ਵਿਧਾਇਕ ਰੰਧਾਵਾ ਦੀ ਅਗਵਾਈ ਹੇਠ ਪਿੰਡ ਧਰਮਗੜ੍ਹ ਅਤੇ ਬਸੋਲੀ ਵਿੱਚ ਕੱਢੀ ਗਈ 'ਯੁੱਧ ਨਸ਼ਿਆਂ ਵਿਰੁੱਧ' ਜਾਗਰੂਕਤਾ ਰੈਲੀ
ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 21 ਮਈ, 2025- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਇਸ ਮੁਹਿੰਮ ਦੇ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਹੇਠ ਪਿੰਡ ਧਰਮਗੜ੍ਹ ਅਤੇ ਬਸੌਲੀ ਵਿੱਚ ਪੰਚਾਂ-ਸਰਪੰਚਾਂ ਦੀ ਮੌਜੂਦਗੀ ਵਿੱਚ ਜਾਗਰੂਕਤਾ ਯਾਤਰਾ ਕੱਢੀ ਗਈ। ਇਸ ਯਾਤਰਾ ਦਾ ਉਦੇਸ਼ ਹਲ਼ਕੇ ਦੇ ਹਰ ਪਿੰਡ ਅਤੇ ਵਾਰਡ ਨੂੰ ਨਸ਼ਾ ਮੁਕਤ ਬਣਾਉਣ ਵੱਲ ਕਦਮ ਵਧਾਉਣਾ ਹੈ। ਇਸ ਦੌਰਾਨ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਦੀ ਵਚਨਬੱਧਤਾ 'ਤੇ ਜ਼ੋਰ ਦਿੱਤਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਕਈ ਉਪਾਅ ਕੀਤੇ ਹਨ, ਜਿਸ ਵਿੱਚ ਨਸ਼ਿਆਂ ਸੰਬਧੀ ਜਾਣਕਾਰੀ ਦੇਣ ਲਈ ਹੈਲਪਲਾਈਨ ਨੰਬਰ 9779100200 ਵੀ ਸ਼ੁਰੂ ਕੀਤਾ ਗਿਆ ਹੈ, ਜਿਨ੍ਹਾਂ ਤੇ ਕੋਈ ਵੀ ਵਿਅਕਤੀ ਨਸ਼ਾ ਤਸਕਰੀ ਨਾਲ ਸਬੰਧਤ ਜਾਣਕਾਰੀ ਦੇ ਸਕਦਾ ਹੈ। ਉਸ ਦਾ ਨਾਮ ਗੁਪਤ ਰੱਖਿਆ ਜਾਵੇਗਾ। ਪਿੰਡਾਂ ਵਿੱਚ ਪੋਸਟਰਾਂ ਰਾਹੀਂ ਹੈਲਪਲਾਈਨ ਨੰਬਰ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕੀਤੇ ਗਏ ਹਨ ਅਤੇ ਹੋਰ ਖੇਤਰਾਂ ਵਿੱਚ ਵੀ ਇਹਨਾਂ ਦਾ ਵਿਸਤਾਰ ਕੀਤਾ ਜਾਵੇਗਾ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪੰਚਾਂ-ਸਰਪੰਚਾਂ ਨੂੰ ਵੀ ਇਸ ਮੁਹਿੰਮ ਵਿੱਚ ਹਿੱਸਾ ਲੈਣ ਅਤੇ ਆਪਣੇ-ਆਪਣੇ ਪਿੰਡਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਵਿੱਚ ਭਾਈਚਾਰਕ ਸ਼ਮੂਲੀਅਤ ਦੀ ਮਹੱਤਤਾ 'ਤੇ ਜੌਰ ਦਿੱਤਾ ਅਤੇ ਸਾਰਿਆਂ ਨੂੰ ਇਕੱਠੇ ਹੋ ਸਰਕਾਰ ਦੇ ਯਤਨਾਂ ਦਾ ਸਮਰਥਨ ਕਰਨ ਲਈ ਉਤਸ਼ਾਹਿਤ ਕੀਤਾ ਤਾਂ ਜੋ ਨਸ਼ਿਆਂ ਦੇ ਇਸ ਕੋਹੜ ਨੂੰ ਜੜੋਂ ਪੁੱਟਿਆ ਜਾ ਸਕੇ।
'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਇੱਕ ਸਿਹਤਮੰਦ ਅਤੇ ਸੁਰੱਖਿਅਤ ਪੰਜਾਬ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਵਿਧਾਇਕ ਰੰਧਾਵਾ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੌਜਵਾਨਾ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵੱਲ ਵੱਡਾ ਕਦਮ ਹੈ, ਸਰਕਾਰ ਵੱਲੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਚੁੱਕੇ ਠੋਸ ਕਦਮ ਨੂੰ ਸੂਬੇ ਭਰ ਚੋ ਵੱਡਾ ਸਹਿਯੋਗ ਮਿਲਿਆ ਹੈ। ਇਸ ਮੁਹਿੰਮ ਤੋਂ ਪ੍ਰਭਾਵਿਤ ਅਨੇਕਾਂ ਨੌਜਵਾਨਾ ਨੇ ਨਸ਼ਾ ਮੁਕਤੀ ਕੇਂਦਰਾਂ ਵੱਲ ਰੁਖ ਕੀਤਾ ਹੈ ਤੇ ਉਨ੍ਹਾਂ ਨੂੰ ਮੁਫ਼ਤ ਇਲਾਜ ਅਤੇ ਪੁਨਰਵਾਸ ਸਹੂਲਤਾਂ ਦਿੱਤੀਆਂ ਜਾ ਰਹੀਅ ਹਨ।
ਵਿਧਾਇਕ ਰੰਧਾਵਾ ਨੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਲਈ ਜਿਥੇ ਨਸ਼ਾ ਤਸਕਰਾਂ ਵਿਰੁੱਧ ਮਤੇ ਪਾਉਣ ਨੂੰ ਯਕੀਨੀ ਬਣਾਉਣ, ਉਥੇ ਹੀ ਅਜਿਹੇ ਅਨਸਰਾਂ ਦੀ ਜ਼ਮਾਨਤ ਕਰਵਾਉਣ ਤੋਂ ਵੀ ਪਿੰਡ ਵਾਸੀਆਂ ਨੂੰ ਗੁਰੇਜ਼ ਕਰਨ ਲਈ ਪ੍ਰੇਰਿਆ ਜਾਵੇ।
ਇਸ ਮੌਕੇ ਇਸ ਮੁਹਿਮ ਦੇ ਕੋਆਰਡੀਨੇਟਰ ਸੁਮੀਤ ਰਾਣਾ, ਐਸ ਡੀ ਐਮ ਡੇਰਾਬੱਸੀ ਐਸ ਐੱਮ ਓ ਡੇਰਾਬੱਸੀ ਅਤੇ ਡੀ ਐਸ ਪੀ ਸਬ ਡਵੀਜਨ ਡੇਰਾਬੱਸੀ ਸਮੇਤ ਪਾਰਟੀ ਦੇ ਆਗੂ ਮੌਜੂਦ ਰਹੇ।