ਮੁਹਾਲੀ ਜ਼ਿਲ੍ਹੇ ਦੇ ਨੰਬਰਦਾਰਾਂ ਵਲੋਂ ਮੀਟਿੰਗ

ਐਸ ਏ ਐਸ ਨਗਰ, 10 ਮਈ- ਜ਼ਿਲ੍ਹਾ ਮੁਹਾਲੀ ਦੇ ਸਮੂਹ ਨੰਬਰਦਾਰਾਂ ਦੀ ਇੱਕ ਵਿਸ਼ੇਸ਼ ਇਕੱਤਰਤਾ ਭਗਤ ਆਸਾ ਰਾਮ ਜੀ ਦੀ ਸਮਾਧ ਸਥਾਨ ਤੇ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ-ਵੱਖ ਮੁੱਦਿਆਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਪਿਛਲੇ ਦਿਨੀਂ ਡੀਸੀ ਦਫਤਰ ਵੱਲੋਂ 10 ਨੰਬਰਦਾਰਾਂ ਨੂੰ ਜਾਰੀ ਕੀਤੇ ਗਏ "ਕਾਰਨ ਦੱਸੋ ਨੋਟਿਸ" ਬਾਰੇ ਚਿੰਤਾ ਜਤਾਈ ਗਈ।

ਨੰਬਰਦਾਰਾਂ ਨੇ ਮੰਗ ਕੀਤੀ ਕਿ ਸਰਕਾਰੀ ਤਹਿਸੀਲ ਦਫਤਰਾਂ ਵਿੱਚ ਉਨ੍ਹਾਂ ਲਈ ਵੱਖਰਾ ਕਮਰਾ ਨਿਰਧਾਰਤ ਕੀਤਾ ਜਾਵੇ ਤਾਂ ਜੋ ਉਹ ਆਪਣਾ ਕੰਮ ਆਸਾਨੀ ਨਾਲ ਕਰ ਸਕਣ। ਇਸ ਤੋਂ ਇਲਾਵਾ ਨੰਬਰਦਾਰਾਂ ਵੱਲੋਂ ਨੰਬਰਦਾਰਾਂ ਦੀ ਪਾਰਕਿੰਗ ਫੀਸ ਖਤਮ ਕਰਨ, ਨੰਬਰਦਾਰਾਂ ਦਾ ਮਾਣ ਭੱਤਾ ਵਧਾਉਣ ਅਤੇ ਤਹਿਸੀਲ ਅੰਦਰ ਆ ਰਹੀਆਂ ਕੰਮਕਾਜ ਦੀਆਂ ਰੁਕਾਵਟਾਂ ਦੂਰ ਕਰਨ ਦੀ ਮੰਗ ਕੀਤੀ ਗਈ। ਇਕੱਤਰਤਾ ਵਿੱਚ ਮਤਾ ਪਾਸ ਕੀਤਾ ਗਿਆ ਕਿ ਉਕਤ ਮਸਲਿਆਂ ਨੂੰ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਇਆ ਜਾਵੇਗਾ। 
ਇਸ ਮੌਕੇ ਹਰਵਿੰਦਰ ਸਿੰਘ, ਅਵਤਾਰ ਸਿੰਘ, ਬਹਾਦਰ ਸਿੰਘ, ਮੇਜਰ ਸਿੰਘ, ਹਰਪਾਲ ਸਿੰਘ, ਨਛੱਤਰ ਸਿੰਘ, ਕੇਸਰ ਸਿੰਘ, ਸੁਰਮੁੱਖ ਸਿੰਘ, ਕਰਮਜੀਤ ਸਿੰਘ, ਦਲਜਿੰਦਰ ਸਿੰਘ, ਹਰਿੰਦਰ ਸਿੰਘ, ਗਰਵਿੰਦਰ ਸਿੰਘ, ਜਗਤਾਰ ਸਿੰਘ, ਕਰਮਜੀਤ ਸਿੰਘ, ਸੰਤੋਖ ਸਿੰਘ, ਦਲਬੀਰ ਸਿੰਘ ਸਮੇਤ ਵੱਡੀ ਗਿਣਤੀ ਨੰਬਰਦਾਰ ਮੌਜੂਦ ਸਨ।