ਸ਼ਾਨਦਾਰ ਰਿਹਾ ਪੈਰਾਗਾਨ 69 ਮੁਹਾਲੀ ਦਾ 12ਵੀਂ ਦਾ नਤੀਜਾ

ਐਸ ਏ ਐਸ ਨਗਰ, 13 ਮਈ- ਸੀ.ਬੀ.ਐਸ.ਈ. ਵੱਲੋਂ ਅੱਜ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 69 ਮੁਹਾਲੀ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਐਸ ਏ ਐਸ ਨਗਰ, 13 ਮਈ- ਸੀ.ਬੀ.ਐਸ.ਈ. ਵੱਲੋਂ ਅੱਜ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ ਸੈਕਟਰ 69 ਮੁਹਾਲੀ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਸਕੂਲ ਦੇ ਡਾਇਰੈਕਟਰ ਸਰਦਾਰ ਮੋਹਨਬੀਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਬਾਰ੍ਹਵੀਂ ਮੈਡੀਕਲ ਗਰੁੱਪ ਵਿੱਚ ਸਕੂਲ ਦੀ ਵਿਦਿਆਰਥਣ ਸਾਨਵੀ ਭੰਬਰੀ ਨੇ 91.2 ਫੀਸਦੀ ਅੰਕ ਹਾਸਲ ਕਰਕੇ ਸਕੂਲ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਵਿਦਿਆਰਥਣ ਨੇ ਕੈਮਿਸਟਰੀ ਵਿਸ਼ੇ ਵਿੱਚ 70 ਅੰਕਾਂ ਵਿੱਚੋਂ 69 ਅੰਕ ਹਾਸਲ ਕੀਤੇ।
ਬਾਰ੍ਹਵੀਂ ਆਰਟਸ ਗਰੁੱਪ ਦੀ ਵਿਦਿਆਰਥਣ ਹਰਨੂਰ ਕੌਰ ਨੇ 91 ਫੀਸਦੀ ਅੰਕ ਹਾਸਲ ਕੀਤੇ ਹਨ। ਬਾਰ੍ਹਵੀਂ ਨਾਨ-ਮੈਡੀਕਲ ਦੇ ਵਿਦਿਆਰਥੀ ਯਸ਼ਵਰਧਨ ਸਿੰਘ ਨੇ ਪੇਂਟਿੰਗ ਵਿਸ਼ੇ ਵਿੱਚ 100 ਵਿੱਚੋਂ 100 ਫੀਸਦੀ ਅੰਕ ਹਾਸਲ ਕੀਤੇ ਹਨ। ਸਕੂਲ ਦੀ ਆਰਟਸ ਗਰੁੱਪ ਦੀ ਵਿਦਿਆਰਥਣ ਸਰਗੁਣ ਚੌਧਰੀ ਨੇ 90 ਫੀਸਦੀ ਅੰਕ ਹਾਸਲ ਕੀਤੇ ਹਨ।