
ਨਸ਼ਾ ਕਰਨ ਵਾਲਾ, ਵਿਦਿਆਰਥੀ ਨਹੀ ਹੁੰਦਾ:- ਚਮਨ ਸਿੰਘ
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਮਾਸਟਰ ਮਲਕੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੁੜਕੀ ਖਾਸ (ਗੜ੍ਹਸ਼ੰਕਰ) ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਜਸਵੀਰ ਸਿੰਘ (ਪ੍ਰਿੰਸੀਪਲ) ਨੇ ਕੀਤੀ ਗਈ।
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਮਾਸਟਰ ਮਲਕੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੁੜਕੀ ਖਾਸ (ਗੜ੍ਹਸ਼ੰਕਰ) ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀ ਜਸਵੀਰ ਸਿੰਘ (ਪ੍ਰਿੰਸੀਪਲ) ਨੇ ਕੀਤੀ ਗਈ।
ਇਸ ਮੌਕੇ ਤੇ ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਬੱਚਿਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕਰਦੇ ਹੋਏ ਅਪੀਲ ਕੀਤੀ ਕਿ ਜੋ ਲੋਕ ਅਨੁਸ਼ਾਸਨ ਵਿੱਚ ਰਹਿੰਦੇ ਹਨ, ਉਹ ਲੋਕ ਆਪਣੀ ਮੰਜਿਲ ਤੇ ਪਹੁੰਚ ਜਾਂਦੇ ਹਨ। ਜੇਕਰ ਘਰ ਪਰਿਵਾਰ ਵਿੱਚ ਕੋਈ ਮੈਂਬਰ ਨਸ਼ਾ ਕਰ ਰਿਹਾ ਹੈ ਤਾਂ ਬੱਚੇ ਵੀ ਉਨਾਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕਰਕੇ ਨਸ਼ੇ ਦੇ ਨੁਕਸਾਨ ਬਾਰੇ ਜਿਵੇਂ ਬੀੜੀ, ਸਿਗਰਟ ਪੀਣ ਨਾਲ ਕੈਂਸਰ ਵਰਗੀਆਂ ਬਿਮਾਰੀਆਂ ਆਦਿ ਬਾਰੇ ਦੱਸ ਸਕਦੇ ਹਨ, ਜਿਸ ਨਾਲ ਨਸ਼ੇ ਦਾ ਆਦੀ ਵਿਅਕਤੀ ਵੀ ਨਸ਼ੇ ਨੂੰ ਛੱਡ ਸਕਦਾ ਹੈ।
ਉਨਾਂ ਨੇ ਕਿਹਾ ਕਿ ਜੇਕਰ ਅਸੀ ਸਰੀਰਕ ਪੱਖੋਂ ਅਤੇ ਮਾਨਸਿਕ ਪੱਖੋਂ ਤੰਦਰੁਸਤ ਹਾਂ ਤਾਂ ਹੀ ਆਪਣੀ ਮਿੱਥੀ ਹੋਈ ਮੰਜਿਲ ਨੂੰ ਪ੍ਰਾਪਤ ਕਰ ਸਕਦੇ ਹਾਂ। ਇਸ ਕਰਕੇ ਨਸ਼ੇ ਤੋਂ ਦੂਰ ਰਹਿ ਕੇ ਹੀ ਆਪਣੇ ਆਪ ਨੂੰ ਤੰਦਰੁਸਤ ਰੱਖ ਸਕਦੇ ਹਾਂ। ਅੱਜ ਦੇ ਸਮੇਂ ਵਿੱਚ ਨਸ਼ੇ ਦੇ ਪ੍ਰਤੀ ਜਾਗਰੂਕ ਕਰਕੇ ਹੀ ਲੋਕਾਂ ਨੂੰ ਨਸ਼ੇ ਤੋਂ ਦੂਰ ਰੱਖਿਆ ਜਾ ਸਕਦਾ ਹੈ। ਉਨਾਂ ਨੇ ਨਸ਼ੇ ਦੇ ਆਦੀ ਲੋਕਾਂ ਦੀ ਪਹਿਚਾਣ ਕਰਨ ਬਾਰੇ ਵੀ ਕੁੱਝ ਨੁਕਤੇ ਸਾਂਝੇ ਕੀਤੇ। ਤੇ ਨਸ਼ੇ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਵੀ ਵਿਸਥਾਰਪੂਰਵਕ ਦੱਸਿਆ।
