ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਨਗਰ ਕੀਰਤਨ 28 ਮਈ ਨੂੰ

ਐਸ ਏ ਐਸ ਨਗਰ, 20 ਮਈ- ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ 28 ਮਈ ਨੂੰ ਸਜਾਇਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪ੍ਰੈਸ ਸਕੱਤਰ ਮਨਜੀਤ ਸਿੰਘ ਭੁੱਲਾ ਨੇ ਦੱਸਿਆ ਕਿ ਨਗਰ ਕੀਰਤਨ ਦੀ ਆਰੰਭਤਾ, ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਅਤੇ ਪੰਜ ਪਿਆਰਿਆਂ ਦੀ ਦੇਖ ਰੇਖ ਵਿੱਚ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼ 6 ਤੋਂ ਕੀਤੀ ਜਾਵੇਗੀ।

 ਉਹਨਾਂ ਦੱਸਿਆ ਕਿ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸ੍ਰੀ ਜੋਗਿੰਦਰ ਸਿੰਘ ਸੋਧੀ ਦੀ ਪ੍ਰਧਾਨਗੀ ਹੇਠ ਹੋਈ ਤਾਲਮੇਲ ਕਮੇਟੀ ਦੀ ਮੀਟਿੰਗ ਵਿੱਚ ਪ੍ਰਵਾਨ ਕੀਤੇ ਗਏ ਰੂਟ ਅਨੁਸਾਰ ਨਗਰ ਕੀਰਤਨ ਗੁਰਦੁਆਰਾ ਸਾਹਿਬ ਸਾਹਿਬਜ਼ਾਦਾ ਅਜੀਤ ਸਿੰਘ ਫੇਜ਼ 6 ਤੋਂ ਆਰੰਭ ਹੋ ਕੇ ਸਵਿਮਿੰਗ ਪੂਲ ਤੋਂ ਸੱਜੇ ਪਾਸੇ ਮੁੜ ਨੇਬਰ ਹੁੱਡ ਪਾਰਕ ਤੋਂ ਲੰਘਦਾ ਹੋਇਆ ਗੁਰਦੁਆਰਾ ਗੋਬਿੰਦਸਰ ਸਾਹਿਬ ਪਿੰਡ ਮੁਹਾਲੀ, ਮੋਟਰ ਮਾਰਕੀਟ ਤੋਂ ਲੰਘ ਕੇ, ਸੈਕਟਰ 55 ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੰਘ ਸਭਾ ਅੱਗੋਂ ਦੀ ਲੰਘਦਾ ਹੋਇਆ ਗੁਰਦੁਆਰਾ ਸ੍ਰੀ ਸਿੰਘ ਸਭਾ ਸਾਹਿਬ ਫੇਜ਼ 1 ਤੋਂ ਫੇਜ਼ 2-4 ਦੇ ਚੌਕ ਤੋਂ ਲੰਘਦਾ ਹੋਇਆ ਮਦਨਪੁਰ ਚੌਂਕ ਤੋਂ ਮੁੜ ਕੇ ਫੇਜ਼ 3-5 ਲਾਈਟਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਸਾਚਾ ਧੰਨਾ ਸਾਹਿਬ, 7 ਫੇਜ਼ ਲਾਈਟਾਂ ਤੋਂ ਲੰਘ ਕੇ ਗੁਰਦੁਆਰਾ ਅੰਬ ਸਾਹਿਬ ਵਿਖੇ ਸੰਪੂਰਨ ਹੋਵੇਗਾ।
 ਉਹਨਾਂ ਦੱਸਿਆ ਕਿ ਮੀਟਿੰਗ ਵਿੱਚ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਪ੍ਰਧਾਨ, ਸਕੱਤਰ ਅਤੇ ਧਾਰਮਿਕ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਹੋਏ ਜਿਨ੍ਹਾਂ ਵਿੱਚ ਕਰਮ ਸਿੰਘ ਬੁੱਬਰ, ਮਨਜੀਤ ਸਿੰਘ ਮਾਨ, ਪਰਮਜੀਤ ਸਿੰਘ ਗਿੱਲ, ਸਰਬਜੀਤ ਸਿੰਘ ਬਾਜਵਾ, ਸੁਖਦੇਵ ਸਿੰਘ, ਕਮਲਜੀਤ ਸਿੰਘ, ਦਇਆ ਸਿੰਘ, ਜੀਤ ਸਿੰਘ, ਬਲਵੀਰ ਸਿੰਘ, ਰਵਿੰਦਰ ਸਿੰਘ, ਲਾਲ ਸਿੰਘ, ਦਲੀਪ ਸਿੰਘ, ਭਜਨ ਸਿੰਘ, ਸੁਰਿੰਦਰ ਸਿੰਘ, ਵਿਕਰਮਜੀਤ ਸਿੰਘ, ਸਤਪਾਲ ਸਿੰਘ ਬਾਗੀ, ਹਰਦੀਪ ਸਿੰਘ, ਲਖਬੀਰ ਸਿੰਘ, ਸੁਰਿੰਦਰ ਸਿੰਘ, ਦਵਿੰਦਰ ਪਾਲ ਸਿੰਘ, ਗਗਨਦੀਪ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ, ਹਰਫੂਲ ਸਿੰਘ, ਜਸਵੰਤ ਸਿੰਘ, ਨਿਰਪਜੀਤ ਸਿੰਘ, ਇੰਦਰਜੀਤ ਸਿੰਘ, ਜਸਵੰਤ ਸਿੰਘ, ਰੁਪਾਲ ਸਿੰਘ, ਅਮਰਜੀਤ ਸਿੰਘ ਪਾਹਵਾ, ਯੁਦੀਪ, ਜਸਬੀਰ ਸਿੰਘ, ਜਸਪਾਲ ਸਿੰਘ, ਭੁਪਿੰਦਰ ਸਿੰਘ, ਸੁਰਜੀਤ ਸਿੰਘ, ਸਤਪਾਲ ਸਿੰਘ, ਪ੍ਰੀਤਮ ਸਿੰਘ, ਜਗਜੀਤ ਸਿੰਘ, ਬਲਵਿੰਦਰ ਸਿੰਘ, ਮਨਜੀਤ ਸਿੰਘ, ਹਰਪਾਲ ਸਿੰਘ, ਜਗਦੀਸ਼ ਸਿੰਘ ਸ਼ਾਮਿਲ ਹਨ।