
ਪੰਜਾਬ ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਕੂਲਾਂ ਦੀ ਦਿੱਖ ਬਦਲੀ - ਕੁਲਵੰਤ ਸਿੰਘ
ਐਸ ਏ ਐਸ ਨਗਰ, 19 ਮਈ- ਹਲਕਾ ਐਸ ਏ ਐਸ ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਕੂਲਾਂ ਦੀ ਦਿੱਖ ਬਦਲ ਦਿੱਤੀ ਹੈ ਅਤੇ ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾ ਰਹੇ ਹਨ। ਆਪਣੇ ਵਿਧਾਨ ਸਭਾ ਹਲਕਾ ਅੰਦਰ ਆਉਂਦੇ ਪੰਜ ਸਕੂਲਾਂ ਵਿੱਚ 79 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਉਹਨਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਉਸ ਦੇਸ਼ ਦੇ ਨਿਵਾਸੀਆਂ ਦਾ ਸਿਹਤਮੰਦ ਅਤੇ ਸਿੱਖਿਅਤ ਹੋਣਾ ਜ਼ਰੂਰੀ ਹੈ,
ਐਸ ਏ ਐਸ ਨਗਰ, 19 ਮਈ- ਹਲਕਾ ਐਸ ਏ ਐਸ ਨਗਰ ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਕੂਲਾਂ ਦੀ ਦਿੱਖ ਬਦਲ ਦਿੱਤੀ ਹੈ ਅਤੇ ਸਰਕਾਰੀ ਸਕੂਲ ਹੁਣ ਪ੍ਰਾਈਵੇਟ ਸਕੂਲਾਂ ਨੂੰ ਵੀ ਮਾਤ ਪਾ ਰਹੇ ਹਨ। ਆਪਣੇ ਵਿਧਾਨ ਸਭਾ ਹਲਕਾ ਅੰਦਰ ਆਉਂਦੇ ਪੰਜ ਸਕੂਲਾਂ ਵਿੱਚ 79 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਮੌਕੇ ਉਹਨਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਉਸ ਦੇਸ਼ ਦੇ ਨਿਵਾਸੀਆਂ ਦਾ ਸਿਹਤਮੰਦ ਅਤੇ ਸਿੱਖਿਅਤ ਹੋਣਾ ਜ਼ਰੂਰੀ ਹੈ, ਇਸ ਲੀਹ ਤੇ ਚੱਲਦੇ ਹੋਏ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਵੱਖ-ਵੱਖ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਉਹਨਾਂ ਦੱਸਿਆ ਕਿ ਹਲਕਾ ਖਰੜ ਦੇ ਪਿੰਡ ਦਾਊਂ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ 17.06 ਲੱਖ ਰੁਪਏ ਦੀ ਲਾਗਤ ਨਾਲ ਬਣੇ 2 ਸਮਾਰਟ ਕਲਾਸ ਰੂਮ, ਬਲਾਕ ਖਰੜ-1 ਦੇ ਪਿੰਡ ਦਾਊਂ (ਰਾਮਗੜ੍ਹ) ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਵਿੱਚ 37.55 ਲੱਖ ਰੁਪਏ ਦੀ ਲਾਗਤ ਨਾਲ ਬਣੇ 5 ਸਮਾਰਟ ਕਲਾਸ ਰੂਮ, ਪਿੰਡ ਰਾਏਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 15.02 ਲੱਖ ਰੁਪਏ ਦੀ ਲਾਗਤ ਨਾਲ ਬਣੇ 2 ਸਮਾਰਟ ਕਲਾਸ ਰੂਮ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਫੇਜ-6 ਮੁਹਾਲੀ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ ਹਨ।
ਇਸ ਮੌਕੇ ਉਹਨਾਂ ਨੇ ਸਰਕਾਰੀ ਹਾਈ ਸਮਾਰਟ ਸਕੂਲ ਦਾਊਂ ਦੇ ਦਸਵੀਂ ਦੇ ਨਤੀਜਿਆਂ ਵਿੱਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਵਿਦਿਆ ਦਾ ਪੱਧਰ ਉੱਚਾ ਚੁੱਕਣ ਲਈ 20,000 ਅਧਿਆਪਕ ਭਰਤੀ ਕੀਤੇ ਗਏ ਹਨ ਅਤੇ 12,700 ਕੱਚੇ ਅਧਿਆਪਕਾਂ ਨੂੰ ਪੱਕੇ ਕਰਕੇ ਉਹਨਾਂ ਦੀਆਂ ਤਨਖਾਹਾਂ ਵਿੱਚ 3 ਤੋਂ 4 ਗੁਣਾ ਵਾਧਾ ਕੀਤਾ ਗਿਆ ਹੈ। ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਸਾਫ ਸੁਥਰਾ ਵਾਤਾਵਰਣ ਦੇਣ ਲਈ ਸਕੂਲਾਂ ਵਿੱਚ ਲਗਭਗ 9000 ਚੌਕੀਦਾਰ ਅਤੇ ਸਫਾਈ ਸੇਵਕ ਤੈਨਾਤ ਕੀਤੇ ਗਏ ਹਨ। 17000 ਸਕੂਲਾਂ ਵਿੱਚ ਇੰਟਰਨੈੱਟ ਦੀਆਂ ਸੇਵਾਵਾਂ ਉਪਲਬਧ ਕਰਵਾਈਆਂ ਗਈਆਂ ਹਨ।
ਇਸ ਮੌਕੇ ਐਸ ਡੀ ਐਮ ਮੁਹਾਲੀ, ਦਮਨਦੀਪ ਕੌਰ ਅਤੇ ਸਕੂਲ ਅਧਿਆਪਕਾਂ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਮੋਹਤਬਰ ਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਮੌਜੂਦ ਰਹੀ।
