ਚੰਡੀਗੜ੍ਹ ਨਗਰ ਨਿਗਮ ਦੀ ਹਾਊਸ ਮੀਟਿੰਗ 'ਚ ਹੰਗਾਮਾ, ਮਠਿਆਈ ਵੰਡਣ 'ਤੇ ਕਾਂਗਰਸ ਅਤੇ 'ਆਪ' ਵਲੋਂ ਭਾਜਪਾ ਦਾ ਬਾਈਕਾਟ

ਚੰਡੀਗੜ੍ਹ- ਚੰਡੀਗੜ੍ਹ ਨਗਰ ਨਿਗਮ (Municipal Corporation Chandigarh) ਦੇ ਮੇਅਰ ਹਰਪ੍ਰੀਤ ਕੌਰ ਬਬਲਾ ਦੀ ਅਗਵਾਈ ਹੇਠ ਅੱਜ ਹੋਈ ਨਿਗਮ ਦੀ ਹਾਊਸ ਮੀਟਿੰਗ ਖੂਬ ਹੰਗਾਮਾ ਭਰਪੂਰ ਰਹੀ। ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਨਾਲ ਸਬੰਧਤ ਕੌਂਸਲਰਾਂ ਨੇ ਪ੍ਰਾਪਰਟੀ ਟੈਕਸ ਦੇ ਮੁੱਦੇ ਉਤੇ ਭਾਜਪਾ ਨੂੰ ਘੇਰਿਆ ਅਤੇ ਮੀਟਿੰਗ ਹਾਲ ਦੇ ਅੰਦਰ ਭਾਜਪਾ ਖਿਲਾਫ਼ ਤਖ਼ਤੀਆਂ ਦਿਖਾਉਂਦੇ ਹੋਏ ਖੂਬ ਨਾਅਰੇਬਾਜ਼ੀ ਕੀਤੀ।

ਪਹਿਲਾਂ ਪਹਿਲਗਾਮ ਹਮਲੇ ਵਿੱਚ ਮਾਰੇ ਗਏ ਨਿਰਦੋਸ਼ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਤੋਂ ਕੁਝ ਦੇਰ ਬਾਅਦ ਜਿਉਂ ਹੀ ਮੇਅਰ ਬਬਲਾ ਨੇ ਪ੍ਰਸ਼ਾਸਕ ਵੱਲੋਂ ਬਹੁਤ ਜਲਦ 238 ਕਰੋੜ ਰੁਪਏ ਦੇ ਫੰਡ ਦੇਣ ਦਾ ਭਰੋਸਾ ਸੁਣਾਇਆ ਤਾਂ ਭਾਜਪਾ ਕੌਂਸਲਰਾਂ ਨੇ ਖੁਸ਼ੀ ਵਿੱਚ ਮਠਿਆਈ ਵੰਡਣੀ ਸ਼ੁਰੂ ਕਰ ਦਿੱਤੀ।
ਦੂਜੇ ਪਾਸੇ ਕਾਂਗਰਸ ਅਤੇ ‘ਆਪ’ ਕੌਂਸਲਰਾਂ ਨੇ ਮਠਿਆਈ ਲੈਣ ਤੋਂ ਮਨ੍ਹਾ ਕਰ ਦਿੱਤਾ ਅਤੇ ਭਾਜਪਾ ਖਿਲਾਫ ਇਸ ਮਠਿਆਈ ਦੇ ਮੁੱਦੇ ਉਤੇ ਵੀ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ।
ਵਿਰੋਧੀ ਕੌਂਸਲਰਾਂ ਨੇ ਕਿਹਾ ਕਿ ਪਹਿਲਗਾਮ ਘਟਨਾ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਭਾਜਪਾ ਮਠਿਆਈਆਂ ਵੰਡ ਰਹੀ ਹੈ। ਦੋਵੇਂ ਪਾਰਟੀਆਂ ਦੇ ਕੌਂਸਲਰ ‘ਭਾਜਪਾਈਓ ਸ਼ਰਮ ਕਰੋ’ ਦੇ ਨਾਅਰੇ ਲਗਾਉਂਦੇ ਹੋਏ ਮੀਟਿੰਗ ਦਾ ਬਾਈਕਾਟ ਕਰ ਗਏ। ਦੋਵੇਂ ਪਾਰਟੀਆਂ ਦੇ ਕੌਂਸਲਰਾਂ ਵੱਲੋਂ ਕੀਤੇ ਬਾਈਕਾਟ ਉਪਰੰਤ ਮੇਅਰ ਹਰਪ੍ਰੀਤ ਕੌਰ ਬਬਲਾ ਨੇ ਭਾਜਪਾ ਕੌਂਸਲਰਾਂ ਦੇ ਨਾਲ ਮੀਟਿੰਗ ਦੀ ਕਾਰਵਾਈ ਅੱਗੇ ਚਲਾਈ।