ਸੈਕਟਰ 76-80 ਦੀ ਸੰਘਰਸ਼ ਕਮੇਟੀ ਦਾ ਵਫਦ ਪ੍ਰਿੰਸੀਪਲ ਸਕੱਤਰ ਵਿਕਾਸ ਗਰਗ ਨੂੰ ਮਿਲਿਆ

ਐਸ ਏ ਐਸ ਨਗਰ, 13 ਮਈ- ਸੈਕਟਰ 76-80 ਦੀ ਇਨਹਾਸਮੈਂਟ ਸੰਘਰਸ਼ ਕਮੇਟੀ ਦਾ ਇੱਕ ਵਫਦ ਪ੍ਰਿੰਸੀਪਲ ਸਕੱਤਰ ਸ਼੍ਰੀ ਵਿਕਾਸ ਗਰਗ ਨੂੰ ਉਨ੍ਹਾਂ ਦੇ ਦਫਤਰ ਗਮਾਡਾ ਵਿਖੇ ਮਿਲਿਆ।

ਐਸ ਏ ਐਸ ਨਗਰ, 13 ਮਈ- ਸੈਕਟਰ 76-80 ਦੀ ਇਨਹਾਸਮੈਂਟ ਸੰਘਰਸ਼ ਕਮੇਟੀ ਦਾ ਇੱਕ ਵਫਦ ਪ੍ਰਿੰਸੀਪਲ ਸਕੱਤਰ ਸ਼੍ਰੀ ਵਿਕਾਸ ਗਰਗ ਨੂੰ ਉਨ੍ਹਾਂ ਦੇ ਦਫਤਰ ਗਮਾਡਾ ਵਿਖੇ ਮਿਲਿਆ।
ਵਫਦ ਦੇ ਆਗੂਆਂ ਵੱਲੋਂ ਪ੍ਰਿੰਸੀਪਲ ਸਕੱਤਰ ਨੂੰ ਸੈਕਟਰ 76 ਤੋਂ 80 ਵਿੱਚ ਗਮਾਡਾ ਵੱਲੋਂ ਜਾਰੀ ਕੀਤੇ ਜਾ ਰਹੇ ਨੋਟਿਸਾਂ ਅਤੇ ਪਲਾਟ ਮਾਲਕਾਂ ਨੂੰ ਕੁਝ ਰਾਹਤ ਦੇਣ ਲਈ ਕਾਫੀ ਸਮਾਂ ਪਹਿਲਾਂ ਜੋ ਕੇਸ ਸਰਕਾਰ ਨੂੰ ਭੇਜਿਆ ਗਿਆ ਹੈ, ਉਸ ਦੀ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ।
ਪ੍ਰਿੰਸੀਪਲ ਸਕੱਤਰ ਨੇ ਵਫਦ ਨੂੰ ਭਰੋਸਾ ਦਿੱਤਾ ਕਿ ਇਹ ਕੇਸ ਜਲਦੀ ਤੋਂ ਜਲਦੀ ਹੱਲ ਕਰਵਾਇਆ ਜਾਵੇਗਾ। ਇਸ ਮੀਟਿੰਗ ਤੋਂ ਬਾਅਦ ਸੰਘਰਸ਼ ਕਮੇਟੀ ਦੇ ਵਫਦ ਨੇ ਇਹ ਫੈਸਲਾ ਕੀਤਾ ਕਿ ਜੇ ਆਉਣ ਵਾਲੇ ਕੁਝ ਦਿਨਾਂ ਵਿੱਚ ਗਮਾਡਾ ਦੀ ਸਰਕਾਰ ਨੇ ਪਲਾਟ ਮਾਲਕਾਂ ਲਈ ਕੋਈ ਰਾਹਤ ਨਹੀਂ ਦਿੱਤੀ, ਤਾਂ ਆਉਣ ਵਾਲੇ ਦਿਨਾਂ ਵਿੱਚ 76-80 ਦੀ ਇਨਹਾਸਮੈਂਟ ਸੰਘਰਸ਼ ਕਮੇਟੀ ਵੱਲੋਂ ਜਲਦੀ ਹੀ ਅਗਲੇ ਸੰਘਰਸ਼ ਦਾ ਐਲਾਨ ਕਰ ਦਿੱਤਾ ਜਾਵੇਗਾ।
ਵਫਦ ਵਿੱਚ ਸ਼ਾਮਲ ਸੰਘਰਸ਼ ਕਮੇਟੀ ਦੇ ਆਗੂਆਂ ਵਿੱਚ ਹਰਦਿਆਲ ਚੰਦ ਬਡਬਰ, ਲਾਭ ਸਿੰਘ ਅਤੇ ਹਰਜੀਤ ਸਿੰਘ ਭੋਲੂ ਐਮ ਸੀ ਸ਼ਾਮਲ ਸਨ।