ਸਿੱਧ ਯੋਗੀ ਟਰੱਸਟ ਪਿੰਡ ਖਾਨਪੁਰ ਵੱਲੋਂ ਮੁਫਤ ਮੈਡੀਕਲ ਕੈਂਪ ਲਗਾਇਆ

ਹੁਸ਼ਿਆਰਪੁਰ- ਜ਼ਿਲਾ ਹੁਸ਼ਿਆਰਪੁਰ ਦੇ ਪਿੰਡ ਲੰਗੇਰੀ ਵਿਖੇ ਸੰਤ ਬਾਬਾ ਜਵਾਲਾ ਸਿੰਘ ਹਰਖੋਵਾਲ ਦੇ ਜਨਮ ਦਿਨ ਨੂੰ ਸਮਰਪਿਤ ਸੰਤ ਬਲਵੀਰ ਸਿੰਘ ਦੀ ਅਗਵਾਈ ’ਚ ਕਰਵਾਏ ਧਾਰਮਿਕ ਸਮਾਗਮ ਮੌਕੇ ਮਨੱਖਤਾ ਤੇ ਭਲਾਈ ਨੂੰ ਸਮਰਪਿਤ ਡਾ. ਜਸਵੰਤ ਸਿੰਘ ਵਲੋਂ ਚਲਾਏ ਜਾ ਰਹੇ ਸਿੱਧ ਯੋਗੀ ਟਰੱਸਟ ਪਿੰਡ ਖਾਨਪੁਰ ਵੱਲੋਂ ਮੈਡੀਕਲ ਕੈਂਪ ਲਗਾਇਆ ਗਿਆ।

ਇਸ ਕੈਪ ਦੌਰਾਨ ਐਸ.ਐਮ.ਓ. ਡਾ. ਜਸਵੰਤ ਸਿੰਘ ਥਿੰਦ, ਡਾ. ਪ੍ਰਭਹੀਰ ਦੀ ਪੂਰੀ ਟੀਮ ਵਲੋਂ 700 ਦੇ ਕਰੀਬ ਮਰੀਜ਼ਾਂ ਦੀ ਜਾਂਚ ਕਰਕੇ ਮਫਤ ਦਵਾਈਆ ਦਿੱਤੀਆ ਗਈਆ। ਇਸ ਮੌਕੇ ਅਪਥਾਲਮਿਕ ਅਫਸਰ ਡਾ. ਪਰਮਿੰਦਰ ਸਿੰਘ ਵਲੋਂ 250 ਤੋਂ ਵੱਧ ਮਰੀਜ਼ਾਂ ਦੀ ਅੱਖਾਂ ਦਾ ਚੈਕਅਪ ਕਰਕੇ ਮੁਫਤ ਦਵਾਈਆਂ ਦਿੱਤੀ ਗਈਆ। 
ਇਸ ਮੌਕੇ ਭਾਈ ਘਨਈਆਂ ਚੈਰੀਟੇਬਲ ਬਲੱਡ ਸੈਂਟਰ ਹੁਸ਼ਿਆਰਪੁਰ ਵਲੋਂ ਡਾ. ਦਿਲਬਾਗ ਸਿੰਘ ਦੀ ਅਗਵਾਈ ’ਚ ਕੁਲਵਿੰਦਰ ਸਿੰਘ, ਜਤਿਨ ਤੇ ਸਖਵੀਰ ਸਿੰਘ ਵਲੋਂ ਖੂਨਦਾਨ ਕੈਪ ਲਗਾਇਆ ਗਿਆ। ਇਸ ਮੌਕੇ ਸਰਵਣ ਸਿੰਘ ਵਲੋਂ ਸਮਾਜ ਭਲਾਈ ਦੇ ਕਾਰਜਾਂ ਦੀ ਲੜੀ ਨੂੰ ਜਾਰੀ ਰੱਖਦਿਆਂ ਮਹਿੰਗੇ ਟੈਸਟ ਮੁਫਤ ਕੀਤੇ ਗਏ। 
ਇਸ ਮੌਕੇ ਸੰਤ ਬਲਵੀਰ ਸਿੰਘ ਨੇ ਸਿੱਧ ਜੋਗੀ ਟਰੱਸਟ ਦੀ ਪੂਰੀ ਟੀਮ ਦਾ ਸਨਮਾਨ ਕਰਦਿਆ ਉਨ੍ਹਾਂ ਦੇ ਇਸ ਉਦਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਹ ਟਰੱਸਟ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਧਾਰਮਿਕ ਅਸਥਾਨਾਂ ਤੇ ਹੋਰ ਲੋੜੀਂਦੀਆਂ ਥਾਵਾਂ ਤੇ ਮੁਫਤ ਮੈਡੀਕਲ ਕੈਂਪ ਲਗਾ ਕੇ ਲੋੜਵੰਦ ਮਰੀਜ਼ਾਂ ਨੂੰ ਮੁਫਤ ਸਿਹਤ ਸਹੂਲਤਾਂ ਪ੍ਰਦਾਨ ਕਰ ਰਿਹਾ ਹੈ ।