ਸੈਕਟਰ 76 ਤੋਂ 80 ਇਨਹਾਸਮੈਂਟ ਸੰਘਰਸ਼ ਕਮੇਟੀ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਐਸ ਏ ਐਸ ਨਗਰ, 19 ਮਈ- ਸੈਕਟਰ 76 ਤੋਂ 80 ਇਨਹਾਸਮੈਂਟ ਸੰਘਰਸ਼ ਕਮੇਟੀ ਦੇ ਸੱਦੇ ਉੱਤੇ ਵੈਲਫੇਅਰ ਐਸੋਸੀਏਸ਼ਨਾਂ ਦੀ ਇੱਕ ਭਰਵੀਂ ਮੀਟਿੰਗ ਸੈਕਟਰ 79 ਦੇ ਵੱਡੇ ਪਾਰਕ ਵਿੱਚ ਹੋਈ ਜਿਸ ਵਿੱਚ 24 ਅਪ੍ਰੈਲ ਦੇ ਧਰਨੇ ਤੋਂ ਬਾਅਦ ਅਗਲੇ ਐਕਸ਼ਨ ਬਾਰੇ ਜਾਣਕਾਰੀ ਦਿੱਤੀ ਗਈ। ਮੀਟਿੰਗ ਵਿੱਚ ਹਰਜੀਤ ਸਿੰਘ ਭੋਲੂ ਐਮ ਸੀ, ਜਰਨੈਲ ਸਿੰਘ, ਕਾਮਰੇਡ ਮੇਜਰ ਸਿੰਘ, ਹਰਦਿਆਲ ਚੰਦ ਬਡਬਰ, ਜਗਜੀਤ ਸਿੰਘ, ਸੁਰਿੰਦਰ ਸਿੰਘ ਕੰਗ, ਐਮ ਪੀ ਸਿੰਘ, ਅਵਤਾਰ ਸਿੰਘ, ਭਗਵੰਤ ਸਿੰਘ ਗਿੱਲ, ਕਰਮ ਸਿੰਘ ਆਦਿ ਵੱਲੋਂ ਆਪਣੇ ਵਿਚਾਰ ਰੱਖੇ ਗਏ।

ਮੀਟਿੰਗ ਵਿੱਚ ਦੱਸਿਆ ਗਿਆ ਕਿ 12 ਮਈ ਨੂੰ ਪ੍ਰਿੰਸੀਪਲ ਸਕੱਤਰ ਹਾਊਸਿੰਗ ਗਮਾਡਾ ਨਾਲ ਸੰਘਰਸ਼ ਕਮੇਟੀ ਦੀ ਮੀਟਿੰਗ ਹੋਈ ਸੀ, ਜਿਸ ਵਿੱਚ ਸਕੱਤਰ ਹਾਊਸਿੰਗ ਨੇ ਇਨਹਾਸਮੈਂਟ ਸੰਬੰਧੀ ਜਲਦੀ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਅਜੇ ਤੱਕ ਕੋਈ ਵੀ ਪੁਖਤਾ ਕਾਰਵਾਈ ਨਹੀਂ ਹੋਈ।
ਮੀਟਿੰਗ ਵਿੱਚ ਅਗਲੇ ਸੰਘਰਸ਼ ਦਾ ਐਲਾਨ ਕੀਤਾ ਗਿਆ ਜਿਸ ਦੇ ਤਹਿਤ 28 ਮਈ ਨੂੰ ਇੱਕ ਕਾਲਾ ਝੰਡਾ ਮਾਰਚ ਕੀਤਾ ਜਾਵੇਗਾ ਜੋ ਕਿ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਸ਼ੁਰੂ ਹੋ ਕੇ ਫੇਜ 7 ਦੀਆਂ ਲਾਈਟਾਂ ਤੋਂ ਗੁਰਦੁਆਰਾ ਅੰਬ ਸਾਹਿਬ ਦੇ ਵੱਲੋਂ ਜਾ ਕੇ ਗਮਾਡਾ ਦੇ ਮੇਨ ਗੇਟ ਉੱਤੇ ਰੋਸ ਮੁਜਾਹਰਾ ਕੀਤਾ ਜਾਵੇਗਾ ਅਤੇ ਗਮਾਡਾ ਅਧਿਕਾਰੀਆਂ ਨੂੰ ਨਵਾਂ ਡਿਮਾਂਡ ਨੋਟਿਸ ਦਿੱਤਾ ਜਾਵੇਗਾ ਅਤੇ ਸੰਘਰਸ਼ ਕਮੇਟੀ ਵੱਲੋਂ ਮੰਗਾਂ ਦੀ ਪ੍ਰਾਪਤੀ ਲਈ ਸੰਘਰਸ਼ ਲਗਾਤਾਰ ਜਾਰੀ ਰਹੇਗਾ।