ਖਾਲਸਾ ਕਾਲਜ ਮਾਹਿਲਪੁਰ ਵਿੱਚ ਡੀਪੀਐਡ ਕੋਰਸ ਦੇ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਮਾਹਿਲਪੁਰ, 21 ਮਈ- ਸਿੱਖ ਐਜੂਕੇਸ਼ਨਲ ਕੌਂਸਲ ਦੇ ਪ੍ਰਬੰਧਾਂ ਅਧੀਨ ਚੱਲ ਰਹੇ ਇੱਥੋਂ ਦੇ ਸ਼੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਸਰੀਰਕ ਸਿੱਖਿਆ ਅਤੇ ਸਪੋਰਟਸ ਵਿਭਾਗ ਅਧੀਨ ਚਲ ਰਹੇ ਡੀਪੀਐਡ (ਦੋ ਸਾਲਾ ਕੋਰਸ) ਦੇ ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ।

ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਡਾ ਰਾਜਕੁਮਾਰ ਨੇ ਦੱਸਿਆ ਕਿ ਡੀਪੀਐਡ ਕੋਰਸ ਦੇ ਸਮੈਸਟਰ ਦੂਜਾ ਦੇ ਨਤੀਜੇ ਵਿੱਚ ਵਿਦਿਆਰਥਣ ਰੋਹਿਤਾ ਨੇ 83.1 ਫੀਸਦੀ ਅੰਕ ਲੈ ਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ ਜਦਕਿ ਵਿਦਿਆਰਥਣ ਸੁਰੇਖਾ ਜਾਟ ਨੇ 82.7 ਫੀਸਦੀ ਅੰਕਾਂ ਨਾਲ ਦੂਜਾ ਅਤੇ ਪੂਜਾ ਨੇ 81.3 ਫੀਸਦੀ ਅੰਕ ਹਾਸਿਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ। 
ਇਸ ਮੌਕੇ ਪ੍ਰਿੰਸੀਪਲ ਸਮੇਤ ਸਰੀਰਕ ਸਿੱਖਿਆ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਡੀਪੀਐਡ ਕੋਰਸ ਦੇ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰ ਮਿਹਨਤ ‌ਕਰਨ ਦੀ ਪ੍ਰੇਰਨਾ ਦਿੱਤੀ।