੰਘ ਹੂੰਝਣ, ਪਰਮਜੀਤ ਸਿੰਘ ਖੁਰਲ, ਜਸਪਾਲ ਸਿੰਘ ਵਿਰਕ, ਭੁਪਿੰਦਰ ਸਿੰਘ ਚਾਨ੍ਹੇ, ਤੇਜਿੰਦਰ ਸਿੰਘ ਸੰਭਰਵਾਲ, ਮੋਹਨ ਸਿੰਘ ਸੰਭਰਵਾਲ, ਤਰਸੇਮ ਸਿੰਘ ਖੋਖਰ, ਕੁਲਵਿੰਦਰ ਸਿੰਘ ਸੋਖੀ, ਸੁਖਵਿੰਦਰ ਸਿੰਘ ਠੇਠੀ, ਕੰਵਰਦੀਪ ਸਿੰਘ ਮਣਕੂ, ਸੁਰਿੰਦਰ ਸਿੰਘ ਜੰਡੂ, ਭੁਪਿੰਦਰ ਸਿੰਘ ਮੁੰਧੜ, ਨਰਾਇਣ ਸਿੰਘ ਭੁੱਲਰ, ਜਸਵਿੰਦਰਪਾਲ ਸਿੰਘ ਭੰਬਰਾ, ਜਸਪਾਲ ਸਿੰਘ, ਜਸਵਿੰਦਰ ਸਿੰਘ ਸੋਖੀ, ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਸਕੂਲ ਚੰਡੀਗੜ੍ਹ ਦੇ ਚੇਅਰਮੈਨ ਸ. ਬਲਦੇਵ ਸਿੰਘ ਕਲਸੀ, ਸਤਨਾਮ ਸਿੰਘ, ਅਮਰਜੀਤ ਸਿੰਘ ਵਿਰਦੀ, ਜਸਵਿੰਦਰ ਸਿੰਘ ਫੂਲ ਤੋਂ ਇਲਾਵਾ ਕਈ ਪਤਵੰਤੇ ਸੱਜਣਾਂ ਨੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।