
ਮਾਪੇ ਆਪਣੇ ਬੱਚਿਆਂ ਦਾ ਆਪ ਖਿਆਲ ਰੱਖਣ :- ਚਮਨ ਸਿੰਘ
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਗੁਰੂਦੁਆਰਾ ਸਾਹਿਬ ਵਿਖੇ, ਮਹੱਦੀਪੁਰ ਕਲਾਂ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀਮਤੀ ਨੀਸ਼ਾ ਰਾਣੀ (ਸਰਪੰਚ) ਵਲੋਂ ਕੀਤੀ ਗਈ ।
ਨਵਾਂਸ਼ਹਿਰ- ਰੈੱਡ ਕਰਾਸ ਨਸ਼ਾ ਪੀੜ੍ਹਤਾਂ ਲਈ ਏਕੀਕ੍ਰਿਤ ਮੁੜ ਵਸੇਬਾ ਕੇਂਦਰ ਨਵਾਂਸ਼ਹਿਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਗੁਰੂਦੁਆਰਾ ਸਾਹਿਬ ਵਿਖੇ, ਮਹੱਦੀਪੁਰ ਕਲਾਂ ਵਿਖੇ "ਨਸ਼ਾ ਮੁਕਤ ਭਾਰਤ ਅਭਿਆਨ" ਤਹਿਤ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਸ਼੍ਰੀਮਤੀ ਨੀਸ਼ਾ ਰਾਣੀ (ਸਰਪੰਚ) ਵਲੋਂ ਕੀਤੀ ਗਈ ।
ਇਸ ਮੌਕੇ ਤੇ ਸ. ਚਮਨ ਸਿੰਘ (ਪ੍ਰੋਜੈਕਟ ਡਾਇਰੈਕਟਰ) ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਉਨਾਂ ਨੇ ਬੱਚਿਆਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕਰਦੇ ਹੋਏ ਅਪੀਲ ਕੀਤੀ ਕਿ ਜੋ ਲੋਕ ਅਨੁਸ਼ਾਸਨ ਵਿੱਚ ਰਹਿੰਦੇ ਹਨ, ਉਹ ਲੋਕ ਆਪਣੀ ਮੰਜਿਲ ਤੇ ਪਹੁੰਚ ਜਾਂਦੇ ਹਨ। ਜੇਕਰ ਘਰ ਪਰਿਵਾਰ ਵਿੱਚ ਕੋਈ ਮੈਂਬਰ ਨਸ਼ਾ ਕਰ ਰਿਹਾ ਹੈ|
ਉਨਾਂ ਨੂੰ ਨਸ਼ੇ ਦੇ ਪ੍ਰਤੀ ਜਾਗਰੂਕ ਕਰਕੇ ਨਸ਼ੇ ਦੇ ਨੁਕਸਾਨ ਬਾਰੇ ਜਿਵੇ ਬੀੜੀ , ਸਿਗਰੇਟ ਪੀਣ ਨਾਲ ਕੈਂਸਰ ਵਰਗੀਆਂ ਬਿਮਾਰੀਆਂ ਆਦਿ ਬਾਰੇ ਦੱਸ ਸਕਦੇ ਹਨ, ਜਿਸ ਨਾਲ ਨਸ਼ੇ ਦਾ ਆਦੀ ਵਿਅਕਤੀ ਵੀ ਨਸ਼ੇ ਨੂੰ ਛੱਡ ਸਕਦਾ ਹੈ । ਉਨਾ ਨੇ ਕਿਹਾ ਕਿ ਜੇਕਰ ਅਸੀ ਸਰੀਰਕ ਪੱਖੋਂ ਅਤੇ ਮਾਨਸਿਕ ਪੱਖੋਂ ਤੰਦਰੁਸਤ ਹਾਂ ਤਾਂ ਹੀ ਆਪਣੀ ਮਿੱਥੀ ਹੋਈ ਮੰਜਿਲ ਨੂੰ ਪ੍ਰਾਪਤ ਕਰ ਸਕਦੇ ਹਾਂ। ਇਸ ਕਰਕੇ ਨਸ਼ੇ ਤੋਂ ਦੂਰ ਰਹਿ ਕੇ ਹੀ ਆਪਣੇ ਆਪ ਨੂੰ ਤੰਦਰੁਸਤ ਰੱਖ ਸਕਦੇ ਹਾਂ।
ਅੱਜ ਦੇ ਸਮੇਂ ਵਿੱਚ ਨਸ਼ੇ ਦੇ ਪ੍ਰਤੀ ਜਾਗਰੂਕ ਕਰਕੇ ਹੀ ਲੋਕਾਂ ਨੂੰ ਨਸ਼ੇ ਤੋਂ ਦੂਰ ਰੱਖਿਆ ਜਾ ਸਕਦਾ ਹੈ। ਉਨਾਂ ਨੇ ਨਸ਼ੇ ਦੇ ਆਦੀ ਲੋਕਾਂ ਦੀ ਪਹਿਚਾਣ ਕਰਨ ਬਾਰੇ ਵੀ ਕੁੱਝ ਨੁਕਤੇ ਸਾਂਝੇ ਕੀਤੇ ,ਤੇ ਨਸ਼ੇ ਤੋਂ ਹੋਣ ਵਾਲੀਆਂ ਬਿਮਾਰੀਆਂ ਬਾਰੇ ਵੀ ਵਿਸਥਾਰਪੂਰਵਕ ਦੱਸਿਆ। ਅੰਤ ਵਿੱਚ ਉਨਾ ਨੇ ਕਿਹਾ ਕਿ ਜਿੰਦਗੀ ਵਿੱਚ ਬਹੁਤੀ ਸਾਰੀਆਂ ਸਮੱਸਿਆਵਾਂ ਆਉਣਗੀਆਂ ਪਰ ਕਿਸੇ ਵੀ ਸੱਮਸਿਆ ਦਾ ਹੱਲ ਨਸ਼ਿਆਂ ਵਿੱਚੋ ਨਾ ਲੱਭੀਏ ।
ਸ਼੍ਰੀਮਤੀ ਕਮਲਜੀਤ ਕੌਰ (ਕਾਊਂਸਲਰ) ਨੇ ਸੈਂਟਰ ਵਿੱਖੇ ਮਰੀਜਾਂ ਦੇ ਇਲਾਜ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ ਕਿ ਕੋਈ ਵੀ ਨਸ਼ੇ ਦਾ ਆਦੀ ਵਿਅਕਤੀ ਆਪਣੀ ਇੱਛਾ ਅਨੁਸਾਰ ਇੱਕ ਮਹੀਨਾ ਦਾਖਿਲ ਰਹਿ ਕੇ ਮੁਫਤ ਇਲਾਜ ਕਰਵਾ ਸਕਦਾ ਹੈ, ਕਿਉਕਿ ਨਸ਼ਾ ਘਰ ਰਹਿ ਕੇ ਨਹੀਂ ਛੱਡਿਆ ਜਾ ਸਕਦਾ ,ਨਸ਼ੇ ਨੂੰ ਛੱਡਣ ਲਈ ਮਨੋਰੋਗਾਂ ਦੇ ਡਾਕਟਰ ਅਤੇ ਨਸ਼ੇ ਛੁਡਾਓ ਕੇਂਦਰਾਂ ਤੱਕ ਪਹੁੰਚ ਕਰਨੀ ਜਰੂਰੀ ਹੈ।
ਇਸ ਮੌਕੇ ਤੇ ਸ਼੍ਰੀਮਤੀ ਨੀਸ਼ਾ ਰਾਣੀ (ਸਰਪੰਚ) ਉਨ੍ਹਾਂ ਨੇ ਰੈੱਡ ਕਰਾਸ ਟੀਮ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਭੱਵਿਖ ਵਿੱਚ ਵੀ ਨਸ਼ੇ ਵਿਰੋਧੀ ਜਾਗਰੂਕਤਾ ਕੈਂਪ ਲਗਵਾਉਦੇ ਰਹਿਣਗੇ । ਇਸ ਮੌਕੇ ਤੇ ਆਂਗਨਵਾੜੀ ਹੈਲਪਰ ਪਰਮਜੀਤ ਕੌਰ, ਜੋਤੀ ਰਾਣੀ , ਨਰਿੰਦਰ ਕੌਰ, ਅਮਨਜੋਤ, ਨਰੇਸ਼ ਰਾਣੀ, ਬਬਲੀ, ਕੇਵਲ ਰਾਮ, ਰਜਨੀ, ਜਸਪਾਲ ਰਾਮ ਅਤੇ ਪਿੰਡ ਵਾਸੀ ਮੌਜੂਦ ਸਨ।
