ਜੰਮੂ ਦੇ ਸਾਂਬਾ ਵਿੱਚ ਕਈ ਸ਼ੱਕੀ ਡਰੋਨ ਦਿਖੇ
ਜੰਮੂ, 12 ਮਈ- ਸੁਰੱਖਿਆ ਬਲਾਂ ਨੇ ਅੱਜ ਰਾਤ ਵੇਲੇ ਦੱਸਿਆ ਕਿ ਜੰਮੂ ਖੇਤਰ ਦੇ ਸਾਂਬਾ ਜ਼ਿਲ੍ਹੇ ਵਿੱਚ ਅੰਤਰਰਾਸ਼ਟਰੀ ਸਰਹੱਦ ਨਾਲ ਕਈ ਸ਼ੱਕੀ ਡਰੋਨ ਦੇਖੇ ਗਏ ਹਨ। ਸਰਹੱਦ ’ਤੇ ਡਰੋਨ ਗਤੀਵਿਧੀ ਦੀ ਇਹ ਤਾਜ਼ਾ ਘਟਨਾ ਅਪਰੇਸ਼ਨ ਸਿੰਧੂਰ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰਾਸ਼ਟਰ ਨੂੰ ਪਹਿਲੇ ਸੰਬੋਧਨ ਅਤੇ ਭਾਰਤ ਅਤੇ ਪਾਕਿਸਤਾਨ ਦੇ ਡੀਜੀਐਮਓਜ਼ ਦੀ ਮੀਟਿੰਗ ਤੋਂ ਕੁਝ ਘੰਟੇ ਬਾਅਦ ਸਾਹਮਣੇ ਆਈ ਹੈ। ਹਾਲਾਂਕਿ ਫੌਜ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

ਦੂਜੇ ਪਾਸੇ ਪੰਜਾਬ ਦੇ ਅੰਮ੍ਰਿਤਸਰ ਤੇ ਹੁਸ਼ਿਆਰਪੁਰ ਵਿੱਚ ਅੱਜ ਰਾਤ ਵੇਲੇ ਬਲੈਕਆਊਟ ਕਰ ਦਿੱਤਾ ਗਿਆ ਜਿਸ ਕਾਰਨ ਲੋਕ ਸਹਿਮ ਗਏ ਪਰ ਪ੍ਰਸ਼ਾਸਨ ਨੇ ਕਿਹਾ ਹੈ ਕਿ ਇਹ ਚੌਕਸੀ ਵਜੋਂ ਕੀਤਾ ਗਿਆ ਹੈ ਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ।