
ਫੇਜ਼ 4 ਦੇ ਐਚ ਐਮ ਕੁਆਰਟਰਜ਼ ਵਿੱਚ ਹਰ ਸਾਲ ਦਾਖਲ ਹੁੰਦੇ ਬਰਸਾਤੀ ਪਾਣੀ ਦੀ ਸਮੱਸਿਆ ਦੇ ਹੱਲ ਦੀ ਮੰਗ
ਐਸ ਏ ਐਸ ਨਗਰ, 12 ਮਈ- ਐਚ ਐਮ ਹਾਊਸਿੰਗ ਵੈਲਫੇਅਰ ਐਸੋਸੀਏਸ਼ਨ (ਰਜਿ.) ਫੇਜ਼ 4, ਵੱਲੋਂ ਵਾਰਡ ਨੰ. 5 ਦੀ ਕੌਂਸਲਰ ਸ੍ਰੀਮਤੀ ਰੁਪਿੰਦਰ ਕੌਰ ਨੂੰ ਮੰਗ ਪੱਤਰ ਦੇ ਕੇ ਐਚ ਐਮ ਮਕਾਨਾਂ ਵਿੱਚ ਬਰਸਾਤੀ ਪਾਣੀ ਦਾਖਲ ਹੋਣ ਦੀ ਸਮੱਸਿਆ ਦੇ ਲਈ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਸੰਸਥਾ ਦੇ ਚੇਅਰਮੈਨ ਐਨ. ਐਸ. ਕਲਸੀ ਅਤੇ ਪ੍ਰਧਾਨ ਸੁਖਦੀਪ ਸਿੰਘ ਨੇ ਦੱਸਿਆ ਕਿ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਫੇਜ਼ 4 ਦੇ ਐਚ ਐਮ ਮਕਾਨਾਂ ਵਿੱਚ ਬਰਸਾਤੀ ਪਾਣੀ ਦਾਖਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੌਂਸਲਰ ਰੁਪਿੰਦਰ ਕੌਰ ਰੀਨਾ ਵੱਲੋਂ ਚੋਣਾਂ ਸਮੇਂ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਦਾ ਵਾਅਦਾ ਕਰਕੇ ਵਸਨੀਕਾਂ ਤੋਂ ਵੋਟਾਂ ਹਾਸਲ ਕੀਤੀਆਂ ਅਤੇ ਜਿੱਤ ਪ੍ਰਾਪਤ ਕੀਤੀ।
ਐਸ ਏ ਐਸ ਨਗਰ, 12 ਮਈ- ਐਚ ਐਮ ਹਾਊਸਿੰਗ ਵੈਲਫੇਅਰ ਐਸੋਸੀਏਸ਼ਨ (ਰਜਿ.) ਫੇਜ਼ 4, ਵੱਲੋਂ ਵਾਰਡ ਨੰ. 5 ਦੀ ਕੌਂਸਲਰ ਸ੍ਰੀਮਤੀ ਰੁਪਿੰਦਰ ਕੌਰ ਨੂੰ ਮੰਗ ਪੱਤਰ ਦੇ ਕੇ ਐਚ ਐਮ ਮਕਾਨਾਂ ਵਿੱਚ ਬਰਸਾਤੀ ਪਾਣੀ ਦਾਖਲ ਹੋਣ ਦੀ ਸਮੱਸਿਆ ਦੇ ਲਈ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ।
ਇਸ ਸਬੰਧੀ ਸੰਸਥਾ ਦੇ ਚੇਅਰਮੈਨ ਐਨ. ਐਸ. ਕਲਸੀ ਅਤੇ ਪ੍ਰਧਾਨ ਸੁਖਦੀਪ ਸਿੰਘ ਨੇ ਦੱਸਿਆ ਕਿ ਹਰ ਸਾਲ ਬਰਸਾਤ ਦੇ ਮੌਸਮ ਦੌਰਾਨ ਫੇਜ਼ 4 ਦੇ ਐਚ ਐਮ ਮਕਾਨਾਂ ਵਿੱਚ ਬਰਸਾਤੀ ਪਾਣੀ ਦਾਖਲ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕੌਂਸਲਰ ਰੁਪਿੰਦਰ ਕੌਰ ਰੀਨਾ ਵੱਲੋਂ ਚੋਣਾਂ ਸਮੇਂ ਇਸ ਸਮੱਸਿਆ ਦਾ ਪੱਕਾ ਹੱਲ ਕਰਨ ਦਾ ਵਾਅਦਾ ਕਰਕੇ ਵਸਨੀਕਾਂ ਤੋਂ ਵੋਟਾਂ ਹਾਸਲ ਕੀਤੀਆਂ ਅਤੇ ਜਿੱਤ ਪ੍ਰਾਪਤ ਕੀਤੀ।
