ਸੰਤ ਈਸ਼ਰ ਸਿੰਘ ਸਕੂਲ ਦਾ ਦਸਵੀਂ ਦਾ ਨਤੀਜਾ ਰਿਹਾ 100 ਫੀਸਦੀ

ਐਸ ਏ ਐਸ ਨਗਰ, 13 ਮਈ- ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼ 7 ਮੁਹਾਲੀ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਸੀ.ਬੀ.ਐਸ.ਈ. ਇਮਤਿਹਾਨ ਦਾ ਨਤੀਜਾ 100 ਫੀਸਦੀ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਸਾਲ ਸਕੂਲ ਦੇ ਕੁੱਲ 86 ਵਿਦਿਆਰਥੀਆਂ ਨੇ ਦਸਵੀਂ ਜਮਾਤ ਦਾ ਇਮਤਿਹਾਨ ਦਿੱਤਾ ਸੀ ਅਤੇ ਸਾਰੇ ਹੀ ਵਿਦਿਆਰਥੀ ਬਹੁਤ ਹੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ ਹਨ।

ਉਨ੍ਹਾਂ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਮਨਜੋਤ ਕੌਰ ਨੇ 94.2 ਫੀਸਦੀ ਅੰਕ ਲੈ ਕੇ ਪਹਿਲਾ, ਗੁਰਮੰਨਤ ਕੌਰ ਨੇ 92.8 ਫੀਸਦੀ ਅੰਕ ਲੈ ਕੇ ਦੂਜਾ ਅਤੇ ਜਸਕਰਨ ਸਿੰਘ ਨੇ 92.4 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ ਹੈ।
ਇਸ ਤੋਂ ਇਲਾਵਾ ਸੰਜਨਾ ਦੇਵੀ ਨੇ 91.8 ਫੀਸਦੀ, ਸਹਿਜਪ੍ਰੀਤ ਕੌਰ ਨੇ 90.8 ਫੀਸਦੀ ਅੰਕ hાસਲ ਕੀਤੇ ਹਨ। ਸਿਮਰਪ੍ਰੀਤ ਕੌਰ ਅਤੇ ਸਿਮਰਤਪ੍ਰੀਤ ਸਿੰਘ ਨੇ ਵੀ 90 ਫੀਸਦੀ ਤੋਂ ਵੱਧ ਅੰਕ ਲਏ ਹਨ।