ਰਤਨ ਕਾਲੇਜ ਸੋਹਾਣਾ ਵਿਖੇ ਪਹਿਲਗਾਮ ਕਤਲੇਆਮ ਵਿੱਚ ਮਾਰੇ ਗਏ ਸੈਲਾਨੀਆਂ ਨੂੰ ਸ਼ਰਧਾਂਜਲੀ ਦਿੱਤੀ

ਐਸ ਏ ਐਸ ਨਗਰ, 25 ਅਪ੍ਰੈਲ: ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੌਰਾਨ ਮਾਰੇ ਗਏ ਸੈਲਾਨੀਆਂ ਨੂੰ ਸ਼ਰਧਾਂਜਲੀ ਦੇਣ ਲਈ ਰਤਨ ਪ੍ਰੋਫੈਸ਼ਨਲ ਕਾਲੇਜ, ਸੋਹਾਣਾ ਦੇ ਚੇਅਰਮੈਨ ਸੁੰਦਰ ਲਾਲ ਅਗਰਵਾਲ ਦੀ ਅਗਵਾਈ ਹੇਠ ਕਾਲੇਜ ਦੇ ਸਟਾਫ, ਮੈਨੇਜਮੈਂਟ ਅਤੇ ਵਿਦਿਆਰਥੀਆਂ ਵੱਲੋਂ ਸ਼ਰਧਾਂਜਲੀ ਸਮਾਗਮ ਦਾ ਆਯੋਜਨ ਕੀਤਾ ਗਿਆ।

ਇਸ ਮੌਕੇ ਮੋਮਬੱਤੀਆਂ ਜਲਾ ਕੇ ਮਾਰਚ ਕੱਢਿਆ ਗਿਆ ਅਤੇ ਮਾਰੇ ਗਏ ਬੇਕਸੂਰ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਅੱਤਵਾਦੀਆਂ ਦੇ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਾਏ ਗਏ। ਇਸ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਕਸ਼ਮੀਰੀ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਕਿਹਾ ਕਿ ਇਹ ਹਮਲਾ ਕਸ਼ਮੀਰੀਅਤ ਦੇ ਖਿਲਾਫ ਹੈ ਅਤੇ ਨਿਰਦੋਸ਼ਾਂ ਦੀ ਹੱਤਿਆ ਬਰਦਾਸ਼ਤ ਯੋਗ ਨਹੀਂ ਹੈ। ਉਨ੍ਹਾਂ ਨੇ ਭਾਰਤ ਅਤੇ ਜੰਮੂ-ਕਸ਼ਮੀਰ ਸਰਕਾਰ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ।
ਇਸ ਮੌਕੇ ਤੇ ਕਾਲੇਜ ਦੇ ਚੇਅਰਮੈਨ ਅਤੇ ਭਾਜਪਾ ਵਪਾਰ ਮੰਡਲ ਵਿੰਗ ਦੇ ਪ੍ਰਧਾਨ ਸ੍ਰੀ ਸੁੰਦਰ ਲਾਲ ਅਗਰਵਾਲ, ਉਨ੍ਹਾਂ ਦੀ ਪਤਨੀ ਸੰਗੀਤਾ ਰਾਣੀ, ਪੁੱਤਰ ਕਾਰਤਿਕ ਅਗਰਵਾਲ, ਭਾਜਪਾ ਦੇ ਪ੍ਰੈਸ ਸਕੱਤਰ ਸ੍ਰੀ ਹਰਦੇਵ ਸਿੰਘ ਉੱਭਾ, ਸੀਨੀਅਰ ਆਗੂ ਅਸ਼ੋਕ ਝਾਅ, ਕੁਲਵਿੰਦਰ ਆਨੰਦ ਅਤੇ ਰਤਨ ਕਾਲੇਜ ਦਾ ਸਮੂਹ ਸਟਾਫ ਮੌਜੂਦ ਸੀ।