ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਛਾਉਣੀ ਨਿਹੰਗ ਸਿੰਘਾਂ ਦਾ ਨੀਂਹ ਪੱਥਰ ਰੱਖਿਆ

ਹੁਸ਼ਿਆਰਪੁਰ- ਖਾਲਸਾ ਪੰਥ ਦੀਆਂ ਸ਼ਾਨਾਂਮਤੀ ਰੀਤਾਂ ਤੇ ਰਵਾਇਤਾਂ ਨੂੰ ਅੱਗੇ ਤੋਰਨ ਲਈ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਚਾਰ-ਪੰਜ ਨਿਹੰਗ ਸਿੰਘਾਂ ਦੀਆਂ ਛਾਉਣੀਆਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਗਊ ਗਰੀਬ ਦੀ ਰੱਖਿਆ ਕੀਤੀ ਜਾ ਸਕੇ ਅਤੇ ਸਿੱਖ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕੀਤਾ ਜਾ ਸਕੇ ਇਹ ਵਿਚਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਤਵਾਰ ਨੂੰ ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਬਾਗਪੁਰ ਸਤੌਰ ਵਿਖੇ ਛਾਉਣੀ ਨਿਹੰਗ ਸਿੰਘਾਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਨੀਹ ਪੱਥਰ ਰੱਖਣ ਮੌਕੇ ਪ੍ਰਗਟ ਕੀਤੇ |

ਹੁਸ਼ਿਆਰਪੁਰ- ਖਾਲਸਾ ਪੰਥ ਦੀਆਂ ਸ਼ਾਨਾਂਮਤੀ ਰੀਤਾਂ ਤੇ ਰਵਾਇਤਾਂ ਨੂੰ ਅੱਗੇ ਤੋਰਨ ਲਈ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਚਾਰ-ਪੰਜ ਨਿਹੰਗ ਸਿੰਘਾਂ ਦੀਆਂ ਛਾਉਣੀਆਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਗਊ ਗਰੀਬ ਦੀ ਰੱਖਿਆ ਕੀਤੀ ਜਾ ਸਕੇ ਅਤੇ ਸਿੱਖ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕੀਤਾ ਜਾ ਸਕੇ ਇਹ ਵਿਚਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ  ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਐਤਵਾਰ ਨੂੰ ਹੁਸ਼ਿਆਰਪੁਰ ਦੇ ਨਜ਼ਦੀਕੀ ਪਿੰਡ ਬਾਗਪੁਰ ਸਤੌਰ ਵਿਖੇ ਛਾਉਣੀ ਨਿਹੰਗ ਸਿੰਘਾਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੇ ਨੀਹ ਪੱਥਰ ਰੱਖਣ ਮੌਕੇ ਪ੍ਰਗਟ ਕੀਤੇ | 
ਪਿੰਡ ਬਸੀ ਮੁੱਦਾ ਨਜ਼ਦੀਕ ਨਵੇਂ ਬਣਨ ਵਾਲੇ ਇਸ ਧਾਰਮਿਕ ਸਥਾਨ ਤੇ ਛਾਉਣੀ ਨਿਹੰਗ ਸਿੰਘਾਂ ਦੀ ਕਾਰ ਸੇਵਾ ਸ਼੍ਰੋਮਣੀ ਭਗਤ ਧੰਨਾ ਜੀ ਤਰਨਾ ਦਲ ਦੇ ਮੁਖੀ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਕਰਵਾ ਰਹੇ ਹਨ | ਇਸ ਮੌਕੇ ਨਵੀਂ ਸਾਰੀ ਜਾਣ ਵਾਲੀ ਇਮਾਰਤ ਦਾ ਨੀਹ ਪੱਥਰ ਰੱਖਣ ਤੋਂ ਪਹਿਲਾਂ ਆਰੰਭਤਾ ਦੀ ਅਰਦਾਸ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਕਾਰਜਕਾਰੀ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਕੀਤੀ ਗਈ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਨੀਹ ਪੱਥਰ ਰੱਖਣ ਦੀ ਰਸਮ ਅਦਾ ਕੀਤੀ |
