ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਟਾ ਸਿੰਘ ਵਾਲਾ ਵਿਖੇ ਬੋਰਡ ਦੀਆਂ ਕਲਾਸਾਂ ਵਿੱਚ ਟਾਪ ਕਰਨ ਵਾਲੇ ਵਿਦਿਆਰਥੀਆਂ ਦਾ ਨਕਦ ਰਾਸ਼ੀ ਨਾਲ ਸਨਮਾਨ

ਐਸ ਏ ਐਸ ਨਗਰ, 21 ਮਈ- ਰਿਟਾਇਰਡ ਲੈਕਚਰਾਰ ਬਾਇਓਲੌਜੀ ਸ੍ਰੀ ਸੁਰਜੀਤ ਸਿੰਘ (ਜੋ ਕਿ ਬੂਟਾ ਸਿੰਘ ਵਾਲਾ ਸਕੂਲ ਵਿੱਚੋਂ 2023 ਵਿੱਚ ਰਿਟਾਇਰ ਹੋਏ ਹਨ) ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਬੂਟਾ ਸਿੰਘ ਵਾਲਾ ਵਿਖੇ ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਤੋਂ ਐਲਾਨੇ ਗਏ ਬੋਰਡ ਦੀਆਂ ਜਮਾਤਾਂ ਦੇ ਨਤੀਜਿਆਂ ਵਿੱਚ ਸਕੂਲ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਨਕਦ ਰਾਸ਼ੀ ਨਾਲ ਸਨਮਾਨ ਕੀਤਾ ਗਿਆ।

ਸਵੇਰ ਦੀ ਸਭਾ ਵਿੱਚ ਸਕੂਲ ਵਿੱਚ ਰੱਖੇ ਗਏ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਉਨ੍ਹਾਂ ਬਾਰ੍ਹਵੀਂ ਸ਼੍ਰੇਣੀ ਵਿੱਚੋਂ ਟਾਪ ਕਰਨ ਵਾਲੀ ਆਰਟਸ ਗਰੁੱਪ ਦੀ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਸ. ਸਲਿੰਦਰ ਸਿੰਘ ਪ੍ਰਾਪਤ ਅੰਕ 479/500 (95.8%) ਦਾ, ਅਤੇ ਦਸਵੀਂ ਸ਼੍ਰੇਣੀ ਦੀ ਵਿਦਿਆਰਥਣ ਰਮਨਪ੍ਰੀਤ ਕੌਰ ਪੁੱਤਰੀ ਸ. ਸੁਖਵਿੰਦਰ ਸਿੰਘ ਪ੍ਰਾਪਤ ਅੰਕ 590/650 (90.76%) ਦਾ ਦੋਵਾਂ ਨੂੰ ਪੰਜ-ਪੰਜ ਹਜ਼ਾਰ ਰੁਪਏ ਦੀ ਨਕਦ ਰਾਸ਼ੀ, ਅਤੇ ਅੱਠਵੀਂ ਸ਼੍ਰੇਣੀ ਦੀ ਵਿਦਿਆਰਥਣ ਹੰਸਪ੍ਰੀਤ ਕੌਰ ਪੁੱਤਰੀ ਸ. ਬਲਵਿੰਦਰ ਸਿੰਘ ਪ੍ਰਾਪਤ ਅੰਕ 539/600 (89.8%) ਦਾ ਪੰਜ ਸੌ ਰੁਪਏ ਦੀ ਨਕਦ ਰਾਸ਼ੀ ਨਾਲ ਸਨਮਾਨ ਕੀਤਾ ਗਿਆ ਅਤੇ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪ੍ਰਿੰਸੀਪਲ ਜਯੋਤੀ ਚਾਵਲਾ ਵੱਲੋਂ ਉਨ੍ਹਾਂ ਨੂੰ ਜੀ ਆਇਆ ਕਿਹਾ ਗਿਆ ਅਤੇ ਇਸ ਨੇਕ ਕਾਰਜ ਦੇ ਲਈ ਸਮੂਹ ਸਕੂਲ ਸਟਾਫ ਵੱਲੋਂ ਉਨ੍ਹਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸ. ਗੁਰਪ੍ਰੀਤ ਸਿੰਘ, ਜਰਨੈਲ ਸਿੰਘ ਸਰਪੰਚ, ਸਤਪਾਲ ਸਿੰਘ ਪੰਚ, ਜੋਗਿੰਦਰ ਸਿੰਘ ਪੰਚ, ਇਕਬਾਲ ਸਿੰਘ ਸੋਨੀ ਪੰਚ, ਸੁਲਿੰਦਰ ਸਿੰਘ, ਮਨਜੀਤ ਕੌਰ, ਸੁਖਵਿੰਦਰ ਸਿੰਘ, ਪਿੰਡ ਦੇ ਪਤਵੰਤੇ ਸੱਜਣ ਅਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।