
ਕਣਕ ਦੀ ਕਟਾਈ ਉਪਰੰਤ ਨਾੜ ਨੂੰ ਅੱਗ ਨਾ ਲਗਾਈ ਜਾਵੇ - ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ
ਗੜ੍ਹਸ਼ੰਕਰ- ਕਣਕ ਦੀ ਫ਼ਸਲ ਦੀ ਕਟਾਈ ਹੋਣ ਦੇ ਨਾਲ ਹੀ ਖੇਤਾਂ ਚ ਨਾੜ ਨੂੰ ਅੱਗ ਲਾਉਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਜੋ ਕਿ ਸਾਡੀ ਜਿੰਦਗੀ ਅਤੇ ਆਉਣ ਵਾਲੀਆਂ ਪੀੜੀਆਂ ਲਈ ਖਤਰਨਾਕ ਹੈl ਇਹ ਵਿਚਾਰ ਆਦਰਸ਼ ਸੌਸ਼ਲ ਵੈਲਫੇਅਰ ਸੁਸਾਇਟੀ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਅਤੇ ਜੁਆਇੰਟ ਸਕੱਤਰ ਬਲਾਕ ਸੰਤੋਖ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕਹੇ। ਉਹਨਾਂ ਕਿਹਾ ਕਿ ਕਣਕ ਦੀ ਕਟਾਈ ਦੇ ਨਾਲ ਹੀ ਕਿਸਾਨ ਭਰਾਵਾਂ ਵਲੋਂ ਆਪਣੇ ਖੇਤਾਂ ਵਿਚ ਕਣਕ ਦੀ ਨਾੜ ਨੂੰ ਅੱਗ ਲਾਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਜੋ ਕਿ ਸਾਡੇ ਸਮਾਜ ਲਈ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ ਅਤੇ ਸਾਡੇ ਸਮਾਜ ਲਈ ਘਾਤਕ ਵੀ ਸਿੱਧ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸਾਡੀ ਸੰਸਥਾ ਵਲੋਂ ਵਾਤਾਵਰਨ ਬਚਾਉਣ ਲਈ ਵੱਖ ਵੱਖ ਸਮਿਆਂ ਤੇ ਉਪਰਾਲੇ ਕੀਤੇ ਜਾਂਦੇ ਹਨ ਅਤੇ ਵਾਤਾਵਰਨ ਬਚਾਓ, ਬੇਟੀ ਬਚਾਓ ਮੁਹਿੰਮ ਅਧੀਨ ਜਾਗ੍ਰਿਤੀ ਕੈਂਪ ਵੀ ਲਗਾਏ ਜਾਂਦੇ ਹਨ।
ਗੜ੍ਹਸ਼ੰਕਰ- ਕਣਕ ਦੀ ਫ਼ਸਲ ਦੀ ਕਟਾਈ ਹੋਣ ਦੇ ਨਾਲ ਹੀ ਖੇਤਾਂ ਚ ਨਾੜ ਨੂੰ ਅੱਗ ਲਾਉਣ ਦਾ ਸਿਲਸਿਲਾ ਵੀ ਸ਼ੁਰੂ ਹੋ ਗਿਆ ਹੈ। ਜੋ ਕਿ ਸਾਡੀ ਜਿੰਦਗੀ ਅਤੇ ਆਉਣ ਵਾਲੀਆਂ ਪੀੜੀਆਂ ਲਈ ਖਤਰਨਾਕ ਹੈl ਇਹ ਵਿਚਾਰ ਆਦਰਸ਼ ਸੌਸ਼ਲ ਵੈਲਫੇਅਰ ਸੁਸਾਇਟੀ ਦੇ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਅਤੇ ਜੁਆਇੰਟ ਸਕੱਤਰ ਬਲਾਕ ਸੰਤੋਖ ਸਿੰਘ ਨੇ ਪ੍ਰੈਸ ਨਾਲ ਗੱਲਬਾਤ ਕਰਦੇ ਹੋਏ ਕਹੇ।
