ਨਿਰਮਲ ਕੁਟੀਆ ਛੰਬਵਾਲੀ ਪਾਂਡਵਾਂ ਵਿਖੇ 14 ਮਈ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ - ਸੰਤ ਗੁਰਚਰਨ ਸਿੰਘ ਪੰਡਵਾਂ।
ਹੁਸ਼ਿਆਰਪੁਰ: ਸ੍ਰੀ ਗੁਰੂ ਅਮਰਦਾਸ ਜੀ ਅਤੇ ਭਗਤ ਧੰਨਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 4 ਮਈ ਨੂੰ ਨਿਰਮਲ ਕੁਟੀਆ ਚੰਬਵਾਲੀ ਪੰਡਵਾਂ ਵਿਖੇ ਮੁੱਖ ਸੇਵਾਦਾਰ ਸੰਤ ਗੁਰਚਰਨ ਸਿੰਘ ਪੰਡਵਾਂ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬੜੀ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਤ ਗੁਰਚਰਨ ਸਿੰਘ ਪੰਡਵਾ ਨੇ ਦੱਸਿਆ ਕਿ ਇਸ ਮੌਕੇ ਸਭ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਤੋਂ ਬਾਅਦ ਗੁਰਦੁਆਰਾ ਸੁਖਚੈਨਆਣਾ ਸਾਹਿਬ ਦੇ ਕੀਰਤਨੀ ਜਥੇ, ਭਾਈ ਸ਼ਮਸ਼ੇਰ ਸਿੰਘ ਜੀ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਨਾਲ ਨਿਹਾਲ ਕਰਨਗੇ ਅਤੇ ਸੰਗਤਾਂ ਨੂੰ ਲੰਗਰ ਲਗਾਤਾਰ ਵਰਤਾਇਆ ਜਾਵੇਗਾ।