ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਆਮ ਵਰਗ ਦੇ ਲੋਕ ਅੱਗੇ ਆਉਣ:ਡਿਪਟੀ ਸਪੀਕਰ
ਗੜ੍ਹਸ਼ੰਕਰ- ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਜੀ ਅਗਵਾਈ ਹੇਠ ਸੂਬੇ ਅੰਦਰ ਨਸ਼ਿਆਂ ਨੂੰ ਪੂਰਨ ਤੌਰ ਤੇ ਖ਼ਤਮ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੂਬੇ ਅੰਦਰ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੇ ਸੁਦਾਗਰਾਂ ਨੂੰ ਠੱਲ੍ਹ ਪਾਈ ਗਈ ਉਥੇ ਹੀ ਪੰਜਾਬ ਸਰਕਾਰ ਵਲੋਂ ਨਸ਼ਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ|

ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ ਉਥੇ ਹੀ ਹਲਕਾ ਗੜ੍ਹਸ਼ੰਕਰ ਤੋਂ ਵਿਧਾਇਕ ਅਤੇ ਡਿਪਟੀ ਸਪੀਕਰ ਵਿਧਾਨ ਸਭਾ ਪੰਜਾਬ ਤੋਂ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵਲੋਂ ਹਲਕੇ ਦੇ ਪਿੰਡਾਂ ਪਿੰਡਾਂ ਜਾ ਕੇ ਨਸ਼ਿਆਂ ਵਿਰੁੱਧ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ|
ਤੇ ਇਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਆਮ ਵਰਗ ਦੇ ਲੋਕਾਂ ਨੂੰ ਵੱਧ ਤੋਂ ਵੱਧ ਅੱਗੇ ਆਉਣ ਲਈ ਅਪੀਲ ਕੀਤੀ ਗਈ |ਯੁੱਧ ਨਸ਼ਿਆਂ ਵਿਰੁੱਧ ਚਾਲ ਰਹੀ ਮੁਹਿੰਮ ਤਹਿਤ ਸਹਿਤ ਵਿਭਾਗ, ਪੁਲਿਸ ਵਿਭਾਗ, ਪੰਚਾਇਤ ਵਿਭਾਗ ਅਤੇ ਸਹਿਕਾਰਤਾ ਵਿਭਾਗ ਦੇ ਸਹਿਯੋਗ ਨਾਲ ਹਲਕਾ ਗੜ੍ਹਸੰਕਰ ਦੇ ਪਿੰਡਾਂ ਵਿਚ ਯੂਥ ਕਲੱਬਾਂ ਦੇ ਵੱਡੇ ਇਕੱਠ ਕਰਕੇ ਜਾਗਰੂਕਤਾ ਸਮਾਗਮ ਕੀਤੇ ਜਾਂ ਰਹੇ ਹਨ| ਰੌੜੀ ਨੇ ਕਿਹਾ ਕਿ ਨਸ਼ਾ ਸਾਡੇ ਸਮਾਜ ਦੀ ਨੌਜਵਾਨ ਪੀੜੀ ਨੂੰ ਘੁਣ ਵਾਂਗ ਖਾ ਰਹੀ ਹੈ |
ਪੰਜਾਬ ਸਰਕਾਰ ਨੇ ਇਹ ਪ੍ਰਣ ਲਿਆ ਹੈ ਕਿ ਨਸ਼ੇ ਅਤੇ ਨਸ਼ਾ ਤਸਕਰਾ ਦੇ ਖਾਤਮੇ ਲਈ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ | ਅਖੀਰ ਵਿਚ ਇਨ੍ਹਾਂ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਪੂਰਨ ਤੌਰ ਤੇ ਖ਼ਤਮ ਕਰਨ ਵਿਚ ਲੱਗੀ ਹੋਈ ਹੈਂ ਜਿਸ ਨਾਲ ਕਿਸੀ ਵੀ ਮਾਂ ਦਾ ਪੁੱਤ ਇਸ ਨਸ਼ਿਆਂ ਦੀ ਭੇਟ ਨਾ ਚੜ੍ਹ ਸਕੇ ਉਨ੍ਹਾਂ ਕਿਹਾ ਕਿ ਅਗਰ ਕੋਈ ਤੁਹਾਡੇ ਨੇੜੇ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਨਚਣਾ ਗੁਪਤ ਰੱਖੀ ਜਾਵੇਗੀ |