ਗੁਰੂ ਨਾਨਕ ਮਿਸ਼ਨ ਸੇਵਾ ਸੋਸਾਇਟੀ ਵਲੋਂ ਖਾਲਸਾ ਸਕੂਲ ਨੂੰ ਵਾਟਰ ਕੂਲਰ ਭੇਟ।
ਨਵਾਂਸ਼ਹਿਰ- ਵਾਹਿਗੁਰੂ ਦੀ ਕਿਰਪਾ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦਰਸਾਏ ਮਾਰਗ ,'ਘਾਲਿ ਖਾਇ ਕਿਛ ਹਥਹੁ ਦੇਇ' ਅਤੇ 'ਕਿਰਤਿ ਵਿਰਤਿ ਕਰਿ ਧਰਮ ਦੀ ਹਥਹੁ ਦੇ ਕੈ ਭਲਾ ਮਨਾਵੈ' ਤੇ ਚਲਦੇ ਹੋਏ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ ਆਪਣੀਆਂ ਸਮਾਜ ਭਲਾਈ ਗਤੀਵਿਧੀਆਂ ਨੂੰ ਅੱਗੇ ਤੋਰਦੇ ਹੋਏ ਗਰਮੀਆਂ ਦੇ ਮੌਸਮ ਦੇ ਮੱਦੇਨਜ਼ਰ ਜੇ ਐਸ ਐਫ ਐਚ ਖਾਲਸਾ ਸੀ: ਸੈ: ਸਕੂਲ ਦੇ ਪ੍ਰਾਇਮਰੀ ਸੈਕਸ਼ਨ ਦੇ ਛੋਟੇ ਛੋਟੇ ਬੱਚਿਆਂ ਲਈ ਵਾਟਰ ਕੂਲਰ ਭੇਟ ਕੀਤਾ ਗਿਆ।

ਸੁਸਾਇਟੀ ਨਾਲ ਜੁੜੇ ਪਿੰਡ ਬੁਹਾਰਾ ਦੇ ਇਕ ਐੱਨ ਆਰ ਆਈ ਪਰਿਵਾਰ ਦੇ ਸਹਿਯੋਗ ਨਾਲ ਸਵ: ਬਾਪੂ ਰਛਪਾਲ ਸਿੰਘ ਉੱਪਲ ਦੀ ਯਾਦ ਨੂੰ ਸਮਰਪਿਤ ਇਹ ਕੂਲਰ ਅਰਦਾਸ ਕਰਨ ਉਪਰੰਤ ਸੁਸਾਇਟੀ ਮੈਂਬਰਾਂ ਦੀ ਹਾਜਰੀ ਵਿਚ ਸਕੂਲ ਮੈਨੇਜਮੈਂਟ ਅਤੇ ਸਟਾਫ ਨੂੰ ਸਮਰਪਿਤ ਕੀਤਾ ਗਿਆ।