ਸੰਤ ਈਸ਼ਰ ਸਿੰਘ ਪਬਲਿਕ ਸਕੂਲ ਦਾ ਸ਼ਾਨਦਾਰ ਨਤੀਜਾ

ਐਸ ਏ ਐਸ ਨਗਰ, 13 ਮਈ- ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼ 7 ਮੁਹਾਲੀ ਦੇ ਵਿਦਿਆਰਥੀਆਂ ਦਾ ਬਾਰ੍ਹਵੀਂ ਜਮਾਤ ਦਾ ਸੀ.ਬੀ.ਐਸ.ਈ. ਇਮਤਿਹਾਨ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਐਸ ਏ ਐਸ ਨਗਰ, 13 ਮਈ- ਸੰਤ ਈਸ਼ਰ ਸਿੰਘ ਪਬਲਿਕ ਸਕੂਲ, ਫੇਜ਼ 7 ਮੁਹਾਲੀ ਦੇ ਵਿਦਿਆਰਥੀਆਂ ਦਾ ਬਾਰ੍ਹਵੀਂ ਜਮਾਤ ਦਾ ਸੀ.ਬੀ.ਐਸ.ਈ. ਇਮਤਿਹਾਨ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
 ਸਕੂਲ ਦੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਸਾਇੰਸ ਗਰੁੱਪ ਵਿੱਚ ਦੇਵੇਸ਼ ਗਰਗ ਨੇ 97.6 ਫੀਸਦੀ ਅੰਕ ਅਤੇ ਗੁਰਵੀਨ ਕੌਰ ਬਸੀ ਨੇ 94 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਦੇਵੇਸ਼ ਗਰਗ ਨੇ ਫਿਜ਼ਿਕਸ ਵਿੱਚ 100 ਫੀਸਦੀ ਅਤੇ ਮੈਥੇਮੈਟਿਕਸ ਵਿੱਚ 99 ਫੀਸਦੀ ਅੰਕ ਪ੍ਰਾਪਤ ਕੀਤੇ ਹਨ।
 ਉਨ੍ਹਾਂ ਦੱਸਿਆ ਕਿ ਆਰਟਸ ਗਰੁੱਪ ਦੀ ਵਿਦਿਆਰਥਣ ਨਵਜੋਤ ਕੌਰ ਨੇ 96.8 ਫੀਸਦੀ ਅਤੇ ਪਲਕਪ੍ਰੀਤ ਕੌਰ ਨੇ 91.6 ਫੀਸਦੀ ਅੰਕ ਪ੍ਰਾਪਤ ਕੀਤੇ ਹਨ। ਕਾਮਰਸ ਗਰੁੱਪ ਦੀ ਵਿਦਿਆਰਥਣ ਸੁਖਮਨ ਕੌਰ ਨੇ 92.2 ਫੀਸਦੀ ਅਤੇ ਗੁਰਮਨਜੋਤ ਕੌਰ ਨੇ 90 ਫੀਸਦੀ ਅੰਕ ਪ੍ਰਾਪਤ ਕੀਤੇ ਹਨ।