ਪਰੰਤੂ ਹੁਣ 4 ਸਾਲ ਤੋਂ ਵੀ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਇਸ ਦਾ ਕੋਈ ਸਥਾਈ ਹੱਲ ਨਹੀਂ ਨਿਕਲਿਆ ਅਤੇ ਆਉਣ ਵਾਲੀਆਂ ਬਰਸਾਤਾਂ ਦੌਰਾਨ ਘਰਾਂ ਅੰਦਰ ਪਾਣੀ ਦਾਖਲ ਹੋਣ ਦਾ ਡਰ ਫਿਰ ਸਤਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੰਗ ਪੱਤਰ ਰਾਹੀਂ ਕੌਂਸਲਰ ਨੂੰ ਐਚ ਐਮ ਵਾਸੀਆਂ ਨਾਲ ਕੀਤਾ ਵਾਇਦਾ ਯਾਦ ਕਰਵਾਉਂਦੇ ਹੋਏ ਇਸ ਸਮੱਸਿਆ ਦਾ ਹੱਲ ਕਰਵਾਉਣ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਗਰ ਨਿਗਮ ਦੇ ਕੌਂਸਲਰ ਨੂੰ ਬਰਸਾਤਾਂ ਸ਼ੁਰੂ ਹੋਣ ਤੋਂ 2 ਮਹੀਨੇ ਪਹਿਲਾਂ ਆਗਾਹ ਕਰਨ ਲਈ ਪੱਤਰ ਦਿੱਤਾ ਗਿਆ ਹੈ ਕਿ ਇਸ ਲਈ ਬਣਦੀ ਕਾਰਵਾਈ ਜਲਦ ਤੋਂ ਜਲਦ ਕੀਤੀ ਜਾਵੇ ਅਤੇ ਜੇਕਰ ਫਿਰ ਵੀ ਬਰਸਾਤੀ ਪਾਣੀ ਐਚ ਐਮ ਦੇ ਘਰਾਂ ਵਿੱਚ ਦਾਖਲ ਹੁੰਦਾ ਹੈ ਅਤੇ ਕੋਈ ਨੁਕਸਾਨ ਕਰਦਾ ਹੈ ਤਾਂ ਉਸ ਦੀ ਪੂਰੀ ਜਿੰਮੇਵਾਰੀ ਨਿੱਜੀ ਤੌਰ ’ਤੇ ਮਿਉਂਸਪਲ ਕੌਂਸਲਰ ਅਤੇ ਨਗਰ ਨਿਗਮ ਦੀ ਹੋਵੇਗੀ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਕੌਂਸਲਰ ਵੱਲੋਂ ਐਚ ਐਮ ਵਾਸੀਆਂ ਦੀਆਂ ਰੋਜ਼ਮਰ੍ਹਾ ਦੀਆਂ ਮੁਸ਼ਕਲਾਂ ਜਿਵੇਂ ਕਿ ਪਾਰਕਾਂ ਦੀ ਸਫਾਈ, ਪੇਵਰ ਜਾਂ ਫੁੱਟਪਾਥਾਂ ਦੀ ਸਫਾਈ ਜਾਂ ਰੋਡ ਗਲੀ ਦੀ ਮੁਰੰਮਤ ਵੱਲ ਕਦੇ ਧਿਆਨ ਦੇਣ ਦੀ ਕੋਸ਼ਿਸ਼ ਨਹੀਂ ਕੀਤੀ।
ਪੱਤਰ ਵਿੱਚ ਕਿਹਾ ਗਿਆ ਹੈ ਕਿ ਐਚ ਐਮ ਵਾਸੀਆਂ ਦੀ ਵੈਲਫੇਅਰ ਐਸੋਸੀਏਸ਼ਨ ਨੂੰ ਕੌਂਸਲਰ ਵੱਲੋਂ ਕੋਈ ਮਦਦ ਨਹੀਂ ਦਿੱਤੀ ਗਈ। ਜੇਕਰ ਕੋਈ ਐਸੋਸੀਏਸ਼ਨ ਅਤੇ ਉਸ ਦਾ ਕੋਈ ਮੈਂਬਰ ਨਿੱਜੀ ਤੌਰ ’ਤੇ ਆਪਣਾ ਰਸੂਖ ਵਰਤ ਕੇ ਐਚ ਐਮ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਹੱਲ ਕਰਦੇ ਹਨ ਤਾਂ ਵੀ ਕੌਂਸਲਰ ਵੱਲੋਂ ਕੋਈ ਸਹਿਯੋਗ ਨਹੀਂ ਮਿਲਦਾ।
ਪੱਤਰ ਦੀ ਕਾਪੀ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਨੂੰ ਵੀ ਭੇਜੀ ਗਈ ਹੈ। ਇਸ ਮੌਕੇ ਸੰਸਥਾ ਦੇ ਜਨਰਲ ਸਕੱਤਰ ਮਨਮੋਹਨ ਸਿੰਘ, ਸੀਨੀਅਰ ਮੀਤ ਪ੍ਰਧਾਨ ਈਸ਼ ਕੁਮਾਰ, ਮੀਤ ਪ੍ਰਧਾਨ ਅਮਨਦੀਪ ਛਾਬੜਾ, ਕਾਨੂੰਨੀ ਸਲਾਹਕਾਰ ਧੀਰਜ ਕੌਸ਼ਲ, ਕੈਸ਼ੀਅਰ ਰਾਜੀਵ ਗੌਸਵਾਮੀ, ਪੂਨਮ ਲਟਾਵਾ, ਚਰਨਜੀਤ ਕੌਰ ਸੈਣੀ ਹਾਜ਼ਰ ਸਨ।
