ਸਿਹਤ ਵਿਭਾਗ ਪਟਿਆਲਾ ਨੇ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
ਪਟਿਆਲਾ, 16 ਜਨਵਰੀ - ਦਫਤਰ ਸਿਵਲ ਸਰਜਨ ਪਟਿਆਲਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਸਮੂਹ ਸਟਾਫ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਂਦੇ ਹੋਏ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ| ਅਤੇ ਉਸ ਉਪਰੰਤ ਸਮੂਹ ਸਟਾਫ ਵੱਲੋਂ ਸੰਗਤ ਰੂਪ ਵਿੱਚ ਰਾਗੀ ਜੱਥੇ ਪਾਸੋਂ ਕੀਰਤਨ ਸਰਵਣ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਡਾ. ਰਮਿੰਦਰ ਕੌਰ ਅਤੇ ਐਮ ਐਸ ਡਾ. ਜਗਪਾਲਇੰਦਰ ਸਿੰਘ ਵੱਲੋਂ ਸੰਗਤ ਰੂਪ ਵਿੱਚ ਜੁੜ ਬੈਠੇ ਸਾਰੇ ਹੀ ਸਟਾਫ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਲੱਖ ਲੱਖ ਵਧਾਈ ਦਿੰਦੇ ਹੋਏ ਸਾਰਿਆਂ ਵੱਲੋਂ ਦਿੱਤੇ ਸਹਿਯੋਗ ਦਾ ਧੰਨਵਾਦ ਕੀਤਾ ਗਿਆ । ਉਹਨਾਂ ਸਮੂਹ ਸਟਾਫ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਉੱਚ ਅਦਰਸ਼ਾਂ ਅਨੁਸਾਰ ਮਨੁੱਖਤਾ ਦੇ ਭਲੇ ਲਈ ਕੰਮ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਹਸਪਤਾਲ ਵਿੱਚ ਮਰੀਜ਼ਾਂ ਦੇ ਇਲਾਜ ਵਿੱਚ ਵੱਧ ਤੋਂ ਵੱਧ ਸੇਵਾ ਭਾਵਨਾ ਨਾਲ ਕੰਮ ਕਰਨ ਅਤੇ ਨਰਸਿੰਗ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਕਾਮਨਾ ਕਰਦੇ ਹੋਏ ਸਾਰਿਆਂ ਨੇ ਅਰਦਾਸ ਕੀਤੀ। ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਐਸ. ਜੇ. ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਨਾਲ ਜੁੜੇ ਇਤਿਹਾਸਕ ਤੱਥਾਂ ਬਾਰੇ ਵਿਚਾਰ ਸਾਂਝੇ ਕੀਤੇ। ਛੋਟੇ ਬੱਚੇ ਮਨਤਾਜ ਸਿੰਘ ਵੱਲੋਂ ਸ਼ਬਦ ਗਾਇਨ ਕੀਤਾ ਗਿਆ। ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਸੁਮੀਤ ਸਿੰਘ ਵੱਲੋਂ ਸ੍ਰੀ ਗੁਰੂ ਗਰੰਥ ਸਾਹਿਬ ਜੀ , ਰਾਗੀ ਸਿੰਘਾਂ ਅਤੇ ਹਾਜ਼ਰ ਸਮੂਹ ਸੰਗਤ ਦਾ ਬਹੁਤ ਧੰਨਵਾਦ ਕੀਤਾ ਗਿਆ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਰਚਨਾ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਜਸਵਿੰਦਰ ਸਿੰਘ, ਜ਼ਿਲਾ ਸਿਹਤ ਅਫਸਰ ਡਾ. ਵਿਜੇ ਕੁਮਾਰ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਗੁਰਪ੍ਰੀਤ ਕੌਰ, ਸਹਾਇਕ ਸਿਹਤ ਅਫਸਰ ਡਾ. ਕੁਸ਼ਲਦੀਪ, ਸੀਨਅਰ ਮੈਡੀਕਲ ਅਫਸਰ ਡਾ. ਵਿਕਾਸ ਗੋਇਲ, ਅਸ਼ਰਫਜੀਤ ਸਿੰਘ, ਡਾ. ਕਿਰਨਜੋਤ ਕੌਰ ਤੇ ਡਾ. ਸੰਜੀਵ ਅਰੋੜਾ, ਡਾ. ਦਿਵਜੋਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਭਾਗ ਸਿੰਘ, ਪ੍ਰਿੰਸੀਪਲ ਨਰਸਿੰਗ ਸਕੂਲ ਮੈਡਮ ਰਾਜਵਿੰਦਰ ਕੌਰ, ਦਫਤਰ ਸਿਵਲ ਸਰਜਨ ਪਟਿਆਲਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਦੇ ਸਮੂਹ ਸਟਾਫ ਦੇ ਨਾਲ ਨਰਸਿੰਗ ਸਕੂਲ ਦਾ ਸਟਾਫ ਅਤੇ ਵਿਦਿਆਰਥਣਾਂ ਵੀ ਹਾਜ਼ਰ ਸਨ। ਸਮਾਪਤੀ ਉਪਰੰਤ ਗੁਰੂ ਦਾ ਅਤੁੱਟ ਲੰਗਰ ਵਰਤਾਇਆ ਗਿਆ।