ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਗਤਕਾ ਖਿਡਾਰੀਆਂ ਨੇ ਪੰਜਾਬ ਦੀ ਝੋਲੀ ਪਾਏ ਸੱਤ ਮੈਡਲ - ਡਾ. ਰਜਿੰਦਰ ਸਿੰਘ ਸੋਹਲ
ਐਸ ਏ ਐਸ ਨਗਰ, 12 ਮਈ- ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਗਤਕਾ ਖਿਡਾਰੀਆਂ ਨੇ ਪੰਜਾਬ ਦੀ ਝੋਲੀ ਵਿੱਚ ਸੱਤ ਮੈਡਲ ਪਾਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਗਤਕਾ ਐਸੋਸੀਏਸ਼ਨ ਦੇ ਪ੍ਰਧਾਨ ਡਾ. ਰਜਿੰਦਰ ਸਿੰਘ ਸੋਹਲ ਨੇ ਦੱਸਿਆ ਕਿ ਯੁਵਾ, ਖੇਡ ਮੰਤਰਾਲੇ ਅਤੇ ਭਾਰਤੀ ਖੇਡ ਅਥਾਰਟੀ ਵੱਲੋਂ ਇਸ ਵਾਰ ਖੇਲੋ ਇੰਡੀਆ ਖੇਡਾਂ ਦਾ ਆਯੋਜਨ ਬਿਹਾਰ ਰਾਜ ਦੇ ਵਿੱਚ ਕੀਤਾ ਗਿਆ। ਇਹ ਖੇਡਾਂ 5 ਮਈ ਤੋਂ ਲੈ ਕੇ 15 ਮਈ ਤੱਕ ਬਿਹਾਰ ਦੇ ਵੱਖ-ਵੱਖ ਸ਼ਹਿਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਕੁੱਲ 28 ਖੇਡਾਂ ਦੇ ਆਯੋਜਨ ਤਹਿਤ ਗਤਕਾ ਖੇਡ 5 ਤੋਂ 7 ਮਈ ਤੱਕ ਗਯਾ ਸ਼ਹਿਰ ਦੇ ਵਿੱਚ ਕਰਵਾਈ ਗਈ। ਇਸ ਮੁਕਾਬਲੇ ਦੇ ਵਿੱਚ 19 ਰਾਜਾਂ ਦੇ 160 ਖਿਡਾਰੀਆਂ ਨੇ ਭਾਗ ਲਿਆ ਅਤੇ ਇਸ ਦੇ ਵਿੱਚ ਪੰਜਾਬ ਰਾਜ ਦੇ ਗਤਕਾ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੱਤ ਮੈਡਲ ਪੰਜਾਬ ਦੀ ਝੋਲੀ ਵਿੱਚ ਪਾਏ।
ਉਨ੍ਹਾਂ ਦੱਸਿਆ ਕਿ ਪੰਜਾਬ ਨੇ ਵਿਅਕਤੀਗਤ ਸਿੰਗਲ ਸੋਟੀ ਮੁਕਾਬਲੇ ਵਿੱਚ ਗੁਰਸੇਵਕ ਸਿੰਘ ਨੇ ਸੋਨੇ ਦਾ ਤਗਮਾ, ਜਸਨਦੀਪ ਸਿੰਘ ਨੇ ਚਾਂਦੀ ਦਾ ਤਗਮਾ, ਟੀਮ ਫਰੀ ਸੋਟੀ ਮੁਕਾਬਲੇ ਵਿੱਚ ਗੁਰਸੇਵਕ ਸਿੰਘ, ਜਸਨਦੀਪ ਸਿੰਘ, ਰੋਬਿਨਪ੍ਰੀਤ ਸਿੰਘ ਨੇ ਚਾਂਦੀ ਦਾ ਤਗਮਾ, ਵਿਅਕਤੀਗਤ ਫਰੀ ਸੋਟੀ ਮੁਕਾਬਲੇ ਵਿੱਚ ਜਗਦੀਪ ਸਿੰਘ ਨੇ ਚਾਂਦੀ ਦਾ ਤਗਮਾ ਹਾਸਲ ਕੀਤਾ। ਲੜਕੀਆਂ ਦੀ ਟੀਮ ਵਿੱਚ ਵਿਅਕਤੀਗਤ ਸਿੰਗਲ ਸੋਟੀ ਮੁਕਾਬਲੇ ਵਿੱਚ ਤਮੰਨਾ ਨੇ ਸੋਨੇ ਦਾ ਤਗਮਾ, ਅਵਨੀਤ ਕੌਰ ਨੇ ਕਾਂਸੀ ਦਾ ਤਗਮਾ, ਵਿਅਕਤੀਗਤ ਫਰੀ ਸੋਟੀ ਮੁਕਾਬਲੇ ਵਿੱਚ ਸੋਹ ਕੌਰ ਨੇ ਕਾਂਸੀ ਦਾ ਤਗਮਾ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਖੇਲੋ ਇੰਡੀਆ ਯੂਥ ਗੇਮਜ਼ ਵਿੱਚ ਪੰਜਾਬ ਦੇ ਗਤਕਾ ਖਿਡਾਰੀਆਂ ਨੇ ਓਵਰਆਲ ਪਹਿਲਾ ਸਥਾਨ ਹਾਸਲ ਕੀਤਾ।
ਪੰਜਾਬ ਗਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਪੰਜਾਬ ਗਤਕਾ ਐਸੋਸੀਏਸ਼ਨ ਪਿਛਲੇ ਕਈ ਸਾਲਾਂ ਤੋਂ ਗਤਕਾ ਖੇਡ ਨੂੰ ਇੱਕ ਖੇਡ ਦੇ ਰੂਪ ਵਿੱਚ ਪ੍ਰਫੁੱਲਤ ਕਰਨ ਲਈ ਕੰਮ ਕਰ ਰਹੀ ਹੈ। ਪੰਜਾਬ ਗਤਕਾ ਐਸੋਸੀਏਸ਼ਨ ਅਤੇ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਇਹ ਸੰਭਵ ਹੋ ਸਕਿਆ ਹੈ ਕਿ ਇੱਕ ਹੀ ਖੇਡ ਦੇ ਵਿੱਚੋਂ ਸੱਤ ਮੈਡਲ ਪ੍ਰਾਪਤ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਛੇਤੀ ਹੀ ਇੱਕ ਪ੍ਰੋਗਰਾਮ ਦਾ ਆਯੋਜਨ ਕਰਕੇ ਜੇਤੂ ਖਿਡਾਰੀਆਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਨਾਲ ਦੀ ਨਾਲ ਹੀ ਆਉਣ ਵਾਲੇ ਸਮੇਂ ਵਿੱਚ ਖਿਡਾਰੀਆਂ ਦੀ ਖੇਡ ਵਿੱਚ ਹੋਰ ਸੁਧਾਰ ਲਿਆਉਣ ਲਈ ਅਤੇ ਉਨ੍ਹਾਂ ਨੂੰ ਵਧੀਆ ਢਾਂਚਾ ਉਪਲਬਧ ਕਰਾਉਣ ਦੇ ਲਈ ਵੀ ਕੋਸ਼ਿਸ਼ਾਂ ਜਾਰੀ ਰਹਿਣਗੀਆਂ। ਉਨ੍ਹਾਂ ਇਸ ਮੌਕੇ ਗਤਕਾ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਸ. ਹਰਚਰਨ ਸਿੰਘ ਭੁੱਲਰ ਦਾ ਵੀ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਜਿਨ੍ਹਾਂ ਦੀ ਯੋਗ ਅਗਵਾਈ ਹੇਠ ਪੰਜਾਬ ਗਤਕਾ ਐਸੋਸੀਏਸ਼ਨ ਵਧੀਆ ਤਰੀਕੇ ਨਾਲ ਕੰਮ ਕਰ ਰਹੀ ਹੈ।
ਡਾ. ਸੋਹਲ ਵੱਲੋਂ ਟੀਮ ਦੇ ਮੈਨੇਜਰ ਜਸਵਿੰਦਰ ਸਿੰਘ ਪਾਬਲਾ, ਕੋਚ ਮੈਡਮ ਇੰਦਰਪ੍ਰੀਤ ਕੌਰ ਅਤੇ ਹਰਕਿਰਨਜੀਤ ਸਿੰਘ ਨੂੰ ਵੀ ਵਧਾਈ ਦਿੰਦੇ ਹੋਏ ਅੱਗੇ ਤੋਂ ਹੋਰ ਮਿਹਨਤ ਕਰਨ ਦੇ ਲਈ ਪ੍ਰੇਰਿਤ ਕੀਤਾ ਗਿਆ।