 ਇਸ ਮੌਕੇ ਆਪਣੇ ਸੰਬੋਧਨ ਵਿੱਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਅੱਜ ਦੇ ਸਮੇਂ ਵਿੱਚ ਜ਼ਿਆਦਾ ਤਾਦਾਦ ਵਿੱਚ ਹੋ ਰਹੇ ਧਰਮ ਪਰਿਵਰਤਣ ਨੂੰ ਭਾਂਪਦਿਆਂ  ਸਿੱਖੀ ਤੋਂ ਟੁੱਟਦੇ ਜਾ ਰਹੇ ਭੁੱਲੜ ਵੀਰਾਂ ਨੂੰ ਘਰ ਵਾਪਸ ਮੋੜਨ ਲਈ ਸਿਖੀ ਰਹਿਤ ਮਰਿਆਦਾਵਾਂ ਦਾ ਅਤੇ ਧਰਮ ਦਾ ਪ੍ਰਚਾਰ ਕਰਨ ਦੀ ਬਹੁਤ ਜਿਆਦਾ ਲੋੜ ਹੈ ਅਤੇ ਇਸ ਕਾਰਜ ਲਈ ਸਿੱਖ ਪੰਥ ਦੀਆਂ ਸਾਰੀਆਂ ਜਥੇਬੰਦੀਆਂ ਨੂੰ ਆਪੋ ਆਪਣੀ ਪੱਧਰ ਤੇ ਉਪਰਾਲੇ ਕਰਨੇ ਚਾਹੀਦੇ ਹਨ। ਇਸੇ ਤਰ੍ਹਾਂ ਖਾਲਸਾ ਪੰਥ ਦੀ ਰਿਵਾਇਤ ਨੂੰ ਅੱਗੇ ਤੋਰਦਿਆਂ ਸਿੱਖ ਪੰਥ ਦੇ ਅਹਿਮ ਅੰਗ ਨਿਹੰਗ ਸਿੰਘ ਜਥੇਬੰਦੀਆਂ ਨੂੰ ਵੀ ਅੱਗੇ ਆ ਕੇ ਆਪਣੀ ਜਿੰਮੇਵਾਰੀ ਨਿਭਾਉਣੀ ਚਾਹੀਦੀ ਹੈ। 
ਪਿੰਡ ਬਾਗਪੁਰ ਸਤੌਰ ਨਜ਼ਦੀਕ ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਭਗਤ ਧੰਨਾ ਦਲ ਦੇ ਮੁਖੀ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਦੀ ਅਗਵਾਈ ਹੇਠ ਸ਼ੁਰੂ ਹੋ ਰਹੀ ਛਾਉਣੀ ਨਿਹੰਗ ਸਿੰਘਾਂ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਦੀ ਉਸਾਰੀ ਕਾਰਜਾਂ ਲਈ ਉਹ ਇਨਾਂ ਨੇ ਸਮੁੱਚੇ ਖਾਲਸਾ ਪੰਥ ਨੂੰ ਵਧਾਈ ਦਿੱਤੀ ਅਤੇ ਇਸ ਅਸਥਾਨ ਲਈ ਜਮੀਨ ਦੀ ਸੇਵਾ ਕਰਨ ਵਾਲੇ ਨਿਹੰਗ ਸਿੰਘ ਬਾਬਾ ਦਲੀਪ ਸਿੰਘ ਦੇ ਪੁੱਤਰ ਅਜੈਬ ਸਿੰਘ ਅਤੇ ਪੋਤਰੀ ਬੀਬੀ  ਇੰਦਰਜੀਤ ਕੌਰ ਦਾ ਸਿਰਫ ਦੇ ਕੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ | 
ਇਸ ਮੌਕੇ ਜਥੇਦਾਰ ਬਾਬਾ ਗੁਰਦੇਵ ਸਿੰਘ ਜੀ ਮੁਖੀ ਸ਼੍ਰੋਮਣੀ ਭਗਤ ਧੰਨਾ ਦਲ ਨੇ ਆਈਆਂ ਸਮੂਹ ਸੰਗਤਾਂ,ਸੰਤ ਮਹਾਂਪੁਰਖਾਂ, ਇਲਾਕੇ ਦੇ ਪੰਚਾਂ ਸਰਪੰਚਾਂ ਅਤੇ ਵੱਖ ਵੱਖ ਸ਼ਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | 
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦੀਪ ਸਿੰਘ ਕੌਂਸਲ ਚੇਅਰਮੈਨ ਕਿਲਾ ਮਹਾਰਾਜਾ ਜੱਸਾ ਸਿੰਘ ਜੀ ਰਾਮਗੜੀਆ ਅਤੇ ਪ੍ਰਧਾਨ ਰਾਮਗੜੀਆ ਸਿੱਖ ਔਰਗੇਨਾਈਜੇਸ਼ਨ ਇੰਡੀਆ, ਜਸਵਿੰਦਰ ਸਿੰਘ ਪਰਮਾਰ ਸਰਪ੍ਰਸਤ ਅਤੇ ਹਰਜੀਤ ਸਿੰਘ ਨੰਗਲ ਪ੍ਰਧਾਨ ਭਾਈ ਘਨਈਆ ਜੀ ਨਿਸ਼ਕਾਮ ਸੇਵਕ ਸਭਾ ਹਰਿਆਣਾ, ਬਾਬਾ ਬਲਵੀਰ ਸਿੰਘ ਬਿਰਧ ਆਸ਼ਰਮ ਹਰਿਆਣਾ, ਬਾਬਾ ਬਲਵਿੰਦਰ ਸਿੰਘ ਹਰੀ ਸਿੰਘ ਨਲੂਆ ਫੈਡਰੇਸ਼ਨ, ਬੀਬੀ ਮਹਿੰਦਰ ਕੌਰ ਜੋਸ਼ ਸਾਬਕਾ ਐਮਐਲਏ, ਹਰਵਿੰਦਰ ਸਿੰਘ ਡੱਲੀ ਸਾਬਕਾ ਐਸਐਸਪੀ, ਭਾਈ ਉਂਕਾਰ ਸਿੰਘ ਧਾਮੀ, ਭਾਈ ਸਰਤਾਜ ਸਿੰਘ ਬਸਰਾਵਾਂ, ਭਾਈ ਜੋਗਿੰਦਰ ਸਿੰਘ ਖਹਿਰਾ, ਬਾਬਾ ਮਨਿੰਦਰ ਸਿੰਘ ਘੋੜਿਆਂ ਵਾਲੇ, ਮਨਜੀਤ ਸਿੰਘ ਚੀਮਾ ਮੁਕੇਰੀਆਂ, ਸਤਨਾਮ ਸਿੰਘ ਚੀਮਾ, ਭੁਪਿੰਦਰ ਸਿੰਘ ਪਿੰਕੀ, ਅਵਤਾਰ ਸਿੰਘ ਧਾਮੀ,  ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਹੋਈਆਂ |