ਸਿਵਲ ਹਸਪਤਾਲ ਗੜ੍ਹਸ਼ੰਕਰ ਵੱਲੋਂ ਵਿਸ਼ਵ ਹਾਈਪਰਟੈਂਸ਼ਨ ਹਫ਼ਤੇ ਮੌਕੇ ਐਸ.ਬੀ.ਆਈ. ਗੜ੍ਹਸ਼ੰਕਰ ਸ਼ਾਖਾ ਵਿੱਚ ਜਾਗਰੂਕਤਾ ਸਮਾਗਮ
ਗੜ੍ਹਸ਼ੰਕਰ , 21 ਮਈ 2025 — ਸਿਵਲ ਸਰਜਨ ਡਾਕਟਰ ਪਵਨ ਕੁਮਾਰ ਦੇ ਹੁਕਮਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੰਤੋਖ ਰਾਮ ਦੀ ਅਗਵਾਈ ਹੇਠ ਸਿਵਲ ਹਸਪਤਾਲ ਗੜ੍ਹਸ਼ੰਕਰ ਵੱਲੋਂ ਅੱਜ ਵਿਸ਼ਵ ਹਾਈਪਰਟੈਂਸ਼ਨ ਹਫ਼ਤੇ ਦੇ ਤਹਿਤ ਸਟੇਟ ਬੈਂਕ ਆਫ਼ ਇੰਡੀਆ (ਐਸ.ਬੀ.ਆਈ.) ਗੜ੍ਹਸ਼ੰਕਰ ਸ਼ਾਖਾ ਵਿੱਚ ਵਿਸ਼ੇਸ਼ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ।

ਇਸ ਦੌਰਾਨ ਹਸਪਤਾਲ ਦੀ ਮੈਡੀਕਲ ਟੀਮ ਵੱਲੋਂ ਬੈਂਕ ਕਰਮਚਾਰੀਆਂ ਅਤੇ ਗਾਹਕਾਂ ਲਈ ਮੁਫ਼ਤ ਬਲੱਡ ਪ੍ਰੈਸ਼ਰ ਜਾਂਚ ਕੀਤੀ ਗਈ। ਲੋਕਾਂ ਵਿੱਚ ਹਾਈ ਬਲੱਡ ਪ੍ਰੈਸ਼ਰ ਦੀ ਰੋਕਥਾਮ, ਸਿਹਤਮੰਦ ਜੀਵਨ ਸ਼ੈਲੀ ਅਤੇ ਸਮੇਂ-ਸਿਰ ਜਾਂਚ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ।
ਮੈਡੀਕਲ ਅਫ਼ਸਰ ਡਾ. ਆਸ਼ੀਸ਼ ਰਾਣਾ ਨੇ ਕਿਹਾ ਕਿ ਹਾਈਪਰਟੈਂਸ਼ਨ “ਸਾਇਲੈਂਟ ਕਿਲਰ” ਹੈ ਅਤੇ ਇਸ ਤੋਂ ਬਚਾਅ ਲਈ ਨਿਯਮਤ ਜਾਂਚ ਅਤੇ ਸਿਹਤਮੰਦ ਆਦਤਾਂ ਅਤਿਅੰਤ ਜ਼ਰੂਰੀ ਹਨ। ਸਿਵਲ ਹਸਪਤਾਲ ਗੜ੍ਹਸ਼ੰਕਰ ਭਵਿੱਖ ਵਿੱਚ ਵੀ ਐਸੇ ਸਮਾਗਮ ਰਾਹੀਂ ਲੋਕਾਂ ਨੂੰ ਸਿਹਤ ਬਾਰੇ ਜਾਗਰੂਕ ਕਰਨ ਲਈ ਵਚਨਬੱਧ ਹੈ।
ਵਧੇਰੇ ਜਾਣਕਾਰੀ ਲਈ ਸਿਵਲ ਹਸਪਤਾਲ ਗੜ੍ਹਸ਼ੰਕਰ ਵਿਖੇ ਕਿਸੇ ਵੀ ਦਿਨ ਚੈੱਕਅਪ ਕਰਵਾਇਆ ਜਾ ਸਕਦਾ ਹੈ। ਇਸ ਮੌਕੇ ਐਸ.ਬੀ.ਆਈ ਬੈਂਕ ਦਾ ਸਟਾਫ਼ ਅਤੇ ਸਿਹਤ ਵਿਭਾਗ ਤੋਂ ਡਾਕਟਰ ਆਸ਼ੀਸ਼ ਰਾਣਾ, ਮੈਡੀਕਲ ਸਪੈਸ਼ਲਿਸਟ ਡਾਕਟਰ ਅਮਿਤ ਕੁਮਾਰ, ਐਮ ਪੀ ਐਚ ਰਾਜੇਸ਼ ਪਰਤੀ ਅਤੇ ਨਰਸਿੰਗ ਵਿਦਿਆਰਥੀ ਹਾਜ਼ਰ ਸਨ