ਵਾਰਡ ਵਾਸੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਦੀ ਮੰਗ

ਐਸ ਏ ਐਸ ਨਗਰ, 13 ਮਈ- ਫੇਜ਼ 4 ਦੀ ਸਾਬਕਾ ਕੌਂਸਲਰ ਬੀਬੀ ਕੁਲਦੀਪ ਕੌਰ ਕੰਗ ਨੇ ਮੰਗ ਕੀਤੀ ਹੈ ਕਿ ਬਰਸਾਤ ਦੇ ਆ ਰਹੇ ਮੌਸਮ ਦੌਰਾਨ ਫੇਜ਼ 4 ਦੇ ਐਚ ਐਮ ਕੁਆਰਟਰਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੇ ਘਰਾਂ ਅੰਦਰ ਬਰਸਾਤੀ ਪਾਣੀ ਦਾਖਲ ਹੋਣ ਦੀ ਸਮੱਸਿਆ ਤੋਂ ਰਾਹਤ ਦੇਣ ਲਈ ਤੁਰੰਤ ਕਦਮ ਚੁੱਕੇ ਜਾਣ।

ਉਨ੍ਹਾਂ ਕਿਹਾ ਕਿ ਇਨ੍ਹਾਂ ਕੁਆਰਟਰਾਂ ਦੇ ਵਸਨੀਕਾਂ ਨੂੰ ਹਰ ਸਾਲ ਬਰਸਾਤੀ ਪਾਣੀ ਦੇ ਕਹਿਰ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਫੇਜ਼ 1, 2, 3 ਅਤੇ 4 ਦੇ ਨਾਲ-ਨਾਲ ਚੰਡੀਗੜ੍ਹ ਦੇ ਪਾਣੀ ਦੀ ਮਾਰ ਕਾਰਨ ਪਾਣੀ ਲੋਕਾਂ ਦੇ ਮਕਾਨਾਂ ਦੇ ਅੰਦਰ ਦਾਖਲ ਹੋ ਕੇ ਭਾਰੀ ਨੁਕਸਾਨ ਕਰਦਾ ਹੈ।
ਉਨ੍ਹਾਂ ਕਿਹਾ ਕਿ ਆਪਣੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ ਵਾਰਡ ਵਾਸੀਆਂ ਦੀ ਮੰਗ ਅਨੁਸਾਰ ਬਰਸਾਤੀ ਪਾਣੀ ਦੇ ਨਿਕਾਸ ਲਈ ਕਾਜਵੇਅ ਦਾ ਨਿਰਮਾਣ ਕਰਵਾਇਆ ਗਿਆ ਸੀ, ਪਰ ਮੌਜੂਦਾ ਕੌਂਸਲਰ ਇਸ ਕਾਜਵੇਅ ਦਾ ਵਿਸਥਾਰ ਅਤੇ ਨਵੀਨੀਕਰਨ ਕਰਵਾਉਣ ਵਿੱਚ ਨਾਕਾਮ ਰਹੇ ਹਨ, ਜਿਸ ਕਾਰਨ ਮੌਜੂਦਾ ਕੌਂਸਲਰ ਅਸਮਰੱਥ ਰਹੇ ਹਨ, ਜਿਸ ਕਾਰਨ ਲੋਕਾਂ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਕੌਂਸਲਰ ਸੱਤਾ ਧਾਰੀ ਧਿਰ ਨਾਲ ਸੰਬੰਧਿਤ ਹੋਣ ਦੇ ਬਾਵਜੂਦ ਇਸ ਕੰਮ ਨੂੰ ਕਰਵਾਉਣ ਵਿੱਚ ਨਾਕਾਮ ਰਹੀ ਹੈ।
ਉਨ੍ਹਾਂ ਡਿਪਟੀ ਕਮਿਸ਼ਨਰ, ਨਗਰ ਨਿਗਮ ਦੇ ਕਮਿਸ਼ਨਰ ਅਤੇ ਮੇਅਰ ਤੋਂ ਮੰਗ ਕੀਤੀ ਹੈ ਕਿ ਬਰਸਾਤ ਤੋਂ ਪਹਿਲਾਂ-ਪਹਿਲਾਂ ਪਾਣੀ ਦੇ ਨਿਕਾਸ ਦੇ ਨਾਲ-ਨਾਲ ਪਾਰਕਾਂ, ਫੁੱਟਪਾਥਾਂ ਤੇ ਸੜਕਾਂ ਦੀ ਖਸਤਾ ਹਾਲਤ ਦੀ ਮੁਰੰਮਤ ਕਰਵਾਈ ਜਾਵੇ ਅਤੇ ਇਲਾਕੇ ਦੀ ਸਾਫ-ਸਫਾਈ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਸ਼ਹਿਰੀਕਰਨ ਦਾ ਅਹਿਸਾਸ ਕਰਵਾਇਆ ਜਾ ਸਕੇ।