ਟਾਈਮ ਮੈਨੇਜਮੈਂਟ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ

ਮਾਹਿਲਪੁਰ 14 ਮਈ- ਇਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਦੇ ਨਿਰਦੇਸ਼ਾਂ ਤਹਿਤ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਅਧਿਆਪਕਾਂ ਵੱਲੋਂ ਸ਼ੁਰੂ ਕੀਤੀ ਵਿਸ਼ੇਸ਼ ਲੈਕਚਰ ਲੜੀ ਤਹਿਤ ਕਾਮਰਸ ਵਿਭਾਗ ਦੇ ਮੁਖੀ ਡਾ ਬਿਮਲਾ ਜਸਵਾਲ ਵੱਲੋਂ ਟਾਈਮ ਮੈਨੇਜਮੈਂਟ ਵਿਸ਼ੇ 'ਤੇ ਇੱਕ ਵਿਸ਼ੇਸ਼ ਲੈਕਚਰ ਦਿੱਤਾ ਗਿਆ।

ਇਸ ਮੌਕੇ ਪ੍ਰਿੰਸੀਪਲ ਪਰਵਿੰਦਰ ਸਿੰਘ ਨੇ ਕਿਹਾ ਕਿ ਵੱਖ-ਵੱਖ ਵਿਭਾਗਾ ਦੇ ਅਧਿਆਪਕਾਂ ਵੱਲੋਂ ਸ਼ੁਰੂ ਕੀਤੀ ਇਸ ਲੈਕਚਰ ਲੜੀ ਨਾਲ ਅੰਤਰ ਅਨੁਸ਼ਾਸਨੀ ਅਧਿਐਨ ਵਿਧੀ ਨੂੰ ਉਤਸ਼ਾਹ ਮਿਲਦਾ ਹੈ। ਇਸ ਮੌਕੇ ਡਾ ਬਿਮਲਾ ਜਸਵਾਲ ਨੇ ਟਾਈਮ ਮੈਨੇਜਮੈਂਟ ਦੇ ਵੱਖ-ਵੱਖ ਪਹਿਲੂਆਂ ਬਾਰੇ ਆਪਣੇ ਵਿਚਾਰ ਪ੍ਰਗਟ ਕੀਤੇ ।
‌ਉਹਨਾਂ ਆਮ ਜ਼ਿੰਦਗੀ ਦੀਆਂ ਉਦਾਹਰਨਾਂ ਦੇ ਕੇ ਟਾਈਮ ਮੈਨਜਮੈਂਟ ਅਧੀਨ ਘੱਟ ਤੋਂ ਘੱਟ ਸਮੇਂ ਵਿੱਚ ਵੱਧ ਤੋਂ ਵੱਧ ਚੰਗੀ ਕੁਸ਼ਲਤਾ ਨਾਲ ਕੰਮ ਕਰਨ ਸਬੰਧੀ ਨੁਕਤੇ ਸਾਂਝੇ ਕੀਤੇ। ਉਨ੍ਹਾਂ ਦੱਸਿਆ ਕਿ ਹਰ ਘਰ, ਸਮਾਜ, ਸੰਸਥਾ ਜਾਂ ਕਿਸੇ ਵੀ ਕੰਪਨੀ ਵਿੱਚ ਟਾਈਮ ਮੈਨੇਜਮੈਂਟ ਦੀ ਆਪਣੀ ਮਹੱਤਤਾ ਹੁੰਦੀ ਹੈ ਜਿਸ ਨੂੰ ਅਪਣਾ ਕੇ ਕੋਈ ਵੀ ਵਿਅਕਤੀ ਆਪਣੀ ਜ਼ਿੰਦਗੀ ਨੂੰ ਹੋਰ ਬਿਹਤਰੀਨ ਬਣਾ ਸਕਦਾ ਹੈ ਅਤੇ ਆਪਣੇ ਕੰਮ ਨੂੰ ਵੀ ਚੰਗੀ ਚੰਗੇ ਤਰੀਕੇ ਨਾਲ ਕਰ ਸਕਦਾ ਹੈ। 
ਇਸ ਮੌਕੇ ਕਾਮਰਸ ਵਿਭਾਗ ਦੇ ਪ੍ਰੋ ਡਾ ਰਕੇਸ਼ ਕੁਮਾਰ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। ਇਸ ਦੌਰਾਨ ਪ੍ਰੋ ਬਿਮਲਾ ਜਸਵਾਲ ਨੂੰ ਪ੍ਰਿੰਸੀਪਲ ਅਤੇ ਸਟਾਫ ਵੱਲੋਂ ਸਨਮਾਨਿਤ ਕੀਤਾ ਗਿਆ। ਲੈਕਚਰ ਦੌਰਾਨ ਕਾਲਜ ਦੇ ਸਮੂਹ ਸਟਾਫ ਮੈਂਬਰ ਹਾਜ਼ਰ ਸਨ।