ਬਿਜਲੀ ਕਾਮਿਆਂ ਨੇ ਵਿਰੋਧ ਦਿਵਸ ਮਨਾਇਆ

ਐਸ ਏ ਐਸ ਨਗਰ, 20 ਮਈ- ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਜੂਨੀਅਰ ਇੰਜੀਨੀਅਰ ਦੇ ਸਾਂਝੇ ਸੱਦੇ ਤੇ ਦੇਸ਼ ਦੀਆਂ ਦਸ ਯੂਨੀਅਨਾਂ ਵੱਲੋਂ ਦਿੱਤੇ ਸੱਦੇ ਤੇ ਡਵੀਜ਼ਨ ਮੁਹਾਲੀ ਵਿਖੇ ਵਿਰੋਧ ਦਿਵਸ ਮਨਾਇਆ ਗਿਆ।

ਐਸ ਏ ਐਸ ਨਗਰ, 20 ਮਈ- ਪੀ ਐਸ ਈ ਬੀ ਇੰਪਲਾਈਜ਼ ਜੁਆਇੰਟ ਫੋਰਮ ਬਿਜਲੀ ਮੁਲਾਜ਼ਮ ਏਕਤਾ ਮੰਚ, ਐਸੋਸੀਏਸ਼ਨ ਜੂਨੀਅਰ ਇੰਜੀਨੀਅਰ ਦੇ ਸਾਂਝੇ ਸੱਦੇ ਤੇ ਦੇਸ਼ ਦੀਆਂ ਦਸ ਯੂਨੀਅਨਾਂ ਵੱਲੋਂ ਦਿੱਤੇ ਸੱਦੇ ਤੇ ਡਵੀਜ਼ਨ ਮੁਹਾਲੀ ਵਿਖੇ ਵਿਰੋਧ ਦਿਵਸ ਮਨਾਇਆ ਗਿਆ।
ਆਗੂਆਂ ਨੇ ਦੱਸਿਆ ਕਿ 20 ਮਈ ਨੂੰ ਹੋਣ ਵਾਲੀ ਦੇਸ਼ ਵਿਆਪੀ ਹੜਤਾਲ ਨੂੰ ਦੇਸ਼ ਦੇ ਹਾਲਾਤਾਂ ਨੂੰ ਮੁੱਖ ਰੱਖਦੇ ਹੋਏ ਮੁਲਤਵੀ ਕਰਕੇ 9 ਜੁਲਾਈ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਹੜਤਾਲ ਦਾ ਮੁੱਖ ਮਕਸਦ 44 ਲੇਬਰ ਕਾਨੂੰਨਾਂ ਨੂੰ ਤਬਦੀਲ ਕਰਕੇ ਉਨ੍ਹਾਂ ਦੀ ਜਗ੍ਹਾ ਤੇ ਚਾਰ ਲੇਬਰ ਕੋਡਾਂ ਵਿੱਚ ਤਬਦੀਲ ਕਰਨ ਦਾ ਵਿਰੋਧ ਕਰਨਾ ਹੈ, ਜਿਹੜੇ ਕਿਰਤੀ ਲੋਕਾਂ ਦੇ ਹੱਕ ਵਿੱਚ ਨਹੀਂ ਹਨ।
 ਆਗੂਆਂ ਨੇ ਕਿਹਾ ਕਿ ਦੇਸ਼ ਦੇ ਅਨੇਕਾਂ ਮਹਿਕਮੇ (ਜੋ ਮੁਨਾਫੇ ਵਿੱਚ ਜਾ ਰਹੇ ਹਨ), ਉਹਨਾਂ ਨੂੰ ਕੋਡੀਆਂ ਦੇ ਭਾਅ ਤੇ ਵੇਚਿਆ ਜਾ ਰਿਹਾ ਹੈ ਜੋ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ਕਿਸਾਨਾਂ ਨੂੰ ਉਹਨਾਂ ਦੀਆਂ ਫਸਲਾਂ ਦੇ ਭਾਅ ਨਹੀਂ ਮਿਲ ਰਹੇ, ਰੇਲਵੇ, ਟਰਾਂਸਪੋਰਟ, ਬਿਜਲੀ ਸਨਅਤ ਨੂੰ ਤੇਜੀ ਨਾਲ ਨਿੱਜੀਕਰਨ ਕਰਨ ਕੀਤਾ ਜਾ ਰਿਹਾ ਹੈ।
ਉਹਨਾਂ ਕਿਹਾ ਕਿ ਇਸੇ ਤਰਜ ਤੇ ਪੰਜਾਬ ਸਰਕਾਰ ਵੀ ਆਪਣੇ ਮਹਿਕਮਿਆਂ ਨੂੰ ਪ੍ਰਾਈਵੇਟ ਕੰਪਨੀਆਂ ਨੂੰ ਵੇਚਣ ਲਈ ਤਰਲੋਮੱਛੀ ਹੋ ਰਹੀ ਹੈ। ਜਿਸ ਦੀ ਲੜੀ ਤਹਿਤ ਲਾਲੜੂ, ਖਰੜ ਦੇ 11ਕੇਵੀ ਸਿਸਟਮ ਨੂੰ ਪ੍ਰਾਈਵੇਟ ਕੀਤਾ ਜਾ ਰਿਹਾ ਹੈ। ਜਿਸ ਦਾ ਪਾਵਰਕੌਮ ਦੇ ਮੁਲਾਜ਼ਮਾਂ ਵੱਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਹੈ। ਮਹਿਕਮਾ ਪਾਵਰਕੌਮ ਵਿੱਚ 75000 ਮੁਲਾਜ਼ਮਾਂ ਦੀਆਂ ਅਸਾਮੀਆਂ ਸੈਕਸਨ ਹਨ। ਪਰ ਮਹਿਕਮੇ ਵਿੱਚ 35000 ਦੇ ਕਰੀਬ ਮੁਲਾਜ਼ਮ ਕੰਮ ਕਰਦੇ ਹਨ ਜਿਹੜੇ ਮਾਨਸਿਕ ਦਬਾਅ ਹੇਠ ਕੰਮ ਕਰਦੇ ਹਨ ਜਿਸ ਕਰਕੇ ਹਰ ਆਏ ਦਿਨ ਮੁਲਾਜ਼ਮਾਂ ਦੇ ਐਕਸੀਡੈਂਟ ਹੋਣ ਕਰਕੇ ਮੁਲਾਜ਼ਮ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ। 
ਇਸ ਮੌਕੇ ਮੰਗ ਕੀਤੀ ਗਈ ਕਿ ਮਹਿਕਮੇ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਤੁਰੰਤ ਭਰਿਆ ਜਾਵੇ ਤਾਂ ਜੋ ਮਹਿਕਮੇ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇ ਅਤੇ ਲੋਕਾਂ ਨੂੰ ਵਧੀਆ ਸਹੂਲਤਾਂ ਦਿੱਤੀਆਂ ਜਾ ਸਕਣ। ਰੋਸ ਪ੍ਰਦਰਸ਼ਨ ਨੂੰ ਹੋਰਨਾਂ ਤੋਂ ਇਲਾਵਾ ਬਲਵਿੰਦਰ ਕੁਮਾਰ, ਰਣਜੀਤ ਸਿੰਘ ਖਰੜ, ਸੁਕਿੰਦਰਪਾਲ ਸਿੰਘ, ਗੁਰਪ੍ਰੀਤ ਸਿੰਘ ਛੀਨਾ, ਮੋਹਣ ਸਿੰਘ ਗਿੱਲ ਅਤੇ ਜਥੇਬੰਦੀ ਦੇ ਜਨਰਲ ਸਕੱਤਰ ਸੁਰਿੰਦਰਪਾਲ ਸਿੰਘ ਲਹੌਰੀਆ ਨੇ ਵੀ ਸੰਬੋਧਨ ਕੀਤਾ।