ਉਨਾਂ ਨੇ ਦੱਸਿਆ ਕਿ ਅੱਜ ਵਿਦਿਆਰਥੀ ਨਸ਼ੇ ਦੀ ਗ੍ਰਿਫਤ ਵਿੱਚ ਕਿਉ ਆਉਦੇ ਹਨ, ਇਸ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ। ਅੰਤ ਵਿੱਚ ਉਨਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਜੀਵਨ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਆਉਣਗੀਂਆਂ ਪਰ ਉਹ ਆਪਣੇ ਮਾਤਾ ਪਿਤਾ ਜਾ ਅਧਿਆਪਕਾਂ ਨਾਲ ਸਾਂਝੇ ਕਰਨ । ਉਨਾ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਵਿਦਿਆਰਥੀਆਂ ਨੂੰ ਸਕੂਲ ਦੀ ਪੜ੍ਹਾਈ ਦੇ ਨਾਲ ਨਾਲ ਨਸ਼ੇ ਦੇ ਪ੍ਰਤੀ ਵੀ ਜਾਗਰੂਕ ਕਰਨ ਤਾਂ ਕਿ ਬੱਚਿਆ ਨੂੰ ਨਸ਼ੇ ਤੋਂ ਦੂਰ ਰੱਖਿਆ ਜਾ ਸਕੇ।
ਸ਼੍ਰੀਮਤੀ ਕਮਲਜੀਤ ਕੌਰ(ਕੌਂਸਲਰ) ਨੇ ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਆਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ ਇਲਾਜ ਕਰਵਾ ਸਕਦਾ ਹੈ, ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ ,ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ।
ਇਸ ਮੌਕੇ ਤੇ ਸ਼੍ਰੀ ਨਿਰਮਲ ਸਿੰਘ(ਸੇਵਾ ਮੁਕਤ ਅਧਿਆਪਕ) ਨੇ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਸਕੂਲ ਦੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਕੋਈ ਵੀ ਸਮੱਸਿਆ ਆਉਦੀ ਹੈ ਤਾਂ ਉਹ ਆਪਣੇ ਮਾਤਾ ਪਿਤਾ ਜਾਂ ਅਧਿਆਪਕਾਂ ਨਾਲ ਸਾਝਾਂ ਕਰਨ ਅਤੇ ਸਿਰਫ ਪੜ੍ਹਾਈ ਤੇ ਧਿਆਨ ਕੇਂਦਰਿਤ ਕਰਨ ਤੇ ਆਪਣੀ ਮੰਜਿਲ ਨੂੰ ਪ੍ਰਾਪਤ ਕਰਨ।ਇਸ ਮੌਕੇ ਤੇ ਬਲਵੀਰ ਸਿੰਘ,ਅਮਨਦੀਪ ਸਿੰਘ, ਧੀਰਜ ਕੁਮਾਰ, ਦਿਲਜਾਨ ਸਿੰਘ, ਸਕੂਲ ਸਟਾਫ ਮੈਂਬਰ ਹਰਸ਼ ਕੁਮਾਰ, ਜਸਵੀਰ ਸਿੰਘ, ਕੁਲਦੀਪ ਸਿੰਘ, ਊਸ਼ਾ ਦੇਵੀ, ਨਰੇਸ਼ ਕੁਮਾਰੀ ਅਤੇ ਵਿਦਿਆਰਥੀ ਹਾਜਿਰ ਸਨ
