ਸਮਾਰਟ ਰਾਸ਼ਨ ਕਾਰਡ ਧਾਰਕ ਲਾਭਪਾਤਰੀਆਂ ਲਈ ਈ. ਕੇ. ਵਾਈ. ਸੀ. ਹੁਣ ਘਰ ਬੈਠੇ ਹੀ ਸੰਭਵ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਮਈ: ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਕਣਕ ਦਾ ਲਾਭ ਲੈ ਰਹੇ ਲਾਭਪਾਤਰੀਆਂ ਲਈ ਆਪਣੇ ਕਾਰਡ ਵਿੱਚ ਦਰਜ ਸਮੂਹ ਪਰਿਵਾਰਿਕ ਮੈਂਬਰਾਂ ਦੀ ਈ. ਕੇ. ਵਾਈ. ਸੀ. ਕਰਵਾਉਣਾ ਲਾਜ਼ਮੀ ਹੈ, ਜੋ ਕਿ ਹੁਣ ਘਰ ਬੈਠੇ ਹੀ ਹੋ ਸਕਦੀ ਹੈ।

     ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਡਾ. ਨਵਰੀਤ ਨੇ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਈ ਕੇ ਵਾਈ ਸੀ ਕਰਵਾਉਣੀ ਯਕੀਨੀ ਬਣਾਈ ਜਾਵੇ।
ਉਨ੍ਹਾਂ ਦੱਸਿਆ ਕਿ ਹੁਣ ਸਰਕਾਰ ਦੁਆਰਾ "ਮੇਰਾ ਈ ਕੇ ਵਾਈ ਸੀ" ਐਪ  (MERA eKYC App)  ਰਾਹੀਂ ਚਿਹਰੇ ਦੀ ਪਛਾਣ ਸ਼ੁਰੂ ਕੀਤੀ ਗਈ ਹੈ। ਇਸ ਦੇ ਨਾਲ ਲਾਭਪਾਤਰੀ ਘਰ ਬੈਠੇ ਹੀ ਸਮਾਰਟ ਫੋਨ ਰਾਹੀਂ ਆਪਣਾ ਅਤੇ ਆਪਣੇ ਪਰਿਵਾਰਿਕ ਮੈਂਬਰਾਂ ਦਾ  ਈ.ਕੇ.ਵਾਈ.ਸੀ. (eKYC )   ਕਰ ਸਕਦੇ ਹਨ । ਈ ਕੇ ਵਾਈ ਸੀ (eKYC) "ਇਲੈਕਟ੍ਰਾਨਿਕ ਨੋ ਯੂਅਰ ਕਸਟਮਰ" (electronic know your customer), ਇੱਕ ਡਿਜੀਟਲ ਪ੍ਰਕਿਰਿਆ ਹੈ ਜਿਸ ਰਾਹੀਂ ਉਂਗਲਾਂ ਦੇ ਨਿਸ਼ਾਨ ਜਾਂ ਅੱਖਾਂ ਦੀ ਪੁਤਲੀ ਦੇ ਸਕੈਨ ਨਾਲ ਲਾਭਪਾਤਰੀ ਦੀ ਸਹੀ ਪਹਿਚਾਣ ਨਿਸ਼ਚਿਤ ਕੀਤੀ ਜਾਂਦੀ ਹੈ। 
ਜਿਹੜੇ ਲਾਭਪਾਤਰੀਆਂ ਵਲੋਂ ਈ.ਕੇ.ਵਾਈ.ਸੀ. (eKYC) ਨਹੀਂ ਕਰਵਾਈ ਜਾਵੇਗੀ, ਉਹਨਾਂ ਨੂੰ ਰਾਸ਼ਨ ਪ੍ਰਾਪਤ ਕਰਨ ਵਿੱਚ ਔਕੜ ਪੇਸ਼ ਆ ਸਕਦੀ ਹੈ। ਇਸ ਲਈ ਤੁਰੰਤ ਈ. ਕੇ. ਵਾਈ. ਸੀ. ਕਰਵਾ ਕੇ ਆਪਣਾ ਲਾਭ ਯਕੀਨੀ ਬਣਾਇਆ ਜਾਵੇ।  ਰਾਜ ਸਰਕਾਰ ਦਾ ਮਨੋਰਥ ਇਹ ਹੈ ਕਿ ਕੋਈ ਵੀ ਲਾਭਪਾਤਰੀ ਕਣਕ ਤੋਂ ਵਾਂਝਾ ਨਾ ਰਹੇ ।