ਯੂਟਿਊਬਰ ਧਰੁਵ ਰਾਠੀ ਨੇ ਸਿੱਖ ਗੁਰੂਆਂ ਦੀ AI ਨਾਲ ਬਣਾਈ ਵੀਡੀਓ, ਲੋਕਾਂ ਨੂੰ ਦਿੱਤੀ ਗ਼ਲਤ ਜਾਣਕਾਰੀ, SGPC ਨੇ ਜਤਾਇਆ ਸਖ਼ਤ ਇਤਰਾਜ਼, ਕਿਹਾ- ਰਾਠੀ ਸਰਕਾਰ ਦਾ 'ਦੱਲਾ'
ਚੰਡੀਗੜ੍ਹ, 19 ਮਈ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਯੂਟਿਊਬਰ ਧਰੁਵ ਰਾਠੀ ਦੀ ਨਵੀਂ ਵੀਡੀਓ 'ਤੇ ਇਤਰਾਜ਼ ਜਤਾਇਆ ਹੈ। ਧਰੁਵ ਨੇ ਐਤਵਾਰ ਰਾਤ ਨੂੰ 'ਬੰਦਾ ਸਿੰਘ ਬਹਾਦਰ ਦੀ ਕਹਾਣੀ' 'ਤੇ ਵੀਡੀਓ ਅਪਲੋਡ ਕੀਤਾ। ਇਸ ਵੀਡੀਓ ਵਿੱਚ, ਉਸਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਦੇ ਹੋਏ ਸਿੱਖ ਗੁਰੂਆਂ, ਸ਼ਹੀਦ ਯੋਧਿਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਐਨੀਮੇਸ਼ਨ ਚਲਾਏ ਜਿਸ ਤੋਂ ਬਾਅਦ ਇਸ ਵੀਡੀਓ ਦਾ ਵਿਰੋਧ ਸ਼ੁਰੂ ਹੋ ਗਿਆ ਹੈ।

SGPC ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਸਿੱਖਾਂ ਨੂੰ ਆਪਣਾ ਇਤਿਹਾਸ ਜਾਣਨ ਲਈ ਧਰੁਵ ਰਾਠੀ ਦੇ ਏਆਈ-ਅਧਾਰਤ ਵੀਡੀਓ ਦੀ ਕੋਈ ਲੋੜ ਨਹੀਂ ਹੈ। ਧਰੁਵ ਰਾਠੀ ਨੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨਾਲ ਸਬੰਧਤ ਕਈ ਮਹੱਤਵਪੂਰਨ ਇਤਿਹਾਸਕ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਹੈ।
ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੇ ਨਾਵਾਂ ਦਾ ਜ਼ਿਕਰ ਸਤਿਕਾਰ ਨਾਲ ਨਹੀਂ ਕੀਤਾ ਗਿਆ, ਜੋ ਕਿ ਬਹੁਤ ਹੀ ਇਤਰਾਜ਼ਯੋਗ ਹੈ। ਉਨ੍ਹਾਂ ਨੇ ਸਰਕਾਰ ਨੂੰ ਧਰੁਵ ਰਾਠੀ ਵਿਰੁੱਧ ਢੁਕਵੀਂ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਗਰੇਵਾਲ ਨੇ ਕਿਹਾ ਕਿ ਸਰਕਾਰ ਨੂੰ ਵੀ ਉਸ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ ਜੇ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਸਮਝਿਆ ਜਾਵੇਗਾ ਕਿ ਉਹ ਸਰਕਾਰ ਦਾ ਦੱਲਾ ਹੈ।