ਮੌਤ ਤੋਂ ਬਾਅਦ ਸਰੀਰ ਦਾਨ ਕਰਨਾ ਇੱਕ ਮਹਾਨ ਕਾਰਜ : "ਰਤਨ ਕੁਮਾਰ ਜੈਨ"।
ਨਵਾਂਸ਼ਹਿਰ- ਡਾ. ਸੁਰੇਂਦਰ ਕੁਮਾਰ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਸੇਵਾਮੁਕਤ ਡਿਪਟੀ ਡਾਇਰੈਕਟਰ ਮੈਡਮ ਸੋਮਾ ਸ਼ਰਮਾ ਵਾਸੀ ਮੁਹੱਲਾ ਬੇਦੀਆ ਬੰਗਾ ਜਿਨ੍ਹਾਂ ਨੇ ਮੌਤ ਤੋਂ ਬਾਅਦ ਆਪਣਾ ਸਰੀਰ ਦਾਨ ਕਰਨ ਦਾ ਪ੍ਰਣ ਕੀਤਾ ਸੀ, ਇਹਨਾਂ ਦੋਨਾਂ ਨੂੰ ਅੱਜ ਦੋਆਬਾ ਸੇਵਾ ਸੰਮਤੀ ਦੇ ਜਨਰਲ ਸਕੱਤਰ ਸਮਾਜ ਸੇਵਕ ਰਤਨ ਕੁਮਾਰ ਜੈਨ ਅਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਨਵਾਂਸ਼ਹਿਰ ਇਕਾਈ ਦੇ ਵਿੱਤ ਸਕੱਤਰ ਸੁਖਵਿੰਦਰ ਸਿੰਘ ਗੋਗਾ ਨੇ ਪਛਾਣ ਪੱਤਰ ਸੌਂਪਿਆ।

ਇਸ ਮੌਕੇ ਸਮਾਜ ਸੇਵਕ ਰਤਨ ਕੁਮਾਰ ਜੈਨ ਨੇ ਕਿਹਾ ਕਿ ਮੌਤ ਤੋਂ ਬਾਅਦ ਸਰੀਰ ਦਾ ਸਸਕਾਰ ਕਰਨ ਦੀ ਬਜਾਏ ਜੇਕਰ ਇਸਨੂੰ ਕਿਸੇ ਮੈਡੀਕਲ ਕਾਲਜ ਨੂੰ ਦਾਨ ਕੀਤਾ ਜਾਵੇ ਤਾਂ ਇਹ ਡਾਕਟਰੀ ਦੀ ਪੜ੍ਹਾਈ ਕਰ ਰਹੇ ਵਿਦਿਆਰਥੀਆਂ ਲਈ ਬਹੁਤ ਫਾਇਦੇਮੰਦ ਸਾਬਤ ਹੋਵੇਗਾ।
ਮੌਤ ਤੋਂ ਬਾਅਦ ਸਰੀਰ ਦਾਨ ਕਰਨਾ ਇੱਕ ਮਹਾਨ ਅਤੇ ਪੁੰਨ ਦਾ ਕੰਮ ਹੈ। ਇਸ ਮੌਕੇ ਦੋਆਬਾ ਸੇਵਾ ਸੰਮਤੀ ਦੇ ਰਤਨ ਕੁਮਾਰ ਜੈਨ ਨੇ ਅੱਖਾਂ ਦਾਨ, ਸਰੀਰ ਦਾਨ ਅਤੇ ਕਮੇਟੀ ਵੱਲੋਂ ਕੀਤੇ ਜਾ ਰਹੇ ਸੇਵਾ ਕਾਰਜਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਦੋਆਬਾ ਸੇਵਾ ਸਮਿਤੀ ਦੇ ਜਨਰਲ ਸਕੱਤਰ ਰਤਨ ਕੁਮਾਰ ਨੇ ਕਿਹਾ ਕਿ ਜੋ ਲੋਕ ਆਪਣੀ ਇੱਛਾ ਅਨੁਸਾਰ ਮੌਤ ਤੋਂ ਬਾਅਦ ਆਪਣਾ ਸਰੀਰ ਦਾਨ ਕਰਨਾ ਚਾਹੁੰਦੇ ਹਨ।
