ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ - ਰਜਿੰਦਰ ਧਰਮਗੜ੍ਹ
ਐਸ ਏ ਐਸ ਨਗਰ, 20 ਮਈ- ਪੰਜਾਬ ਕਾਂਗਰਸ ਦੇ ਓ ਬੀ ਸੀ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਰਾਜਿੰਦਰ ਧਰਮਗੜ੍ਹ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।
ਐਸ ਏ ਐਸ ਨਗਰ, 20 ਮਈ- ਪੰਜਾਬ ਕਾਂਗਰਸ ਦੇ ਓ ਬੀ ਸੀ ਸੈੱਲ ਦੇ ਜ਼ਿਲ੍ਹਾ ਚੇਅਰਮੈਨ ਰਾਜਿੰਦਰ ਧਰਮਗੜ੍ਹ ਨੇ ਕਿਹਾ ਹੈ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਵਿਭਾਗਾਂ ਦੀਆਂ ਚੇਅਰਮੈਨੀਆਂ ਦਿੱਲੀ ਅਤੇ ਯੂਪੀ ਦੇ ਬੰਦਿਆਂ ਨੂੰ ਦਿੱਤੀਆਂ ਗਈਆਂ ਹਨ ਅਤੇ ਅਜਿਹਾ ਕਰਕੇ ਪੰਜਾਬ ਦੇ ਲੋਕਾਂ ਨਾਲ ਸਿੱਧੇ ਤੌਰ ਤੇ ਧੋਖਾ ਕੀਤਾ ਗਿਆ ਹੈ ਜਿਸ ਲਈ ਪੰਜਾਬ ਦੇ ਲੋਕ ਮੁੱਖ ਮੰਤਰੀ ਨੂੰ ਕਦੇ ਮਾਫ ਨਹੀਂ ਕਰਨਗੇ।
ਉਹਨਾਂ ਕਿਹਾ ਕਿ ਜਿਹੜੇ ਲੋਕਾਂ ਨੂੰ ਦਿੱਲੀ ਦੀ ਜਨਤਾ ਨੇ ਨਕਾਰਤਾ ਸੀ ਉਹ ਹੁਣ ਪੰਜਾਬ ਵਿੱਚ ਆਪਣੇ ਪੈਰ ਪਸਾਰ ਰਹੇ ਹਨ ਅਤੇ ਉਹਨਾਂ ਦੀ ਪੰਜਾਬ ਦੇ ਖਜ਼ਾਨੇ ਉੱਤੇ ਪੂਰੀ ਅੱਖ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਦਾ ਸਾਥ ਦੇਣਾ ਚਾਹੀਦਾ ਹੈ।