ਪੰਜਾਬ ਪੈਨਸ਼ਨ ਯੂਨੀਅਨ ਨੇ ਕੀਤੀ ਮਹੀਨਾਵਾਰ ਮੀਟਿੰਗ
ਹੁਸ਼ਿਆਰਪੁਰ- ਪੰਜਾਬ ਪੈਨਸ਼ਨਰਜ਼ ਯੂਨੀਅਨ ਦੀ ਮੀਟਿੰਗ ਸਰਦਾਰ ਕੁਲਦੀਪ ਸਿੰਘ ਸੈਣੀ ਮੀਤ ਪ੍ਰਧਾਨ ਅਤੇ ਸਰਦਾਰ ਬਲਦੇਵ ਸਿੰਘ ਵਾਈਸ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ। ਤੁਹਾਡੇ ਤੋਂ ਮੀਟਿੰਗ ਸ਼ੁਰੂ ਕਰਨ ਉਪਰੰਤ ਸਭ ਤੋਂ ਪਹਿਲਾਂ ਸ: ਓਕਾਰ ਸਿੰਘ ਪ੍ਰਧਾਨ ਦੀ ਮਾਤਾ ਦੀ ਅਚਨਚੇਤ ਹੋਈ ਮੌਤ, ਸਰਦਾਰ ਮਹਿੰਦਰ ਸਿੰਘ ਯਾੜ ਮਾਸਟਰ ਦੀ ਧਰਮ ਪਤਨੀ ਦੀ ਮੌਤ ਹੋਣ ਕਾਰਨ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ ਅਤੇ ਅਮਰੀਕ ਸਿੰਘ ਜਨਰਲ ਸਕੱਤਰ ਦੀ ਸੇਹਤ ਤੰਦਰੁਸਤ ਵਾਸਤੇ ਅਰਦਾਸ ਕਰਨ ਉਪਰੰਤ ਮੀਟਿੰਗ ਸ਼ੁਰੂ ਕੀਤੀ ਗਈ।

ਮੀਟਿੰਗ ਵਿੱਚ ਜਗਜੀਤ ਸਿੰਘ ਮੀਤ ਸਕੱਤਰ, ਬਿਕਰ ਸਿੰਘ ਚੇਅਰਮੈਨ ਤੇ ਗੁਰਦੇਵ ਸਿੰਘ ਵੱਲੋਂ ਸਾਂਝੇ ਤੌਰ ਤੇ ਸਰਕਾਰ ਵੱਲੋਂ ਬਜਟ ਸੈਸ਼ਨ ਦੌਰਾਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀਏ ਅਤੇ ਪੇ ਕਮਿਸ਼ਨ ਦੇ ਬਕਾਏ ਦੇਣ ਲਈ ਬਜਟ ਨਾ ਰੱਖਣ ਦੀ ਜ਼ੋਰਦਾਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਅਤੇ ਤਨਖਾਹ ਕਮਿਸ਼ਨ ਦੇ ਬਕਾਏ ਕਿਸ਼ਤਾਂ ਵਿੱਚ ਦੇਣ ਦੀ ਵੀ ਸਖਤ ਨਖੇਧੀ ਕੀਤੀ।
ਆਗੂਆਂ ਨੇ ਤਨਖਾਹ ਕਮਿਸ਼ਨ ਦਾ ਬਕਾਇਆ ਕਿਸ਼ਤਾਂ ਵਿੱਚ ਦੇਣ ਨੂੰ ਰੱਦ ਕਰਕੇ, ਬਣਦਾ ਬਕਾਇਆ ਯਕ ਮੁਰਸ਼ਤ ਦੇਣ ਦੀ ਸਰਕਾਰ ਤੋਂ ਮੰਗ ਕੀਤੀ। ਡੀਏ ਦੀਆਂ ਕਿਸ਼ਤਾਂ ਦਾ ਬਕਾਇਆ ਵੀ ਦਿੱਤਾ ਜਾਵੇ, ਕੈਸ਼ ਲੈਸ ਮੈਡੀਕਲ ਭੱਤਾ ਦਿੱਤਾ ਜਾਵੇ, ਅਖੀਰ ਵਿੱਚ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰ ਜਥੇਬੰਦੀਆਂ ਨੂੰ ਇੱਕਜੁੱਟ ਹੋ ਕੇ ਸਾਂਝੀ ਐਕਸ਼ਨ ਕਮੇਟੀ ਵੱਲੋਂ ਉਲੀਕੇ ਸੰਘਰਸ਼ਾਂ ਵਿੱਚ ਸ਼ਾਮਿਲ ਹੋ ਕੇ ਸਰਕਾਰ ਤੇ ਦਬਾਅ ਬਣਾਇਆ ਜਾਵੇ|
ਤਾਂ ਕਿ ਸਰਕਾਰ ਨੂੰ ਮੰਗਾਂ ਮੰਨ ਲਈ ਮਜਬੂਰ ਕੀਤਾ ਜਾ ਸਕੇ ਅਤੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਮਲੀ ਜਾਮਾ ਪਹਿਨਾਇਆ ਜਾ ਸਕੇ। ਇਸ ਮੌਕੇ ਸਾਥੀ ਦਵਿੰਦਰ ਸਿੰਘ ਮੀਤ ਕੈਸ਼ੀਅਰ, ਸੁਰਜੀਤ ਸਿੰਘ ਕੈਸ਼ੀਅਰ, ਓੰਕਾਰ ਸਿੰਘ ਪ੍ਰਧਾਨ,ਵਾਈਸ ਪ੍ਰਧਾਨ ਕਿਸ਼ਨ ਲਾਲ, ਅਰਜਨ ਸਿੰਘ, ਬਲਵੀਰ ਸਿੰਘ, ਜਸਵੰਤ ਸਿੰਘ, ਗੁਰਮੀਤ ਸਿੰਘ, ਨੱਥੂ ਰਾਮ, ਸੰਤੋਖ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ।