ਪੰਜਾਬ ਦੀ ਧਰਤੀ ਨੂੰ ਨਸ਼ੇ ਤੋਂ ਮੁਕਤ ਕਰਨਾ ਸਰਕਾਰ ਦੀ ਮੁੱਖ ਤਰਜ਼ੀਹ - ਬ੍ਰਹਮ ਸ਼ੰਕਰ ਜਿੰਪਾ
ਹੁਸ਼ਿਆਰਪੁਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੰਦੇ ਹੋਏ, ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਨਾਰੂ ਨੰਗਲ ਖਾਸ ਅਤੇ ਨਾਰੂ ਨੰਗਲ ਕਿਲਾ ਵਿਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਕੀਤੀ।

ਇਸ ਮੌਕੇ ਵਿਧਾਇਕ ਜਿੰਪਾ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਨੂੰ ਨਸ਼ਿਆਂ ਤੋਂ ਮੁਕਤ ਕਰਨਾ ਆਮ ਆਦਮੀ ਪਾਰਟੀ ਸਰਕਾਰ ਦੀਆਂ ਪ੍ਰਮੁੱਖ ਤਰਜ਼ੀਹਾਂ ਵਿਚੋਂ ਇਕ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ ਤੋਂ ਨਾ ਸਿਰਫ਼ ਨੌਜਵਾਨ ਪੀੜ੍ਹੀ ਪ੍ਰਭਾਵਿਤ ਹੋ ਰਹੀ ਹੈ, ਸਗੋਂ ਪੂਰਾ ਸਮਾਜ ਅਤੇ ਪਰਿਵਾਰ ਵੀ ਇਸ ਤੋਂ ਪੀੜਤ ਹੈ। ਇਸ ਯਾਤਰਾ ਦਾ ਉਦੇਸ਼ ਲੋਕਾਂ ਨੂੰ ਨਸ਼ੇ ਵਿਰੁੱਧ ਜਾਗਰੂਕ ਕਰਨਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣਾ ਹੈ।
ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰ ਵਲੋਂ ਨਸ਼ਾ ਵੇਚਣ ਵਾਲਿਆਂ ‘ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਨਸ਼ਾ ਛੱਡਣ ਦੇ ਚਾਹਵਾਨ ਲੋਕਾਂ ਲਈ ਮੁੜ ਵਸੇਬਾ ਕੇਂਦਰਾਂ ਅਤੇ ਸਲਾਹ ਸੇਵਾਵਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ੇ ਦੀ ਰੋਕਥਾਮ ਵਿਚ ਸਰਕਾਰ ਦਾ ਸਾਥ ਦੇਣ ਅਤੇ ਆਪਣੇ ਘਰਾਂ, ਗਲੀਆਂ ਅਤੇ ਮੁਹੱਲਿਆਂ ਨੂੰ ਨਸ਼ਾ ਮੁਕਤ ਬਣਾਉਣ ਵਿਚ ਯੋਗਦਾਨ ਪਾਉਣ। ਇਸ ਦੌਰਾਨ ਸਥਾਨਕ ਪੰਚਾਇਤਾਂ ਅਤੇ ਨੌਜਵਾਨਾਂ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਇਸ ਮਿਸ਼ਨ ਨੂੰ ਇੱਕ ਜਨ ਲਹਿਰ ਵਿੱਚ ਬਦਲਣ ਦੀ ਸਹੁੰ ਚੁੱਕੀ।
ਨਸ਼ਾ ਮੁਕਤੀ ਯਾਤਰਾ ਦੌਰਾਨ ਸਥਾਨਕ ਨਿਵਾਸੀਆਂ, ਸਕੂਲੀ ਬੱਚਿਆਂ, ਨੌਜਵਾਨਾਂ ਅਤੇ ਸਮਾਜਿਕ ਸੰਗਠਨਾਂ ਨੇ ਉਤਸ਼ਾਹ ਨਾਲ ਹਿੱਸਾ ਲਿਆ। ਯਾਤਰਾ ਦੌਰਾਨ, ਲੋਕਾਂ ਨੂੰ ਪੋਸਟਰ ਰੈਲੀ, ਜਾਗਰੂਕਤਾ ਨਾਅਰੇ ਅਤੇ ਜਨਤਕ ਮੀਟਿੰਗਾਂ ਰਾਹੀਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।