ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਵਾਰਸਾਂ ਲਈ 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ

ਅੰਮ੍ਰਿਤਸਰ, 13 ਮਈ- ਮੁੱਖ ਮੰਤਰੀ ਭਗਵੰਤ ਮਾਨ ਅੱਜ ਮਜੀਠਾ ਹਲਕੇ ਦੇ ਪਿੰਡ ਮਰੜੀ ਪੁੱਜੇ ਹਨ ਜਿੱਥੇ ਉਨ੍ਹਾਂ ਨੇ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ ਦੇ ਮੂੰਹ ਪਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੀੜਤ ਪਰਿਵਾਰਾਂ ਨੂੰ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਵਿੱਚ ਹੋਈਆਂ ਮੌਤਾਂ, ਸਧਾਰਨ ਮੌਤ ਨਹੀਂ ਸਗੋਂ ਕਤਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰ ਮ੍ਰਿਤਕ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਦੀ ਮਾਇਕ ਮਦਦ ਅਤੇ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਸਰਕਾਰ ਵੱਲੋਂ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੁਣ ਤੱਕ 17 ਵਿਅਕਤੀਆਂ ਦੀ ਮੌਤ ਹੋ ਗਈ ਹੈ। ਸਰਕਾਰ ਵੱਲੋਂ ਇਸ ਸਬੰਧ ਵਿੱਚ ਸਖਤ ਕਾਰਵਾਈ ਕਰਦਿਆਂ ਪੁਲੀਸ ਵਿਭਾਗ ਤੇ ਐਕਸਾਈਜ਼ ਵਿਭਾਗ ਦੇ ਦੋ ਦੋ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਕੀਤੀ ਜਾਰੀ ਹੈ। 
ਹੁਣ ਤੱਕ ਇਸ ਮਾਮਲੇ ਵਿੱਚ 17 ਮੁਲਜ਼ਮ ਕਾਬੂ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀਆਂ ਤਾਰਾਂ ਦਿੱਲੀ ਤੱਕ ਜੁੜੀਆਂ ਹੋਈਆਂ ਹਨ ਅਤੇ ਪੁਲੀਸ ਟੀਮਾਂ ਨੂੰ ਦਿੱਲੀ ਵੀ ਭੇਜਿਆ ਗਿਆ ਹੈ ਤਾਂ ਜੋ ਇਸ ਨਾਲ ਜੁੜੇ ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਜਾ ਸਕੇ। ਉਨ੍ਹਾਂ ਸਖ਼ਤ ਸ਼ਬਦਾਂ ਵਿੱਚ ਆਖਿਆ ਕਿ ਇਸ ਮਾਮਲੇ ਨਾਲ ਜੁੜਿਆ ਕੋਈ ਵੀ ਵਿਅਕਤੀ ਹੋਵੇ, ਚਾਹੇ ਉਹ ਸਰਕਾਰੇ ਦਰਬਾਰੇ ਪ੍ਰਭਾਵ ਰੱਖਣ ਵਾਲਾ ਹੋਵੇ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।