ਡੀ ਐਸ ਪੀ ਹਰਸਿਮਰਨ ਸਿੰਘ ਬੁੱਲ ਨੂੰ ਡੀ ਜੀ ਪੀ ਡਿਸਕ ਨਾਲ ਸਨਮਾਨਿਤ ਕੀਤਾ
ਐਸ ਏ ਐਸ ਨਗਰ, 20 ਮਈ- ਪੰਜਾਬ ਸਰਕਾਰ ਵੱਲੋਂ ਡੀ ਐਸ ਪੀ ਸਿਟੀ 2 ਸ੍ਰੀ ਹਰਸਿਮਰਨ ਸਿੰਘ ਬੁੱਲ ਨੂੰ ਪੁਲੀਸ ਵਿਭਾਗ ਵਿੱਚ ਕੀਤੀਆਂ ਸ਼ਾਨਦਾਰ ਸੇਵਾਵਾਂ ਲਈ ਡੀ ਜੀ ਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ।
ਐਸ ਏ ਐਸ ਨਗਰ, 20 ਮਈ- ਪੰਜਾਬ ਸਰਕਾਰ ਵੱਲੋਂ ਡੀ ਐਸ ਪੀ ਸਿਟੀ 2 ਸ੍ਰੀ ਹਰਸਿਮਰਨ ਸਿੰਘ ਬੁੱਲ ਨੂੰ ਪੁਲੀਸ ਵਿਭਾਗ ਵਿੱਚ ਕੀਤੀਆਂ ਸ਼ਾਨਦਾਰ ਸੇਵਾਵਾਂ ਲਈ ਡੀ ਜੀ ਪੀ ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ।
ਡੀ ਜੀ ਪੀ ਵਿਜੀਲੈਂਸ ਅਤੇ ਇੰਟੈਲੀਜੈਂਸ ਸ੍ਰੀ ਪਰਵੀਨ ਕੁਮਾਰ ਸਿਨਹਾ ਵੱਲੋਂ ਡੀ ਐਸ ਪੀ ਹਰਸਿਮਰਨ ਸਿੰਘ ਬੁੱਲ ਨੂੰ ਡੀ ਜੀ ਪੀ ਡਿਸਕ ਲਗਾ ਕੇ ਸਨਮਾਨਿਤ ਕੀਤਾ ਗਿਆ ਅਤੇ ਉਹਨਾਂ ਨੂੰ ਸ਼ੁਭ ਇੱਛਾਵਾਂ ਭੇਂਟ ਕੀਤੀਆਂ ਗਈਆਂ ਹਨ। ਜਿਕਰਯੋਗ ਹੈ ਕਿ ਡੀ ਐਸ ਪੀ ਹਰਸਿਮਰਨ ਸਿੰਘ ਬੁੱਲ ਨੂੰ ਪਹਿਲਾਂ ਵੀ ਉਹਨਾਂ ਦੀਆਂ ਸੇਵਾਵਾਂ ਲਈ ਡੀ ਜੀ ਪੀ ਡਿਸਕ ਨਾਲ ਸਨਮਾਨਿਤ ਕੀਤਾ ਜਾ ਚੁੱਕਿਆ ਹੈ।