ਪ੍ਰਿੰਸੀਪਲ ਹਰਭਜਨ ਸਿੰਘ ਟਰੱਸਟ ਵੱਲੋਂ ਖਾਲਸਾ ਕਾਲਜ ਮਾਹਿਲਪੁਰ ਨੂੰ ਇਕ ਲੱਖ ਦੀ ਸਹਾਇਤਾ ਰਾਸ਼ੀ
ਮਾਹਿਲਪੁਰ 24 ਮਾਰਚ- ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਬਾਨੀ ਪ੍ਰਿੰਸੀਪਲ ਹਰਭਜਨ ਸਿੰਘ ਦੇ ਨਾਮ ਤੇ ਕੈਨੇਡਾ,ਯੂਐਸਏ ਅਤੇ ਯੂਕੇ ਵਿੱਚ ਚੱਲ ਰਹੇ ਪ੍ਰਿੰਸੀਪਲ ਹਰਭਜਨ ਸਿੰਘ ਮੈਮੋਰੀਅਲ ਟਰੱਸਟ ਦੇ ਪ੍ਰਬੰਧਕਾਂ ਵੱਲੋਂ ਕਾਲਜ ਦੇ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥੀਆਂ ਦੀ ਵਿੱਤੀ ਮਦਦ ਲਈ ਪਰਵਾਸੀ ਸੱਜਣ ਅਤੇ ਖੇਡ ਪ੍ਰਮੋਟਰ ਦਲਜੀਤ ਸਿੰਘ ਬੈਂਸ ਰਾਹੀਂ ਇਕ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਨੂੰ ਸੌਂਪਿਆ ਗਿਆ।

ਇਸ ਮੌਕੇ ਪ੍ਰਿੰਸੀਪਲ ਪਰਵਿੰਦਰ ਸਿੰਘ ਨੇ ਪ੍ਰਿੰਸੀਪਲ ਹਰਭਜਨ ਸਿੰਘ ਮੈਮੋਰੀਅਲ ਟਰਸਟ ਦੇ ਸਮੂਹ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਅਜਿਹੀ ਇਮਦਾਦ ਨੂੰ ਕਾਲਜ ਦੇ ਹੋਣਹਾਰ ਅਤੇ ਹੁਸ਼ਿਆਰ ਵਿਦਿਆਰਥੀਆਂ ਦੀ ਮਦਦ ਲਈ ਕਾਲਜ ਵਿੱਚ ਚੱਲ ਰਹੇ ਐਸਜੀਜੀਐਸ ਕੇਸੀਐਮ ਐਂਡੋਮੈਂਟ ਫੰਡ ਵਿੱਚ ਵਰਤਿਆ ਜਾਂਦਾ ਹੈ।
ਇਸ ਮੌਕੇ ਪਰਵਾਸੀ ਦਾਨੀ ਸੱਜਣ ਗੁਰਜੀਤ ਸਿੰਘ ਪਾਬਲਾ, ਕੁਲਵੰਤ ਸਿੰਘ, ਡਾ ਜਤਿੰਦਰ, ਪ੍ਰੋ ਮਨਪ੍ਰੀਤ ਸੇਠੀ, ਫੁਟਬਾਲ ਕੋਚ ਚਰਨਜੀਤ ਸਿੰਘ, ਗੁਰਪ੍ਰੀਤ ਸਿੰਘ ਜੇਐਲਏ ਹਾਜ਼ਰ ਸਨ।