ਜ਼ਿਲ੍ਹੇ ‘ਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ: ਜ਼ਿਲ੍ਹਾ ਮੈਜਿਸਟਰੇਟ।
ਸ਼ਹੀਦ ਭਗਤ ਸਿੰਘ ਨਗਰ- ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋ-ਪਹੀਆਂ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ ਲਗਾਈ ਹੈ। ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ‘ਤੇ ਲਾਗੂ ਨਹੀਂ ਹੋਵੇਗੀ, ਜਿਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲੱਰਜੀ ਦੀ ਵਜ੍ਹਾ ਕਾਰਨ ਮੈਡੀਕਲ ਸੁਪਰਵਿਜਨ ਤਹਿਤ ਮਾਸਕ ਜਾਂ ਕੋਈ ਹੋਰ ਚੀਜ ਪਹਿਨੀ ਹੋਵੇ।

ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮ ਵਿੱਚ ਦੱਸਿਆ ਹੈ ਕਿ ਬਜਾਰਾਂ ਵਿੱਚ ਆਮ ਤੌਰ ‘ਤੇ ਮੂੰਹ ਢੱਕ ਕੇ ਵਹੀਕਲ ਚਾਲਕਾਂ (ਖਾਸ ਤੌਰ ‘ਤੇ ਦੋ-ਪਹੀਆਂ ਵਹੀਕਲ ਚਾਲਕਾਂ) ਵੱਲੋਂ ਲੁਟਾਂ–ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ, ਮੂੰਹ ਢੱਕਣ ਨਾਲ ਅਪਰਾਧ ਕਰਨ ਵਾਲਿਆਂ ਦੀ ਪਹਿਚਾਣ ਕਰਨ ਵਿੱਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਲਈ ਜ਼ਿਲ੍ਹੇ ਅੰਦਰ ਮੂੰਹ ਢੱਕ ਕੇ ਅਪਰਾਧਕ ਵਾਰਦਾਤਾਂ ਨੂੰ ਰੋਕਣ ਲਈ ਉਕਤ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 14 ਜੁਲਾਈ 2025 ਤੱਕ ਲਾਗੂ ਰਹਿਣਗੇ।