ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ‘ਚ ਕੱਢੀਆਂ ਨਸ਼ਾ ਮੁਕਤੀ ਯਾਤਰਾਵਾਂ

ਗੜ੍ਹਸ਼ੰਕਰ 22 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਰਾਜ ਵਿਆਪੀ ਮੁਹਿੰਮ ਤਹਿਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਨਸ਼ਾ ਮੁਕਤੀ ਯਾਤਰਾਵਾਂ ਦਾ ਆਯੋਜਨ ਕੀਤਾ ਗਿਆ। ਇਨ੍ਹਾਂ ਯਾਤਰਾਵਾਂ ਵਿਚ ਸਥਾਨਕ ਵਿਧਾਇਕਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਸਮਾਜਿਕ ਸੰਗਠਨਾਂ, ਨੌਜਵਾਨਾਂ ਅਤੇ ਨਾਗਰਿਕਾਂ ਨੇ ਉਤਸ਼ਾਹ ਨਾਲ ਭਾਗ ਲਿਆ।

ਸ਼ਾਮ ਚੁਰਾਸੀ ਵਿਧਾਨ ਸਭਾ ਹਲਕੇ ਵਿਚ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਵਿਚ ਬੱਸੀ ਨੌ, ਮੁਗਲਪੁਰਾ ਅਤੇ ਕੱਕੋਂ ਵਿਚ ਜਾਗਰੂਕਤਾ ਰੈਲੀ ਦਾ ਆਯੋਜਨ ਕੀਤਾ ਗਿਆ। ਚੱਬੇਵਾਲ ਵਿਧਾਨ ਸਭਾ ਹਲਕੇ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਵਿਧਾਇਕ ਡਾ. ਇਸ਼ਾਂਕ ਦੀ ਅਗਵਾਈ ਵਿਚ ਬਡਿਆਲ, ਹਰਖੋਵਾਲ, ਭਟਰਾਣਾ ਧੀਂਗਨਗੜ੍ਹ ਵਿਚ ਯਾਤਰਾਵਾਂ ਕੱਢੀਆਂ ਗਈਆਂ। 
ਗੜ੍ਹਸ਼ੰਕਰ ਵਿਚ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਿਲੜੋਂ, ਸਲੇਮਪੁਰ ਅਤੇ ਰਾਮਪੁਰ ਵਿਚ ਜਾਗਰੂਕਤਾ ਮੁਹਿੰਮ ਚਲਾਈ। ਹੁਸ਼ਿਆਰਪੁਰ ਵਿਚ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦੀ ਅਗਵਾਈ ਵਿਚ ਬੂਥਗੜ੍ਹ, ਰਾਮ ਕਲੋਨੀ ਕੈਂਪ ਅਤੇ ਛਾਉਣੀ ਕਲਾਂ ਵਿਚ ਰੈਲੀ ਕੱਢੀ ਗਈ।
ਉੜਮੁੜ ਟਾਂਡਾ ਵਿਧਾਨ ਸਭਾ ਹਲਕੇ ਵਿਚ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਪੱਟੀ ਤਲਵੰਡੀ ਸੱਲਾਂ, ਤਲਵੰਡੀ ਡੱਡੀਆਂ ਅਤੇ ਸਹਿਬਾਜਪੁਰ ਵਿਚ ਜਾਗਰੂਕਤਾ ਮੁਹਿੰਮ ਚਲਾਈ। ਦਸੂਹਾ ਵਿਚ ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਬਾਜਵਾ, ਉਡਰਾ ਅਤੇ ਬੰਗਾਲੀਪੁਰ ਵਿਚ ਨਸ਼ਾ ਵਿਰੋਧੀ ਰੈਲੀਆਂ ਕੀਤੀਆਂ। ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਇੰਚਾਰਜ ਪ੍ਰੋ. ਜੀ.ਐਸ. ਮੁਲਤਾਨੀ ਨੇ ਭਾਲੋਵਾਲ, ਰੈਲੀ ਅਤੇ ਦਾਗਨ ਵਿਖੇ ਰੈਲੀਆਂ ਦਾ ਸੰਚਾਲਨ ਕੀਤਾ।
ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਏਰੀਆ ਇੰਚਾਰਜ ਪ੍ਰੋ. ਜੀ.ਐਸ ਮੁਲਤਾਨੀ ਨੇ ਭਾਲੋਵਾਲ, ਰੈਲੀ ਅਤੇ ਦਾਗਨ ਵਿਖੇ ਰੈਲੀ ਦਾ ਸੰਚਾਲਨ ਕੀਤਾ। ਇਸ ਮੁਹਿੰਮ ਦੌਰਾਨ ਜਨਤਕ ਨੁਮਾਇੰਦਿਆਂ ਨੇ ਨਾਗਰਿਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਨਸ਼ਾ ਮੁਕਤ ਪੰਜਾਬ ਹੀ ਇਕ ਰੋਸ਼ਨ ਭਵਿੱਖ ਦੀ ਨੀਂਹ ਰੱਖੇਗਾ। ਸਮਾਜ ਨੂੰ ਨਸ਼ਿਆਂ ਤੋਂ ਬਚਾਉਣ ਲਈ ਸਰਕਾਰ ਅਤੇ ਆਮ ਲੋਕਾਂ ਨੂੰ ਮਿਲ ਕੇ ਸਰਗਰਮ ਭੂਮਿਕਾ ਨਿਭਾਉਣੀ ਪਵੇਗੀ।