ਯੂਥ ਕਾਂਗਰਸ ਨਾਜਾਇਜ਼ ਮਾਈਨਿੰਗ ਵਿਰੁੱਧ ਲੋਕ ਲਹਿਰ ਖੜ੍ਹੀ ਕਰੇਗੀ - ਪ੍ਣਵ ਕ੍ਰਿਪਾਲ
ਹੁਸ਼ਿਆਰਪੁਰ- ਜ਼ਿਲ੍ਹਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਪ੍ਰਣਵ ਕਿ੍ਪਾਲ ਦੀ ਅਗਵਾਈ ਹੇਠ ਅੱਜ ਯੂਥ ਕਾਂਗਰਸ ਵਰਕਰਾਂ ਦੀ ਅਹਿਮ ਮੀਟਿੰਗ ਹੋਈ, ਜਿਸ ਵਿੱਚ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਹੋ ਰਹੀ ਨਾਜਾਇਜ਼ ਮਾਈਨਿੰਗ ਬਾਰੇ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਪ੍ਰਣਵ ਕਿ੍ਪਾਲ ਨੇ ਕਿਹਾ ਕਿ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਜੰਗੀ ਪੱਧਰ ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ।

ਉਨ੍ਹਾਂ ਕਿਹਾ ਕਿ ਹੁਣ ਤੱਕ ਨਾਜਾਇਜ਼ ਮਾਈਨਿੰਗ ਵਾਲੇ ਟਿੱਪਰਾਂ ਕਾਰਨ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ 18 ਮੌਤਾਂ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਵਿੱਚ ਰਾਜਨੀਤਕ ਆਗੂਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਸ਼ਹਿ ਤੇ ਨਾਜਾਇਜ਼ ਮਾਈਨਿੰਗ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਯੂਥ ਕਾਂਗਰਸ ਨਾਜਾਇਜ਼ ਮਾਈਨਿੰਗ ਵਿਰੁੱਧ ਲੋਕ ਲਹਿਰ ਖੜ੍ਹੀ ਕਰੇਗੀ ਅਤੇ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਨਾਜਾਇਜ਼ ਮਾਈਨਿੰਗ ਵਿਰੁੱਧ ਲਾਮਬੰਦ ਕਰੇਗੀ।
ਉਨ੍ਹਾਂ ਕਿਹਾ ਕਿ ਜੇਕਰ ਨਾਜਾਇਜ਼ ਮਾਈਨਿੰਗ ਵਿਰੁੱਧ ਸਰਕਾਰ ਨੇ ਠੋਸ ਕਦਮ ਨਾਂ ਚੁੱਕੇ, ਤਾਂ ਤਿੱਖਾ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਪੰਕਜ ਕਿ੍ਪਾਲ ਐਡਵੋਕੇਟ, ਰੋਹਿਤ ਕੁਮਾਰ, ਸਚਿਨ ਨਈਅਰ ਜਨਰਲ ਸਕੱਤਰ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਗੜ੍ਹਸ਼ੰਕਰ, ਸੰਨੀ ਸ਼ਰਮਾ, ਮਨਜਿੰਦਰ ਮੋਹਣੋਵਾਲ, ਜਗਤਾਰ ਸਾਧੋਵਾਲ, ਪ੍ਰਕਾਸ਼ ਸਿੰਘ ਲੰਬੜਦਾਰ, ਹਰਭਜਨ ਸਿੰਘ ਲੰਬੜਦਾਰ, ਆਸ਼ਾ ਰਾਣੀ, ਪਲਵਿੰਦਰ ਸਿੰਘ, ਬਿੱਟੂ ਰਾਣਾ, ਸੂਬੇਦਾਰ ਸੁਰਿੰਦਰ ਰਾਣਾ, ਆਦਿ ਹਾਜ਼ਰ ਹੋਏ।