ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ-ਪ੍ਰਿੰਸੀਪਲ ਰਜਵਿੰਦਰ ਕੌਰ

ਹੁਸ਼ਿਆਰਪੁਰ- ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿੱਚ ਪ੍ਰਭਅੰਸ਼ ਸਿੰਘ ਨੇ ਪ੍ਰਾਪਤ ਕੀਤੇ 92% ਅੰਕ|

ਹੁਸ਼ਿਆਰਪੁਰ- ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਿਲਪੁਰ ਦਾ ਨਤੀਜਾ ਸ਼ਾਨਦਾਰ ਰਿਹਾ ਜਿਸ ਵਿੱਚ ਪ੍ਰਭਅੰਸ਼ ਸਿੰਘ ਨੇ ਪ੍ਰਾਪਤ ਕੀਤੇ 92% ਅੰਕ| 
 ਹਾਲ ਹੀ ਵਿੱਚ ਸੀ.ਬੀ.ਐਸ.ਈ. ਵੱਲੋਂ ਦਸਵੀਂ ਜਮਾਤ ਦੇ ਨਤੀਜੇ ਦਾ ਐਲਾਨ ਕੀਤਾ ਗਿਆ। ਜਿਸ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ ਲੱਧੇਵਾਲ ਮਾਹਲਪੁਰ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਇਲਾਕੇ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ। ਪ੍ਰਭਅੰਸ਼  ਸਿੰਘ ਨੇ 92% ਪ੍ਰਭਜੋਤ ਕੌਰ ਨੇ 91% ਜਸਮੀਨ ਕੌਰ ਨੇ 90% ਅਤੇ ਵਿਸ਼ਾਲ ਸਿੰਘ ਨੇ 88% ਅੰਕ ਪ੍ਰਾਪਤ ਕੀਤੇ, ਪ੍ਰੀਖਿਆ ਵਿੱਚ ਬੈਠਣ ਵਾਲੇ 65 ਵਿਦਿਆਰਥੀਆਂ ਵਿੱਚੋਂ 20 ਵਿਦਿਆਰਥੀਆਂ ਨੇ 80 ਤੋਂ ਵੱਧ ਅੰਕ ਪ੍ਰਾਪਤ ਕੀਤੇ ਇਸ ਤੋਂ ਇਲਾਵਾ ਬਹੁਤ ਗਿਣਤੀ ਵਿਦਿਆਰਥੀਆਂ ਨੇ 70% ਤੋਂ ਵੱਧ ਅੰਕ ਪ੍ਰਾਪਤ ਕੀਤੇ। 
ਨਤੀਜਾ 100% ਰਿਹਾ। ਸ਼ਾਨਦਾਰ ਨਤੀਜੇ ਦੀ ਖੁਸ਼ੀ ਵਿੱਚ ਪ੍ਰਿੰਸੀਪਲ ਰਾਜਵਿੰਦਰ ਕੌਰ ਨੇ ਵਿਦਿਆਰਥੀਆਂ ਅਧਿਆਪਕਾਂ ਅਤੇ ਮਾਤਾ ਪਿਤਾ ਨੂੰ ਵਧਾਈ ਦਿੰਦਿਆਂ ਸਾਹਿਬਜ਼ਾਦਾ ਅਜੀਤ ਸਿੰਘ ਅਤੇ ਸ਼ਹੀਦਾਂ ਸਿੰਘਾਂ ਦਾ ਸ਼ੁਕਰਾਨਾ ਕੀਤਾ।