ਸ਼ੋਪੀਆਂ ਮੁਕਾਬਲੇ ਵਿਚ ਤਿੰਨ ਦਹਿਸ਼ਤਗਰਦ ਢੇਰ
ਸ੍ਰੀਨਗਰ, 13 ਮਈ- ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿਚ ਸਲਾਮਤੀ ਦਸਤਿਆਂ ਨੇ ਮੁਕਾਬਲੇ ਦੌਰਾਨ ਤਿੰਨ ਦਹਿਸ਼ਤਗਰਦਾਂ ਨੂੰ ਮਾਰ ਮੁਕਾਇਆ ਹੈ ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਦੱਖਣੀ ਕਸ਼ਮੀਰ ਦੇ Shukroo Keller ਇਲਾਕੇ ਵਿਚ ਦਹਿਸ਼ਤਗਰਦਾਂ ਦੀ ਮੌਜੂਦੀ ਸਬੰਧੀ ਜਾਣਕਾਰੀ ਮਿਲਣ ’ਤੇ ਇਲਾਕੇ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਵਿੱਢੀ ਸੀ।

ਇਸ ਦੌਰਾਨ ਉਥੇ ਲੁਕੇ ਦਹਿਸ਼ਤਗਰਦਾਂ ਨੇ ਸੁਰੱਖਿਆ ਬਲਾਂ ’ਤੇ ਫਾਇਰਿੰਗ ਕਰ ਦਿੱਤੀ ਜਿਸ ਦਾ ਢੁੱਕਵਾਂ ਜਵਾਬ ਦਿੱਤਾ ਗਿਆ। ਇਸ ਦੌਰਾਨ ਦੁਵੱਲੀ ਗੋਲੀਬਾਰੀ ਵਿਚ ਤਿੰਨ ਦਹਿਸ਼ਤਗਰਦ ਮਾਰੇ ਗਏ। ਦਹਿਸ਼ਤਗਰਦਾਂ ਦੀ ਸ਼ਨਾਖਤ ਕੀਤੀ ਜਾ ਰਹੀ ਹੈ ਜਦੋਂਕਿ ਅਪਰੇਸ਼ਨ ਅਜੇ ਵੀ ਜਾਰੀ ਹੈ।