ਕਲਾਸ ਫੋਰ ਯੂਨੀਅਨ ਵੱਲੋਂ ਗਰੁੱਪ ਡੀ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਸੰਸਦ ਸਤਨਾਮ ਸੰਧੂ ਨਾਲ ਮੀਟਿੰਗ

ਚੰਡੀਗੜ੍ਹ, 13 ਮਈ- ਕਲਾਸ ਫੋਰ ਇੰਪਲਾਈਜ਼ ਯੂਨੀਅਨ ਐਜੂਕੇਸ਼ਨ ਡਿਪਾਰਟਮੈਂਟ (ਰਜਿ.) ਚੰਡੀਗੜ੍ਹ ਦੇ ਪ੍ਰਧਾਨ ਅੰਨੂ ਕੁਮਾਰ ਦੀ ਅਗਵਾਈ ਵਿੱਚ ਯੂਨੀਅਨ ਦੀ ਕਾਰਜਕਾਰਣੀ ਦੇ ਮੈਂਬਰਾਂ ਨੇ ਚੰਡੀਗੜ੍ਹ ਤੋਂ ਰਾਜ ਸਭਾ ਸੰਸਦ ਸਤਨਾਮ ਸਿੰਘ ਸੰਧੂ ਨਾਲ ਮੀਟਿੰਗ ਕੀਤੀ।

ਜਿਸ ਦੌਰਾਨ ਯੂਨੀਅਨ ਵੱਲੋਂ ਗਰੁੱਪ ਡੀ ਵਿੱਚ ਡਾਇਰੈਕਟ ਡੀ.ਸੀ. ਰੇਟ, ਆਊਟਸੋਰਸਿੰਗ ਅਤੇ ਮਿਡ-ਡੇ ਮੀਲ ਕਰਮਚਾਰੀਆਂ ਦੀਆਂ ਲੰਬੇ ਸਮੇਂ ਤੋਂ ਅਟਕੀ ਹੋਈਆਂ ਸਮੱਸਿਆਵਾਂ ਅਤੇ ਮੰਗਾਂ ਬਾਰੇ ਸੰਸਦ ਨੂੰ ਦੱਸਿਆ ਗਿਆ।
ਮੀਟਿੰਗ ਦੌਰਾਨ ਯੂਨੀਅਨ ਨੇ ਮੰਗ ਕੀਤੀ ਕਿ ਡਾਇਰੈਕਟ ਡੀ.ਸੀ. ਰੇਟ ਅਤੇ ਆਊਟਸੋਰਸਿੰਗ ਕਰਮਚਾਰੀਆਂ ਨੂੰ ਬੇਸਿਕ+ਡੀ.ਏ. ਦੇ ਤਹਿਤ ਤਨਖਾਹ ਦਿੱਤੀ ਜਾਵੇ, ਤਾਂ ਜੋ ਉਨ੍ਹਾਂ ਨੂੰ ਘੱਟੋ-ਘੱਟ ਜੀਵਨ ਪੱਧਰ ਦੇ ਅਨੁਕੂਲ ਆਰਥਿਕ ਸੁਰੱਖਿਆ ਮਿਲ ਸਕੇ। ਇਸ ਦੇ ਨਾਲ ਹੀ ਮੰਗ ਕੀਤੀ ਗਈ ਕਿ ਮਿਡ-ਡੇ ਮੀਲ ਕਰਮਚਾਰੀਆਂ ਦੀ ਡਿਊਟੀ ਦਾ ਸਮਾਂ 4 ਘੰਟੇ ਤੈਅ ਕਰਕੇ ਡੀ.ਸੀ. ਰੇਟ ਅਨੁਸਾਰ ਅੱਧੀ ਤਨਖਾਹ ਦਿੱਤੀ ਜਾਵੇ।
ਰਾਜ ਸਭਾ ਸੰਸਦ ਸਤਨਾਮ ਸਿੰਘ ਸੰਧੂ ਨੇ ਯੂਨੀਅਨ ਦੀਆਂ ਸਾਰੀਆਂ ਮੰਗਾਂ ਅਤੇ ਮੁੱਦਿਆਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਹ ਇਹ ਸਾਰੇ ਮਾਮਲੇ ਤਰਜੀਹ ਦੇ ਆਧਾਰ 'ਤੇ ਉਠਾਉਣਗੇ ਅਤੇ ਜਲਦ ਤੋਂ ਜਲਦ ਹੱਲ ਕਰਵਾਉਣ ਦੀ ਕੋਸ਼ਿਸ਼ ਕਰਨਗੇ।