ਉਨ੍ਹਾਂ ਦੇ ਫਾਰਮ ਭਰੇ ਜਾਂਦੇ ਹਨ ਅਤੇ ਪਿਮਸ ਮੈਡੀਕਲ ਕਾਲਜ ਅਤੇ ਹਸਪਤਾਲ, ਜਲੰਧਰ ਜਾਂ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਭੇਜੇ ਜਾਂਦੇ ਹਨ! ਉਨ੍ਹਾਂ ਦੇ ਆਈਡੀ ਕਾਰਡ ਉੱਥੋਂ ਹੀ ਬਣਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ 136-137 ਸਰੀਰ ਦਾਨੀਆਂ ਨੂੰ ਪਛਾਣ ਪੱਤਰ ਦਿੱਤੇ ਗਏ ਹਨ। ਉਨ੍ਹਾਂ ਨੇ ਉਨ੍ਹਾਂ ਲੋਕਾਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਆਪਣੇ ਸਰੀਰ ਦਾਨ ਕਰਕੇ ਸਮਾਜ ਸੇਵਾ ਵਿੱਚ ਯੋਗਦਾਨ ਪਾਇਆ ਹੈ। ਇਸ ਮੌਕੇ ਸਰੀਰ ਦਾਨੀਆਂ ਸ੍ਰੀ ਸੁਰੇਂਦਰ ਸ਼ਰਮਾ ਅਤੇ ਸੋਮਾ ਸ਼ਰਮਾ ਨੇ ਕਿਹਾ ਕਿ ਉਨ੍ਹਾਂ ਨੇ ਸਮਾਜ ਸੇਵਾ ਵਿੱਚ ਯੋਗਦਾਨ ਪਾਉਣ ਲਈ ਇਹ ਫਾਰਮ ਭਰਿਆ ਹੈ।
ਇਸ ਮੌਕੇ ਤੇ ਤਰਕਸ਼ੀਲ ਸੋਸਾਇਟੀ ਦੇ ਸ੍ਰੀ ਸੁਖਵਿੰਦਰ ਸਿੰਘ ਗੋਗਾ ਨੇ ਕਿਹਾ ਕਿ ਸ੍ਰੀ ਸੁਰੇਂਦਰ ਸ਼ਰਮਾ ਅਤੇ ਉਨ੍ਹਾਂ ਦੀ ਪਤਨੀ ਸੋਮਾ ਸ਼ਰਮਾ ਤਰਕਸ਼ੀਲ ਸੋਸਾਇਟੀ ਦੇ ਬਹੁਤ ਪੁਰਾਣੇ ਮੈਂਬਰ ਹਨ। ਤਰਕਸ਼ੀਲ ਸੋਸਾਇਟੀ ਦੇ ਹੋਰ ਮੈਂਬਰਾਂ ਨੇ ਮਰਨ ਉਪਰੰਤ ਆਪਣੇ ਸਰੀਰ ਦਾਨ ਕਰਨ ਲਈ ਫਾਰਮ ਭਰੇ ਹਨ! ਇਸ ਮੌਕੇ ਤਰਕਸ਼ੀਲ ਸੋਸਾਇਟੀ ਤੋਂ ਸੁਖਵਿੰਦਰ ਸਿੰਘ ਗੋਗਾ, ਦੋਆਬਾ ਸੇਵਾ ਸੰਮਤੀ ਦੇ ਮੈਂਬਰਾਨ ਅਸ਼ੋਕ ਸ਼ਰਮਾ ਸੇਵਾਮੁਕਤ ਬੈਂਕ ਮੈਨੇਜਰ, ਮਾਸਟਰ ਹੁਸਨ ਲਾਲ, ਅਸ਼ੋਕ ਸ਼ਰਮਾ ਸੇਵਾਮੁਕਤ ਸੁਪਰਡੈਂਟ, ਗੁਰਦੀਪ ਸਿੰਘ ਹਾਫਿਜ਼ਾਬਾਦੀ ਮੌਜੂਦ ਸਨ।