ਉਹਨਾਂ ਕਿਹਾ ਕਿ ਕਣਕ ਦੀ ਕਟਾਈ ਦੇ ਨਾਲ ਹੀ ਕਿਸਾਨ ਭਰਾਵਾਂ ਵਲੋਂ ਆਪਣੇ ਖੇਤਾਂ ਵਿਚ ਕਣਕ ਦੀ ਨਾੜ ਨੂੰ ਅੱਗ ਲਾਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਜੋ ਕਿ ਸਾਡੇ ਸਮਾਜ ਲਈ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ ਅਤੇ ਸਾਡੇ ਸਮਾਜ ਲਈ ਘਾਤਕ ਵੀ ਸਿੱਧ ਹੋ ਰਿਹਾ ਹੈ। ਉਹਨਾਂ ਕਿਹਾ ਕਿ ਸਾਡੀ ਸੰਸਥਾ ਵਲੋਂ ਵਾਤਾਵਰਨ ਬਚਾਉਣ ਲਈ ਵੱਖ ਵੱਖ ਸਮਿਆਂ ਤੇ ਉਪਰਾਲੇ ਕੀਤੇ ਜਾਂਦੇ ਹਨ ਅਤੇ ਵਾਤਾਵਰਨ ਬਚਾਓ, ਬੇਟੀ ਬਚਾਓ ਮੁਹਿੰਮ ਅਧੀਨ ਜਾਗ੍ਰਿਤੀ ਕੈਂਪ ਵੀ ਲਗਾਏ ਜਾਂਦੇ ਹਨ।
ਪਰ ਜਦੋਂ ਤਕ ਕਿਸਾਨ ਵੀਰਾਂ ਵਲੋਂ ਖੇਤਾਂ ਵਿੱਚ ਕਣਕ ਦੀ ਨਾੜ ਨੂੰ ਅਤੇ ਝੋਨੇ ਦੇ ਸੀਜ਼ਨ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਈ ਜਾਂਦੀ ਹੈ ਤਾਂ ਸਾਡੀ ਸੁਸਾਇਟੀ ਅਤੇ ਹੋਰ ਸਮਜਿਕ ਸੰਸਥਾਵਾਂ ਵਲੋਂ ਵਾਤਾਵਰਨ ਬਚਾਉਣ ਲਈ ਕੀਤੇ ਜਾ ਰਹੇ ਉਪਰਾਲੇ ਧਰੇ ਦੇ ਧਰੇ ਰਹਿ ਜਾਂਦੇ ਹਨ। ਉਹਨਾਂ ਕਿਹਾ ਕਿ ਖੇਤਾਂ ਵਿੱਚ ਅੱਗ ਲਾਉਣ ਨਾਲ ਸਾਡੀ ਜਮੀਨ ਵਿੱਚ ਜਿਹੜੇ ਮਿੱਤਰ ਜੀਵ ਹੁੰਦੇ ਹਨ, ਜੋ ਕਿ ਸਾਡੇ ਖੇਤਾਂ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਵਿੱਚ ਮਦਦਗਾਰ ਹੁੰਦੇ ਹਨ, ਉਹ ਵੀ ਜਲ ਕੇ ਨਸ਼ਟ ਹੋ ਜਾਂਦੇ ਹਨ।
ਇਸ ਲਈ ਸਾਨੂੰ ਉਹਨਾ ਨੂੰ ਬਚਾਉਣ ਲਈ ਖੇਤਾਂ ਵਿੱਚ ਅੱਗ ਲਾਉਣ ਤੋ ਗੁਰੇਜ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਪ੍ਰੈਸ ਦੇ ਮਾਧਿਅਮ ਰਾਹੀਂ ਕਿਸਾਨ ਭਰਾਵਾਂ ਅਤੇ ਸੂਬਾ ਸਰਕਾਰ ਨੂੰ ਬੇਨਤੀ ਕਰਦੀ ਹੈ ਕਿ ਖੇਤਾਂ ਵਿੱਚ ਕਣਕ ਦੀ ਨਾੜ ਨੂੰ ਅੱਗ ਲਾਉਣ ਅਤੇ ਫ਼ਸਲਾਂ ਵਿੱਚ ਖਾਦਾਂ ਅਤੇ ਜਹਿਰੀਲੇ ਕੀਟਨਾਸ਼ਕਾਂ ਦੀ ਵਰਤੋਂ ਕਰਨ ਤੇ ਸਖ਼ਤੀ ਨਾਲ ਪਾਬੰਧੀ ਲਾਈ ਜਾਵੇ ਤਾਂ ਜ਼ੋ ਸਾਡੇ ਆਲੇ ਦੁਆਲੇ ਦਾ ਵਾਤਾਵਰਨ ਸਾਫ ਸੁਥਰਾ ਅਤੇ ਸਿਹਤਮੰਦ ਬਣਿਆ ਰਹੇ
