ਚੱਪੜਚਿੜੀ ਵਿਖੇ ਸਰਹਿੰਦ ਫਤਹਿ ਦਿਵਸ ਮਨਾਉਣ ਲਈ ਤਿੰਨ ਦਿਨਾਂ ਸਮਾਗਮ ਆਰੰਭ

ਐਸ ਏ ਐਸ ਨਗਰ, 10 ਮਈ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਜੀ ਬਹਾਦਰ ਵੱਲੋਂ ਵਜੀਰ ਖਾਨ ਨੂੰ ਸੋਧ ਕੇ ਸਰਹਿੰਦ ਫਤਹਿ ਕਰਨ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਫਤਹਿ ਏ ਜੰਗ ਸਾਹਿਬ, ਚੱਪੜਚਿੜ੍ਹੀ ਕੱਲਾਂ ਵਿਖੇ ਤਿੰਨ ਦਿਨਾਂ ਸਮਾਗਮਾਂ ਵਾਸਤੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ।

12 ਮਈ ਨੂੰ ਸਵੇਰੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਜਾਣਗੇ, ਉਪਰੰਤ ਨਗਰ ਕੀਰਤਨ (ਗੁਰਦੁਆਰਾ ਸ੍ਰੀ ਫਤਹਿ ਏ ਜੰਗ ਸਾਹਿਬ ਚੱਪੜਚਿੜ੍ਹੀ ਕੱਲਾਂ ਤੋਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਲਈ ਰਵਾਨਾ ਹੋਵੇਗਾ। 
ਇਸ ਮੌਕੇ ਸ੍ਰੀ ਚਰਨਜੀਤ ਸਿੰਘ ਕਾਲੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬੀਬੀ ਪਰਮਜੀਤ ਕੌਰ ਲਾਂਡਰਾਂ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਪਰਮਿੰਦਰ ਸਿੰਘ ਸੋਹਾਣਾ ਸ਼੍ਰੋਮਣੀ ਅਕਾਲੀ ਦਲ ਹਲਕਾ ਇੰਚਾਰਜ ਮੁਹਾਲੀ, ਸ੍ਰੀ ਰਜਿੰਦਰ ਸਿੰਘ ਮੈਨੇਜਰ ਗੁਰਦੁਆਰਾ ਸ੍ਰੀ ਅੰਬ ਸਾਹਿਬ, ਗਿਆਨੀ ਚਰਨਜੀਤ ਸਿੰਘ, ਭਾਈ ਭੁਪਿੰਦਰ ਸਿੰਘ, ਭਾਈ ਸੁਖਦੇਵ ਸਿੰਘ, ਸ੍ਰੀ ਜਗਦੀਪ ਸਿੰਘ, ਸ੍ਰੀ ਸਨਦੀਪ ਸਿੰਘ, ਭਾਈ ਤੇਜਿੰਦਰ ਸਿੰਘ, ਭਾਈ ਕੰਵਲਜੀਤ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਸਰਵਜੀਤ ਸਿੰਘ, ਭਾਈ ਜਸਵੀਰ ਸਿੰਘ ਵੀ ਹਾਜਰ ਸਨ।